ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਟਾਂਡਾ ''ਚ ਨੀਮ ਫ਼ੌਜੀ ਦਸਤੇ ਨੇ ਕੱਢਿਆ ਫਲੈਗ ਮਾਰਚ
Wednesday, Mar 13, 2024 - 03:34 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)-ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਟਾਂਡਾ ਵਿਖੇ ਨੀਮ ਫ਼ੌਜੀ ਦਸਤੇ ਵੱਲੋਂ ਫਲੈਗ ਮਾਰਚ ਕੀਤਾ ਗਿਆ। ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੀ. ਐੱਸ. ਪੀ. ਟਾਂਡਾ ਹਰਜੀਤ ਸਿੰਘ ਰੰਧਾਵਾ ਅਤੇ ਥਾਣਾ ਮੁਖੀ ਟਾਂਡਾ ਸਬ ਇੰਸਪੈਕਟਰ ਰਮਨ ਕੁਮਾਰ ਦੀ ਅਗਵਾਈ 'ਤੇ ਏ. ਐੱਸ. ਆਈ. ਗੋਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਟਾਂਡਾ ਪੁਲਸ ਦੇ ਸਹਿਯੋਗ ਨਾਲ ਕੱਢਿਆ ਗਿਆ। ਇਹ ਫਲੈਗ ਮਾਰਚ ਸਰਕਾਰੀ ਹਸਪਤਾਲ ਟਾਂਡਾ ਤੋਂ ਸ਼ੁਰੂ ਹੋ ਕੇ ਸ਼ਿਮਲਾ ਪਹਾੜੀ ਪਾਰਕ, ਮੇਨ ਬਾਜ਼ਾਰ ਉੜਮੁੜ, ਬਾਬਾ ਬੂਟਾ ਭਗਤ ਸ਼ੌਂਕ, ਰੇਲਵੇ ਸਟੇਸ਼ਨ ਚੌਂਕ, ਮੇਨ ਬਾਜ਼ਾਰ ਟਾਂਡਾ ਤਹਿਸੀਲ ਰੋਡ, ਸ਼ਹੀਦ ਚੌਂਕ ਤੋਂ ਹੁੰਦਾ ਹੋਇਆਂ ਪੁਲਸ ਸਟੇਸ਼ਨ ਟਾਂਡਾ ਵਿਖੇ ਪਹੁੰਚ ਕੇ ਸੰਪੰਨ ਹੋਇਆ।
ਇਹ ਵੀ ਪੜ੍ਹੋ: ਟ੍ਰੈਫਿਕ ਵਿਵਸਥਾ ਨੂੰ ਲੈ ਕੇ ਜਲੰਧਰ ਪੁਲਸ ਸਖ਼ਤ, ‘ਨੋ ਆਟੋ ਜ਼ੋਨ’, ‘ਨੋ ਪਾਰਕਿੰਗ’ ਸਬੰਧੀ ਦਿੱਤੀਆਂ ਇਹ ਹਦਾਇਤਾਂ
ਇਸ ਮੌਕੇ ਡੀ. ਐੱਸ. ਪੀ. ਟਾਂਡਾ ਹਰਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤੇ ਕੱਢੇ ਗਏ ਇਸ ਫਲੈਗ ਮਾਰਚ ਦਾ ਮੁੱਖ ਮਕਸਦ ਇਹੀ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਮਾਹੌਲ ਸੁਖਾਵਾਂ ਰਹੇ ਅਤੇ ਸਮਾਜ ਵਿਰੋਧੀ ਤੇ ਅਪਰਾਧਿਕ ਅਨਸਰ ਆਪਣੀਆਂ ਮਾੜੀਆਂ ਹਰਕਤਾਂ ਤੇ ਗਤੀਵਿਧੀਆਂ ਨੂੰ ਅੰਜਾਮ ਨਾ ਦੇ ਸਕਣ। ਇਸ ਮੌਕੇ ਉਨ੍ਹਾਂ ਸਮੁੱਚੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਵਿੱਚ ਸ਼ਾਂਤੀ ਦਾ ਮਾਹੌਲ ਰੱਖਣ ਦੀ ਅਪੀਲ ਕੀਤੀ ਅਤੇ ਅਪਰਾਧਿਕ ਅਨਸਰਾਂ 'ਤੇ ਕਾਬੂ ਪਾਉਣ ਲਈ ਪੁਲਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਗੱਲ ਕਹੀ। ਉਨ੍ਹਾਂ ਨੇ ਹੋਰ ਦੱਸਿਆ ਕਿ ਉਧਰ ਦੂਸਰੇ ਪਾਸੇ ਗੜਦੀਵਾਲ ਵਿੱਚ ਵੀ ਟਾਂਡਾ ਪੁਲਸ ਦੀ ਮਦਦ ਨਾਲ ਫ਼ੌਜ ਵੱਲੋਂ ਫਲੈਗ ਮਾਰਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਲੋਕ ਰਾਤ ਨੂੰ ਘਰਾਂ 'ਚੋਂ ਨਾ ਨਿਕਲਣ ਬਾਹਰ, ਜਾਰੀ ਹੋ ਗਿਆ ਅਲਰਟ (ਵੀਡੀਓ)
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8