ਫਗਵਾੜਾ 'ਚ ਲੁੱਟ ਦੀ ਵਾਰਦਾਤ, ਕੁਝ ਦਿਨ ਪਹਿਲਾਂ ਰੱਖੇ ਨੇਪਾਲੀ ਰਸੋਈਏ ਨੇ ਕਰ 'ਤਾ ਵੱਡਾ ਕਾਂਡ

06/15/2023 1:41:46 PM

ਫਗਵਾੜਾ (ਜਲੋਟਾ)- ਫਗਵਾੜਾ 'ਚ ਇਕ ਵੱਡੀ ਹਾਈ ਪ੍ਰੋਫਾਈਲ ਲੁੱਟ ਦੀ ਵਾਰਦਾਤ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਫਗਵਾੜਾ ਦੇ ਮਸ਼ਹੂਰ ਵਪਾਰੀ ਅਤੇ ਪ੍ਰਸਿੱਧ ਸਮਾਜ ਸੇਵੀ ਵਾਲੀਆ ਪਰਿਵਾਰ ਦੇ ਘਰ ਜ਼ਹਿਰੀਲਾ ਖਾਣਾ ਖੁਆ ਕੇ ਘਰ ਦੇ ਰਸੋਈਏ ਵੱਲੋਂ ਤਿਜੌਰੀ 'ਚੋਂ ਕੀਮਤੀ ਸਾਮਾਨ, ਨਕਦੀ ਆਦਿ ਲੁੱਟਣ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਮੁਲਜ਼ਮ ਕੁੱਕ ਨੇਪਾਲੀ ਮੂਲ ਦਾ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਉਹ ਅਜੇ ਫਰਾਰ ਹੈ। ਦੱਸਿਆ ਜਾ ਰਿਹਾ ਹੈ ਕਿ ਖਾਣਾ ਖਾਣ ਤੋਂ ਬਾਅਦ ਵਾਲੀਆ ਪਰਿਵਾਰ ਦੇ ਮੁਖੀ ਅਜੀਤ ਵਾਲੀਆ, ਉਨ੍ਹਾਂ ਦੀ ਪਤਨੀ ਮਿੰਨੀ ਵਾਲੀਆ, ਉਨ੍ਹਾਂ ਦੀ ਮਾਤਾ ਅਤੇ ਦੇਖਭਾਲ ਲਈ ਰੱਖੀ ਗਈ ਨਰਸ ਅਤੇ ਘਰ ਦੇ ਦੋ ਨੌਕਰ ਬੇਹੋਸ਼ ਪਾਏ ਗਏ ਹਨ, ਜਿਨ੍ਹਾਂ 'ਚੋਂ ਅਜੀਤ ਵਾਲੀਆ ਅਤੇ ਉਸ ਦੀ ਪਤਨੀ ਮਿੰਨੀ ਬੇਹੋਸ਼ੀ ਦੀ ਹਾਲਤ 'ਚ ਮਿਲੀ ਹੈ, ਜਿਸ ਨੂੰ ਇਲਾਜ ਲਈ ਸਥਾਨਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਥਾਣਾ ਸਿਟੀ ਫਗਵਾੜਾ ਦੇ ਅਮਨਦੀਪ ਸਿੰਘ ਨਾਹਰ ਨੇ ਡਕੈਤੀ ਦੀ ਘਟਨਾ ਦੀ ਅਧਿਕਾਰਤ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਚੱਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਨੇਪਾਲੀ ਮੂਲ ਦਾ ਰਸੋਈਆ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਚਲਾ ਗਿਆ ਹੈ। ਉਕਤ ਰਸੋਈਏ ਨੂੰ ਕੁਝ ਦਿਨ ਪਹਿਲਾਂ ਹੀ ਨੌਕਰੀ 'ਤੇ ਰੱਖਿਆ ਗਿਆ ਹੈ। ਪੁਲਸ ਜਾਂਚ ਜਾਰੀ ਹੈ ਕਿ ਕੁੱਕ ਦੇ ਨਾਲ ਇਸ ਘਟਨਾ ਵਿੱਚ ਹੋਰ ਕਿੰਨੇ ਲੋਕ ਸ਼ਾਮਲ ਹਨ ਜਾਂ ਉਹ ਸਾਮਾਨ ਸਮੇਤ ਕਿੱਥੇ ਫਰਾਰ ਹੋਏ ਹਨ, ਇਸ ਨੂੰ ਲੈ ਕੇ ਪੁਲਸ ਜਾਂਚ ਦਾ ਦੌਰ ਜਾਰੀ ਹੈ। 

PunjabKesari

ਇਹ ਵੀ ਪੜ੍ਹੋ-  ਬਹਾਨੇ ਨਾਲ 82 ਸਾਲਾ ਦਾਦੀ ਨੂੰ ਕਾਰ 'ਚ ਬਿਠਾ ਲੈ ਗਿਆ ਬਾਹਰ, ਫਿਰ ਪੋਤੇ ਨੇ ਕੀਤਾ ਲੂ ਕੰਡੇ ਖੜ੍ਹੇ ਕਰਨ ਵਾਲਾ ਕਾਰਾ

ਦੂਜੇ ਪਾਸੇ ਫਗਵਾੜਾ ਵਿੱਚ ਵਾਪਰੀ ਇਸ ਹਾਈ ਪ੍ਰੋਫਾਈਲ ਲੁੱਟ ਦੀ ਘਟਨਾ ਤੋਂ ਬਾਅਦ ਲੋਕਾਂ ਵਿੱਚ ਭਾਰੀ ਡਰ ਅਤੇ ਸਹਿਮ ਪਾਇਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਨੂੰ ਇਸ ਮਾਮਲੇ ਸਬੰਧੀ ਕੁੱਝ ਸੁਰਾਗ ਮਿਲੇ ਹਨ, ਜਿਸ 'ਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਘਰ 'ਚੋਂ ਸੀ. ਸੀ. ਟੀ. ਵੀ. ਫੁਟੇਜ ਮਿਲੀ ਹੈ, ਜੋ ਲੁੱਟ ਦੀ ਵਾਰਦਾਤ ਨੂੰ ਸੁਲਝਾਉਣ 'ਚ ਅਹਿਮ ਹੋ ਸਕਦੀ ਹੈ।

ਇਹ ਵੀ ਪੜ੍ਹੋ-  ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ CM ਮਾਨ ਨੇ ਇਸ ਦਿਨ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News