ਬੇਟੀ ਨਾਲ ਨਾਜਾਇਜ਼ ਸਬੰਧ ਬਣਾਉਣ ਤੋਂ ਰੋਕਣ ’ਤੇ ਭਾਣਜੇ ਨੇ ਮਾਮੇ ’ਤੇ ਚਲਾਈ ਗੋਲੀ, ਜ਼ਖਮੀ

Thursday, Jan 16, 2025 - 04:58 AM (IST)

ਬੇਟੀ ਨਾਲ ਨਾਜਾਇਜ਼ ਸਬੰਧ ਬਣਾਉਣ ਤੋਂ ਰੋਕਣ ’ਤੇ ਭਾਣਜੇ ਨੇ ਮਾਮੇ ’ਤੇ ਚਲਾਈ ਗੋਲੀ, ਜ਼ਖਮੀ

ਕਪੂਰਥਲਾ (ਭੂਸ਼ਣ) : ਮਾਮੇ ਦੀ ਕੁੜੀ ਨਾਲ ਨਾਜਾਇਜ਼ ਸਬੰਧ ਬਣਾਉਣ ਤੋਂ ਬਾਅਦ ਦੁਬਾਰਾ ਮਿਲਣ ਗਏ ਭਾਣਜੇ ਨੂੰ ਫੜਨ ਦੌਰਾਨ ਫਾਇਰਿੰਗ ਕਰਕੇ ਮਾਮੇ ਨੂੰ ਜ਼ਖਮੀ ਕਰ ਦਿੱਤਾ। ਘਟਨਾ ਨੂੰ ਅੰਜਾਮ ਦੇ ਕੇ ਮੁਲਜ਼ਮ ਭਾਣਜਾ ਮੌਕੇ ਤੋਂ ਫ਼ਰਾਰ ਹੋ ਗਿਆ। ਜਾਣਕਾਰੀ ਅਨੁਸਾਰ ਦਵਿੰਦਰ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਦਾ ਹੈ। ਉਸਦਾ ਭਾਣਜਾ ਸੁਖਵੰਤ ਸਿੰਘ ਪਿਛਲੇ ਲਗਭਗ 6 ਮਹੀਨਿਆਂ ਤੋਂ ਉਸਦੇ ਘਰ ਰਹਿ ਰਿਹਾ ਸੀ, ਜਿਸ ਤੋਂ ਬਾਅਦ ਉਹ ਵਿਦੇਸ਼ ਚਲਾ ਗਿਆ।

ਇਹ ਵੀ ਪੜ੍ਹੋ : ਮਾਇਆਵਤੀ ਨੂੰ SC ਤੋਂ ਵੱਡੀ ਰਾਹਤ, 15 ਸਾਲਾਂ ਬਾਅਦ ਬੰਦ ਹੋਇਆ ਮੂਰਤੀਆਂ ਬਣਵਾਉਣ ਖ਼ਿਲਾਫ਼ ਚੱਲ ਰਿਹਾ ਕੇਸ

ਇਸ ਸਮੇਂ ਦੌਰਾਨ ਸੁਖਵੰਤ ਸਿੰਘ ਦੇ ਮੇਰੀ ਬੇਟੀ ਨਾਲ ਨਾਜਾਇਜ਼ ਸਬੰਧ ਬਣ ਗਏ ਸਨ। ਜਦੋਂ ਮੈਨੂੰ ਇਸ ਬਾਰੇ ਪਤਾ ਲੱਗਾ, ਮੈਂ ਉਸ ਨੂੰ ਤੁਰੰਤ ਘਰੋਂ ਕੱਢ ਦਿੱਤਾ। ਉਹ ਅਕਸਰ ਮੇਰੀ ਬੇਟੀ ਨਾਲ ਜ਼ਬਰਦਸਤੀ ਕਰਦਾ ਸੀ। ਬਾਅਦ ਵਿਚ ਮੈਂ ਆਪਣੀ ਬੇਟੀ ਦਾ ਵਿਆਹ ਕਰ ਦਿੱਤਾ। 13 ਜਨਵਰੀ ਦੀ ਰਾਤ ਨੂੰ ਲਗਭਗ 12.30 ਵਜੇ ਸੁਖਵੰਤ ਸਿੰਘ ਖਿੜਕੀ ਖੋਲ੍ਹ ਕੇ ਅੰਦਰ ਆ ਗਿਆ। ਜਦੋਂ ਮੈਂ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਪਿਸਤੌਲ ਕੱਢ ਕੇ ਫਾਇਰ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਤੇ ਰੌਲਾ ਪਾਉਣ ਤੇ ਜਦੋਂ ਆਲੇ-ਦੁਆਲੇ ਦੇ ਲੋਕ ਇਕੱਠੇ ਹੋਏ ਤਾਂ ਉਹ ਮੌਕੇ ਤੋਂ ਭੱਜ ਗਿਆ। ਮੇਰੇ ਪਰਿਵਾਰਕ ਮੈਂਬਰਾਂ ਨੇ ਮੈਨੂੰ ਜ਼ਖਮੀ ਹਾਲਤ ’ਚ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ।

ਥਾਣਾ ਕੋਤਵਾਲੀ ਦੀ ਪੁਲਸ ਨੇ ਜ਼ਖਮੀ ਦੇ ਬਿਆਨ ਤੇ ਹਸਪਤਾਲ ਦੀ ਐੱਮ. ਐੱਲ. ਆਰ. ਰਿਪੋਰਟ ਦੇ ਆਧਾਰ ’ਤੇ ਮੁਲਜ਼ਮ ਦੇ ਖਿਲਾਫ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਅਜੇ ਫਰਾਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News