ਟਾਂਡਾ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਨਵੇਂ ਸਾਲ ਦੀ ਆਰੰਭਤਾ

Thursday, Jan 01, 2026 - 01:27 PM (IST)

ਟਾਂਡਾ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਨਵੇਂ ਸਾਲ ਦੀ ਆਰੰਭਤਾ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ )-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਮੂਨਕ ਖ਼ੁਰਦ ਵਿਖੇ ਨਵੇਂ ਸਾਲ ਦੀ ਆਮਦ 'ਤੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਦੇ ਹੋਏ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ ਤੇ ਸਰਬੱਤ ਸੰਗਤਾਂ ਦੀ ਹਾਜ਼ਰੀ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। 

PunjabKesari

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੀਰਥ ਸਿੰਘ, ਉੱਪ ਪ੍ਰਧਾਨ ਮਿਸਤਰੀ ਅਮਰਜੀਤ ਸਿੰਘ, ਖਜਾਨਚੀ ਪਰਮਜੀਤ ਸਿੰਘ ਪੰਮੀ, ਧੰਨ-ਧੰਨ ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ ਪੰਜਾਬ ਦੇ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਖਾਲਸਾ, ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਮੂਨਕ ਖ਼ੁਰਦ ਦੇ ਪ੍ਰਧਾਨ ਸਰਬਜੀਤ ਸਿੰਘ ਮੋਮੀ, ਸੁਖਵਿੰਦਰ ਸਿੰਘ ਮੂਨਕਾਂ ਨੇ ਨਵੇਂ ਸਾਲ ਦੀ ਆਮਦ 'ਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਅਤੇ ਸਮੂਹ ਸੰਗਤ ਨੂੰ ਨਵੇਂ ਸਾਲ ਦੀ  ਮੁਬਾਰਕਬਾਦ ਦਿੰਦੇ ਹੋਏ ਸਤਿਗੁਰੂ ਜੀ ਦੇ ਚਰਨਾਂ ਵਿੱਚ ਸਭਨਾਂ ਦੀ ਸੁੱਖ ਸ਼ਾਂਤੀ ਵਾਸਤੇ ਅਰਦਾਸ ਕੀਤੀ। 

ਇਸ ਮੌਕੇ ਸੰਗਤ ਦੀ ਸੇਵਾ ਵਾਸਤੇ ਗੁਰੂ ਘਰ ਦੇ ਪ੍ਰੀਤਵਾਨ ਸਰਵਣ ਸਿੰਘ  ਚੱਕੀ ਵਾਲੇ ਤੇ ਸਮੂਹ  ਪਰਿਵਾਰ ਵੱਲੋਂ ਚਾਹ ਪਕੌੜੇ ਤੇ ਮਿਠਿਆਈਆਂ ਦੇ ਲੰਗਰ ਲਗਾ ਕੇ ਸੇਵਾ ਕੀਤੀ ਗਈ।  ਸਮਾਗਮ ਵਿੱਚ ਗੁਰੂ ਘਰ ਲਈ ਵੱਖ-ਵੱਖ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਵੀ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ

ਇਸ ਮੌਕੇ ਪਰਮਜੀਤ ਸਿੰਘ ਪੰਮੀ, ਪਰਮਜੀਤ ਸਿੰਘ ਬੱਬੀ, ਸਰਪੰਚ ਮਨਪ੍ਰੀਤ ਕੌਰ, ਸੁਰਜੀਤ ਸਿੰਘ ਕਾਲਾ, ਭਜਨ ਸਿੰਘ ਫੌਜੀ, ਸੂਬੇਦਾਰ ਅਮਰਨਾਥ, ਸੂਬੇਦਾਰ ਬਲਵਿੰਦਰ ਸਿੰਘ, ਸੂਬੇਦਾਰ ਗੁਰਨਾਮ ਸਿੰਘ, ਸੂਬੇਦਾਰ ਡਾ. ਰਾਮ ਨਰਾਇਣ ਸਿੰਘ, ਇੰਸਪੈਕਟਰ ਧਰਮ ਸਿੰਘ, ਥਾਣੇਦਾਰ ਸੁਰਿੰਦਰ ਪਾਲ ਸਿੰਘ ਮੋਮੀ, ਬਲਕਾਰ ਸਿੰਘ, ਮਿਸਤਰੀ ਗੁਰਦੀਪ ਸਿੰਘ, ਹਰਿ ਗੁਰ ਸਿਮਰਿਜੀਤ ਸਿੰਘ ਮੋਮੀ, ਅਰਮਾਨ ਸਿੰਘ ਮਨਪ੍ਰੀਤ ਸਿੰਘ ਮਨੀ, ਲਾਡੀ ਪਲੰਬਰ ਗੁਰਦੀਪ ਸਿੰਘ ਦੀਪਾ, ਦਮਨਪ੍ਰੀਤ ਸਿੰਘ, ਗੁਰਪ੍ਰੀਤ ਗੋਪੀ, ਕਰਮ ਚੰਦ ਮਹਿਮੀ ਤੋਂ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ ਪੁਲਸ ‘ਚ ਵੱਡਾ ਫੇਰਬਦਲ! ਜਲੰਧਰ ਦੇ DCP ਨਰੇਸ਼ ਡੋਗਰਾ ਸਣੇ ਦੋ ਅਧਿਕਾਰੀਆਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News