HIV ਤੇ ਕੋਰੋਨਾ ਪ੍ਰਤੀ ਜਾਗਰੂਕਤਾ ਫੈਲਾ ਰਹੀ ਹੈ ਜਲੰਧਰ ਦੀ ਪਲਾਨ ਫਾਊਂਡੇਸ਼ਨ

07/27/2020 7:39:03 PM

ਜਲੰਧਰ — ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਪੰਜਾਬ 'ਚ ਵੀ ਭਿਆਨਕ ਰੂਪ ਧਾਰ ਚੁੱਕਾ ਹੈ। ਇਕ ਪਾਸੇ ਜਿੱਥੇ ਪੰਜਾਬ 'ਚ ਕੋਰੋਨਾ ਦੇ ਕਾਰਨ ਲਗਾਤਾਰ ਕੋਰੋਨਾ ਪੀੜਤਾਂ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਖ਼ਿਲਾਫ਼ ਜੰਗ ਲੜ ਰਹੇ ਮਰੀਜ਼ ਮੌਤ ਦੇ ਮੂੰਹ 'ਚ ਵੀ ਜਾ ਰਹੇ ਹਨ। ਸਰਕਾਰੀ ਅੰਕੜਿਆਂ ਮੁਤਾਬਕ ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 13 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 309 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ। ਇਥੇ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਕਾਰਨ ਕਈ ਜਿੱਥੇ ਲੋਕਾਂ ਦੇ ਕੰਮਕਾਜ ਠੱਪ ਹੋਏ ਹਨ, ਉਥੇ ਹੀ ਇਸ ਦਾ ਬਹੁਤਾ ਅਸਰ ਵਿਆਹਾਂ 'ਤੇ ਵੀ ਵੇਖਣ ਨੂੰ ਮਿਲਿਆ ਹੈ।

ਇਹ ਵੀ ਪੜ੍ਹੋ:  ਜ਼ਿਲ੍ਹਾ ਜਲੰਧਰ 'ਚ ਮੁੜ ਫਟਿਆ ਕੋਰੋਨਾ ਬੰਬ, ਵੱਡੀ ਗਿਣਤੀ 'ਚ ਮਿਲੇ ਨਵੇਂ ਮਾਮਲੇ
ਇਹ ਵੀ ਪੜ੍ਹੋ: ਟਾਂਡਾ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਬੈਂਕ 'ਚੋਂ ਲੁਟੇਰਿਆਂ ਨੇ ਕੀਤੀ ਲੱਖਾਂ ਦੀ ਲੁੱਟ

ਕੋਵਿਡ-19 ਦੇ ਵੱਧਦੇ ਪ੍ਰਕੋਪ ਕਾਰਨ ਪ੍ਰਵਾਸੀ ਮਜ਼ਦੂਰਾਂ ਨੂੰ ਸਭ ਤੋਂ ਵੱਧ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਮ ਬੰਦ ਹੋਣ ਕਾਰਨ ਬਹੁਤ ਸਾਰੇ ਮਜ਼ਦੂਰ ਆਪਣੇ ਸੂਬਿਆਂ 'ਚ ਵਾਪਸ ਚਲੇ ਗਏ ਹਨ ਅਤੇ ਜੋ ਇਥੇ ਰਹਿ ਰਹੇ ਹਨ, ਉਨ੍ਹਾਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਵਾਲੇ ਪੀੜਤਾਂ ਅਤੇ ਲੋੜਵੰਦਾਂ ਦੀ ਮਦਦ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਮੁਫ਼ਤ ਰਾਸ਼ਨ ਦੀ ਵੰਡ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ, ਉਥੇ ਹੀ ਕਈ ਸਮਾਜ ਸੇਵੀ ਸੰਸਥਾਵਾਂ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਇਸੇ ਤਰ੍ਹਾਂ ਐੱਨ. ਜੀ. ਓ. ਪਲਾਨ ਫਾਊਂਡੇਸ਼ਨ ਨੇ ਵੀ ਕੋਵਿਡ-19 ਦੌਰਾਨ ਲੋੜਵੰਦਾਂ ਦੀ ਮਦਦ ਲਈ ਆਪਣੇ ਹੱਥ ਅੱਗੇ ਵਧਾਏ ਹਨ। ਪਲਾਨ ਫਾਊਂਡੇਸ਼ਨ ਵੀ ਆਪਣੀਆਂ ਨਿੱਜੀ ਕੋਸ਼ਿਸ਼ਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਭਗ ਹੁਣ ਤੱਕ 300 ਦੇ ਕਰੀਬ ਪ੍ਰਵਾਸੀ ਮਜ਼ਦੂਰਾਂ ਨੂੰ ਰਾਸ਼ਨ ਵੰਡ ਚੁੱਕੀ ਹੈ।

ਇਹ ਵੀ ਪੜ੍ਹੋ:  ਵਿਦੇਸ਼ ਜਾਣ ਦੇ ਚਾਹਵਾਨਾਂ ਲਈ GNA ਯੂਨੀਵਰਸਿਟੀ ਦਾ ਨਵਾਂ ਪ੍ਰੋਗਰਾਮ, ਇੰਝ ਕਰੋ ਅਪਲਾਈ

ਜ਼ਿਕਰੋਯਗ ਹੈ ਕਿ ਉੱਤਰ ਭਾਰਤ ਦੀ ਪ੍ਰਮੁੱਖ ਐੱਨ. ਜੀ. ਓ. ਪਲਾਨ ਫਾਊਂਡੇਸ਼ਨ ਜਲੰਧਰ 'ਚ ਨਵੰਬਰ 2013 ਤੋਂ ਟਾਰਗੇਟ ਇੰਟਰਵੈਨਸ਼ਨ ਪ੍ਰਾਜੈਕਟ ਤਹਿਤ ਐੱਚ. ਆਈ. ਵੀ/ਏਡਜ਼ ਰੋਕਥਾਮ ਦੇ ਖੇਤਰ 'ਚ ਮਹੱਤਵਪੂਰਨ ਕੰਮ ਕਰ ਰਹੀ ਹੈ। ਨੈਸ਼ਨਲ ਏਡਜ਼ ਕੰਟਰੋਲ ਸੋਸਾਇਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਪਲਾਨ ਫਾਊਂਡੇਸ਼ਨ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਐੱਚ. ਆਈ. ਵੀ, ਗੁਪਤ ਰੋਗ, ਟੀ. ਬੀ. ਦੇ ਨਾਲ-ਨਾਲ ਅੱਜਕਲ੍ਹ ਕੋਵਿਡ-19 ਤੋਂ ਬਚਾਅ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ। ਪ੍ਰਾਜੈਕਟ ਡਾਇਰੈਕਟਰ ਜਤਿੰਦਰ ਸ਼ਰਮਾ ਦੇ ਨਿਰਦੇਸ਼ਨ 'ਚ ਪ੍ਰਾਜੈਕਟ ਮੈਨੇਜਰ ਅਮਨ ਚੌਹਾਨ ਅਤੇ ਉਨ੍ਹਾਂ ਦੀ ਟੀਮ ਕਾਊਂਸਲਰ ਰਚਨਾ, ਅਕਾਊਂਟੈਂਟ ਤਰੁਣ, ਆਊਟ ਰੀਚ ਵਰਕਰ ਗੌਰਵ, ਮਨੋਜ ਅਤੇ ਅੰਕਿਤ ਇਸ ਜਾਗਰੂਕਤਾ ਮੁਹਿੰਮ ਨੂੰ ਬਹੁਤ ਵੀ ਵਧੀਆ ਝੰਗ ਨਾਲ ਚਲਾ ਰਹੇ ਹਨ। ਇਹ ਸੰਸਥਾ ਅੱਜ ਤੱਕ 16120 ਐੱਚ. ਆਈ. ਵੀ. ਟੈਸਟ ਕਰ ਚੁੱਕੀ ਹੈ, ਜਿਨ੍ਹਾਂ 'ਚੋਂ 54 ਇਨਫੈਕਟਿਡ ਲੋਕਾਂ ਦੀ ਸਿਵਲ ਹਸਪਤਾਲ ਤੋਂ ਦਵਾਈ ਚੱਲ ਰਹੀ ਹੈ।

ਮਹੀਨੇ 'ਚ ਸਿਹਤ ਜਾਂਚ ਦੇ ਲਗਾਏ ਜਾਂਦੇ ਨੇ 20 ਕੈਂਪ
ਦੱਸਣਯੋਗ ਹੈ ਕਿ ਪਲਾਨ ਫਾਊਂਡੇਸ਼ਨ ਵੱਲੋਂ ਮਹੀਨੇ 'ਚ 20 ਸਿਹਤ ਜਾਂਚ ਦੇ ਕੈਂਪ ਲਗਾਏ ਜਾਂਦੇ ਹਨ, ਜਿਨ੍ਹਾਂ 'ਚ ਪ੍ਰਵਾਸੀ ਭਰਾਵਾਂ ਦੀ ਐੱਮ. ਬੀ. ਬੀ. ਐੱਸ. ਡਾਕਟਰ ਵੱਲੋਂ ਮੁਫਤ ਜਾਂਚ ਕੀਤੀ ਜਾਂਦੀ ਹੈ ਅਤੇ ਹੋਲਸੇਲ ਮੁੱਲ 'ਤੇ ਦਵਾਈ ਦਿੱਤੀ ਜਾਂਦੀ ਹੈ। ਸੰਸਥਾ ਵੱਲੋਂ ਹਰ ਮਹੀਨੇ 400 ਦੇ ਲਗਭਗ ਐੱਚ. ਆਈ. ਵੀ. ਟੈਸਟ ਦੇ ਨਾਲ-ਨਾਲ ਲੱਛਣ ਦਿੱਸਣ ਵਾਲੇ ਮਰੀਜ਼ਾਂ ਦੇ ਗੁਪਤ ਰੋਗ ਅਤੇ ਟੀ. ਬੀ. ਦੇ ਟੈਸਟ ਵੀ ਕੀਤੇ ਜਾ ਰਹੇ ਰਹੇ ਹਨ। ਇਸ ਦੇ ਇਲਾਵਾ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਨਾਟਕਾਂ ਜ਼ਰੀਏ ਐੱਚ. ਆਈ. ਵੀ, ਗੁਪਤ ਰੋਗ ਅਤੇ ਟੀ. ਬੀ. ਕਾਰਨ, ਲੱਛਣ, ਰੋਕਥਾਮ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: ਕਰਜ਼ੇ ਦੇ ਬੋਝ ਹੇਠ ਦੱਬੀ ਸ਼ਹੀਦ ਦੀ ਪਤਨੀ, ਢੇਰਾਂ ਤੋਂ ਕਬਾੜ ਚੁੱਕ ਕੇ ਕਰ ਰਹੀ ਹੈ ਗੁਜ਼ਾਰਾ


shivani attri

Content Editor

Related News