ਜਲੰਧਰ ਪਹੁੰਚੇ ਨਵੇਂ ਬਣੇ ਲੋਕਲ ਬਾਡੀਜ਼ ਮੰਤਰੀ, ਨਾਜਾਇਜ਼ ਕਾਲੋਨੀਆਂ ਬਾਰੇ ਦਿੱਤਾ ਇਹ ਬਿਆਨ

Friday, Jul 15, 2022 - 09:49 PM (IST)

ਜਲੰਧਰ (ਸੁਨੀਲ ਮਹਾਜਨ) : ਲੋਕਲ ਬਾਡੀਜ਼ ਮੰਤਰੀ ਬਣਨ ਤੋਂ ਬਾਅਦ ਅੱਜ ਜਲੰਧਰ ਪੁੱਜੇ ਡਾ. ਇੰਦਰਬੀਰ ਸਿੰਘ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਦਾ ਸਵਾਗਤ ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੁਰਾਲ, ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ, ਮੇਅਰ ਜਗਦੀਸ਼ ਰਾਜ ਰਾਜਾ, ਉੱਤਰੀ ਹਲਕੇ ਦੇ ਇੰਚਾਰਜ ਦਿਨੇਸ਼ ਢੱਲ, ਜਲੰਧਰ ਕੈਂਟ ਦੇ ਹਲਕਾ ਇੰਚਾਰਜ ਸੁਰਿੰਦਰ ਸੋਢੀ ਤੇ ਹੋਰ ਅਧਿਕਾਰੀਆਂ ਨੇ ਕੀਤਾ।

ਖ਼ਬਰ ਇਹ ਵੀ : ਗੋਲਡੀ ਬਰਾੜ ਆਇਆ ਮੀਡੀਆ ਸਾਹਮਣੇ, ਉਥੇ ਸੰਸਦ 'ਚ ਸਹੁੰ ਚੁੱਕਣ ਨੂੰ ਲੈ ਕੇ MP ਮਾਨ ਦਾ ਵੱਡਾ ਬਿਆਨ, ਪੜ੍ਹੋ TOP 10

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਪੁਰਾਣੀਆਂ ਕਮੀਆਂ ਨੂੰ ਦੂਰ ਕਰਨ ਲਈ ਕੁਝ ਸਮਾਂ ਲੱਗੇਗਾ, ਜਿਸ ਲਈ ਜਨਤਾ ਅਤੇ ਮੀਡੀਆ ਦੇ ਸਹਿਯੋਗ ਦੀ ਲੋੜ ਹੈ। ਪਾਣੀ ਤੇ ਸੀਵਰੇਜ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੀਵਰੇਜ ਦੀਆਂ ਪਾਈਪਾਂ ਪੁਰਾਣੀਆਂ ਹੋ ਗਈਆਂ ਹਨ। ਹਾਲ ਦੀ ਘੜੀ ਇਨ੍ਹਾਂ ਨੂੰ ਸਾਫ਼ ਕਰਕੇ ਪਾਣੀ ਦੀ ਸਪਲਾਈ ਨੂੰ ਬਹਾਲ ਕੀਤਾ ਜਾਵੇਗਾ। ਨਵੇਂ ਸਿਸਟਮ ਦੇ ਤਹਿਤ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸੁਰਖੀਆਂ ’ਚ ਜਲੰਧਰ ਨਗਰ ਨਿਗਮ ਦੇ ਕਰਮਚਾਰੀਆਂ ਦਾ ਕਾਰਨਾਮਾ, ਜਿਸ ਨੇ ਵੀ ਦੇਖਿਆ ਰਹਿ ਗਿਆ ਹੈਰਾਨ

ਗੈਰ-ਕਾਨੂੰਨੀ ਕਾਲੋਨੀਆਂ ਤੇ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਹਰੇਕ 'ਤੇ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁੱਡਾ ਦੀ ਹਦੂਦ ਅੰਦਰ ਜ਼ਿਆਦਾਤਰ ਨਾਜਾਇਜ਼ ਕਾਲੋਨੀਆਂ ਬਣੀਆਂ ਹੋਈਆਂ ਹਨ। ਅੱਜ ਉਹ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਸਥਿਤੀ ਸੁਧਾਰਨ ਲਈ ਕਹਿਣਗੇ। ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਸੂਬੇ 'ਚ ਅਜਿਹਾ ਸਿਸਟਮ ਬਣਾਏਗੀ ਕਿ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਕਾਲੋਨੀ ਦੀ ਉਸਾਰੀ ਨਹੀਂ ਹੋਵੇਗੀ। ਇਸ ਮੌਕੇ ਹਾਜ਼ਰ ਲੋਕਾਂ ਨੇ ਵੀ ਆਪਣੀਆਂ ਸਮੱਸਿਆਵਾਂ ਮੰਤਰੀ ਦੇ ਸਾਹਮਣੇ ਰੱਖੀਆਂ।

ਇਹ ਵੀ ਪੜ੍ਹੋ : ਲੋਕਾਂ ਨੇ ਸੜਕ 'ਤੇ ਖੜ੍ਹੇ ਗੰਦੇ ਪਾਣੀ ’ਚ ਝੋਨਾ ਲਾ ਕੇ ਪੰਜਾਬ ਸਰਕਾਰ ਤੇ ਨਗਰ ਕੌਂਸਲ ਵਿਰੁੱਧ ਕੀਤੀ ਨਾਅਰੇਬਾਜ਼ੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News