ਪਾਣੀ ਦੀ ਵਾਰੀ ਨੂੰ ਲੈ ਕੇ ਭਖਿਆ ਵਿਵਾਦ, ਭਤੀਜੇ ਨੇ ਚਾਚੇ ਦੀ ਕੀਤੀ ਬਰੇਹਿਮੀ ਨਾਲ ਕੁੱਟਮਾਰ

Friday, Apr 24, 2026 - 01:15 PM (IST)

ਪਾਣੀ ਦੀ ਵਾਰੀ ਨੂੰ ਲੈ ਕੇ ਭਖਿਆ ਵਿਵਾਦ, ਭਤੀਜੇ ਨੇ ਚਾਚੇ ਦੀ ਕੀਤੀ ਬਰੇਹਿਮੀ ਨਾਲ ਕੁੱਟਮਾਰ

ਟਾਂਡਾ ਉੜਮੜ (ਵਰਿੰਦਰ ਪੰਡਿਤ)-ਪਿੰਡ ਬੁੱਢੀ ਪਿੰਡ ਵਿਚ ਖੇਤਾਂ ਵਿਚ ਮੋਟਰ ਤੋਂ ਪਾਣੀ ਦੀ ਵਾਰੀ ਨੂੰ ਲੈਕੇ ਹੋਈ ਤਕਰਾਰ ਤੋਂ ਬਾਅਦ ਇਕ ਵਿਅਕਤੀ ਨੇ ਆਪਣੇ ਹੀ ਚਾਚੇ ਨਾਲ ਕੁੱਟਮਾਰ ਕਰ ਦਿੱਤੀ। ਇਹ ਮਾਮਲਾ ਅੱਜਕਲ੍ਹ ਦਾ ਨਹੀਂ ਸਗੋਂ 17 ਜੁਲਾਈ 2024 ਦਾ ਹੈ । ਪੁਲਸ ਨੇ ਲਗਭਗ ਪੌਣੇ ਦੋ ਸਾਲ ਬਾਅਦ ਹੁਣ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਕਮਲਜੀਤ ਸਿੰਘ ਪੁੱਤਰ ਚੰਨਣ ਸਿੰਘ ਦੇ ਬਿਆਨ ਦੇ ਆਧਾਰ 'ਤੇ ਉਸ ਦੇ ਭਤੀਜੇ ਅੰਮ੍ਰਿਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਅਤੇ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਕਮਲਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜਮਾਂ ਨੇ ਉਸ ਨਾਲ ਬੈਟ ਨਾਲ ਵਾਰ ਕਰਕੇ ਕੁੱਟਮਾਰ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਮਨਿੰਦਰ ਕੌਰ ਮਾਮਲੇ ਦੀ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ ਲਗਾਈ ਰੋਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News