ਲਗਭਗ ਹਜ਼ਾਰ ਏਕੜ ਕਣਕ ਦਾ ਨਾੜ ਸੜ ਕੇ ਹੋਇਆ ਸੁਆਹ
Sunday, Apr 27, 2025 - 06:04 PM (IST)

ਟਾਂਡਾ ਉੜਮੁੜ ( ਵਰਿੰਦਰ ਪੰਡਿਤ)- ਪਿੰਡ ਤਲਵੰਡੀ ਡੱਡੀਆਂ ਜਹੂਰਾ ਇਲਾਕੇ ਦੇ ਪਿੰਡਾਂ ਵਿੱਚ ਨਾੜ ਨੂੰ ਭਿਆਨਕ ਅੱਗ ਲੱਗਣ ਕਾਰਨ ਲਗਭਗ ਹਜ਼ਾਰ ਏਕੜ ਕਣਕ ਦਾ ਨਾੜ ਸੜ ਕੇ ਸਵਾਹ ਹੋ ਗਿਆ। ਇਸ ਦੌਰਾਨ ਇਕ ਕਿਸਾਨ ਦਾ ਤੂੜੀ ਬਣਾਉਣ ਵਾਲਾ ਰੀਪਰ ਵੀ ਅੱਗ ਦੀ ਭੇਟ ਚੜ੍ਹ ਗਿਆ। ਫਾਰਮ ਗੇਟ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੇ ਉਦਮ ਸ਼ੁਰੂ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਬੇਗੋਵਾਲ ਇਲਾਕੇ ਦੇ ਖੇਤਾਂ ਵਿੱਚੋਂ ਫੈਲਦੀ ਹੋਈ ਇਸ ਇਲਾਕੇ ਵਿੱਚ ਪਹੁੰਚੀ ਹੈ, ਜੋ ਲਗਾਤਾਰ ਇਲਾਕੇ ਵਿੱਚ ਫੈਲ ਰਹੀ ਹੈ।
ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e