ਘਰੇਲੂ ਕਲੇਸ਼ ਕਾਰਨ ਨੇਪਾਲੀ ਔਰਤ ਨੇ ਕੀਤੀ ਖ਼ੁਦਕੁਸ਼ੀ
Friday, Dec 12, 2025 - 04:04 PM (IST)
ਜਲੰਧਰ( ਮਾਹੀ)- ਦਿਹਾਤੀ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਬੁਲੰਦਪੁਰ ਵਿਖੇ ਘਰੇਲੂ ਪਰੇਸ਼ਾਨੀ ਦੇ ਕਾਰਨ 32 ਸਾਲਾ ਨੇਪਾਲੀ ਔਰਤ ਵੱਲੋਂ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਗਈ। ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾ ਦੇ ਏ. ਐੱਸ. ਆਈ. ਸਤਨਾਮ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸ਼ਿਵਲਾ ਹਸਪਤਾਲ ਭੇਜ ਦਿੱਤਾ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਅਰਵੇਨਾ ਪਤਨੀ ਦੀਪਕ ਵਾਸੀ ਪਿੰਡ ਬੁਲੰਗਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਹਾਦਸਾ! ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ, ਧੜ ਨਾਲੋਂ ਵੱਖ ਹੋਇਆ ਵਿਅਕਤੀ ਦਾ ਸਿਰ
