ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Monday, Jul 08, 2024 - 07:13 PM (IST)

ਬਲਾਚੌਰ/ਪੋਜੇਵਾਲ (ਕਟਾਰੀਆ)-ਥਾਣਾ ਪੋਜੇਵਾਲ ਪੁਲਸ ਵੱਲੋਂ ਇਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸੁਰਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬਲਵੀਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਸਿੰਘਪੁਰ ਟੀ-ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਸ ਨੂੰ ਦੇਖ ਕੇ ਪਿੱਛੇ ਭੱਜਣ ਲੱਗਾ ਅਤੇ ਉਸ ਨੇ ਆਪਣੀ ਜੇਬ ’ਚੋਂ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਸਾਈਡ ’ਤੇ ਸੁੱਟ ਦਿੱਤਾ, ਜਿਸ ’ਤੇ ਪੁਲਸ ਨੇ ਉਸ ਨੂੰ ਫੜ ਕੇ ਸੁੱਟੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ’ਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਸਤਨਾਮ ਸਿੰਘ ਉਰਫ਼ ਸੋਨੂੰ ਪੁੱਤਰ ਦਿਲਾਵਰ ਸਿੰਘ ਬਾਸੀ ਲੰਗੜੋਆ ਥਾਣਾ ਨਵਾਂਸ਼ਹਿਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


shivani attri

Content Editor

Related News