NGT ਨੇ ਜਲੰਧਰ ਨਿਗਮ ਕਮਿਸ਼ਨਰ ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
Wednesday, Aug 28, 2024 - 01:25 PM (IST)
ਜਲੰਧਰ (ਖੁਰਾਣਾ)- ਐੱਨ. ਜੀ. ਓ. ਅਲਫ਼ਾ ਮਹਿੰਦਰੂ ਫਾਊਂਡੇਸ਼ਨ ਦੇ ਪ੍ਰਧਾਨ ਰਮੇਸ਼ ਮਹਿੰਦਰੂ ਵੱਲੋਂ ਐੱਨ. ਜੀ. ਟੀ. ’ਚ ਦਾਇਰ ਕੀਤੇ ਗਏ ਕੇਸ ਕਾਰਨ ਨਗਰ ਨਿਗਮ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਪਰ ਹੁਣ ਮਾਡਲ ਟਾਊਨ ਡੰਪ ਨੂੰ ਲੈ ਕੇ ਵੀ ਨਿਗਮ ਅਧਿਕਾਰੀਆਂ ਦੀ ਸ਼ਾਮਤ ਆਉਣ ਵਾਲੀ ਹੈ। ਜ਼ਿਕਰਯੋਗ ਹੈ ਕਿ ਮਾਡਲ ਟਾਊਨ ਡੰਪ ਦੀ ਸਮੱਸਿਆ ਨੂੰ ਲੈ ਕੇ ਬਣੀ ਐਕਸ਼ਨ ਕਮੇਟੀ ਦੇ ਚੇਅਰਮੈਨ ਵਰਿੰਦਰ ਮਲਿਕ ਅਤੇ ਸਮਾਜ ਸੇਵੀ ਤੇਜਸਵੀ ਮਿਨਹਾਸ ਨੇ ਨਗਰ ਨਿਗਮ ਖ਼ਿਲਾਫ਼ ਐੱਨ. ਜੀ. ਟੀ. ’ਚ ਕੇਸ ਦਾਇਰ ਕੀਤਾ ਹੈ, ਜਿਸ ਦੀ ਬੀਤੇ ਦਿਨ ਸੁਣਵਾਈ ਹੋਈ।
ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਸੁਣਵਾਈ ਦੌਰਾਨ ਐੱਨ. ਜੀ. ਟੀ. ਦੇ ਜਸਟਿਸ ਪ੍ਰਕਾਸ਼ ਸ੍ਰੀਵਾਸਤਵ (ਚੇਅਰਪਰਸਨ), ਜਸਟਿਸ ਅਰੁਣ ਕੁਮਾਰ ਤਿਆਗੀ ਅਤੇ ਮਾਹਿਰ ਡਾਕਟਰ ਏ ਸੇਂਥਿਲ ਮੌਜੂਦ ਸਨ। ਇਸ ’ਚ ਦੋਵੇਂ ਸ਼ਿਕਾਇਤਕਰਤਾ ਵਰਿੰਦਰ ਮਲਿਕ ਅਤੇ ਤੇਜਸਵੀ ਮਿਨਹਾਸ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਪੇਸ਼ ਵਕੀਲ ਐਡ. ਅੰਚਿਤ ਸਿੰਗਲਾ ਅਤੇ ਜਲੰਧਰ ਨਿਗਮ ਦੇ ਵਧੀਕ ਕਮਿਸ਼ਨਰ ਅਮਰਜੀਤ ਬੈਂਸ ਮੌਜੂਦ ਰਹੇ। ਸੁਣਵਾਈ ਦੌਰਾਨ ਮਾਡਲ ਟਾਊਨ ਡੰਪ ’ਤੇ ਖਿੱਲਰੀ ਗੰਦਗੀ ਨੂੰ ਲੈ ਕੇ ਕਾਫ਼ੀ ਚਰਚਾ ਹੋਈ। ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨੁਮਾਇੰਦੇ ਨੇ ਵੀ ਨਿਗਮ ਦੀ ਗਲਤੀ ਪਾਈ।
ਇਹ ਵੀ ਪੜ੍ਹੋ-ਪੁਲਸ ਮੁਲਾਜ਼ਮ ਦੇ ਪੁੱਤਰ ਦਾ ਕੱਟਿਆ ਗਿਆ 25 ਹਜ਼ਾਰ ਰੁਪਏ ਦਾ ਚਲਾਨ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਤੋਂ ਬਾਅਦ ਐੱਨ. ਜੀ. ਟੀ. ਨੇ ਹਦਾਇਤਾਂ ਜਾਰੀ ਕੀਤੀਆਂ ਕਿ ਨਗਰ ਨਿਗਮ ਕਮਿਸ਼ਨਰ 4 ਹਫ਼ਤਿਆਂ ਦੇ ਅੰਦਰ ਹਲਫ਼ਨਾਮੇ ਰਾਹੀਂ ਬਾਊਂਡ ਐਕਸ਼ਨ ਪਲਾਨ ਦੱਸਣਗੇ ਕਿ ਸ਼ਹਿਰ ’ਚ ਰੋਜ਼ਾਨਾ ਪੈਦਾ ਹੋਣ ਵਾਲੇ ਕੂੜੇ ਨੂੰ ਕਿਵੇਂ ਪ੍ਰੋਸੈਸ ਕੀਤਾ ਜਾਵੇ। ਵਰਿਆਣਾ ਡੰਪ ’ਤੇ ਪਏ ਪੁਰਾਣੇ ਕੂੜੇ ਦਾ ਪ੍ਰਬੰਧ ਕਿਵੇਂ ਕੀਤਾ ਜਾਵੇ?
ਐੱਨ. ਜੀ. ਟੀ. ਦੀਆਂ ਹਦਾਇਤਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਮਾਡਲ ਟਾਊਨ ਡੰਪ ਸਬੰਧੀ ਸ਼ਿਕਾਇਤਕਰਤਾਵਾਂ ਦੇ ਇਤਰਾਜ਼ਾਂ ਨੂੰ ਦੂਰ ਕਰਨ ਲਈ ਯੋਜਨਾ ਬਣਾਈ ਜਾਵੇ। ਇਸ ਸਮਾਂਬੱਧ ਕਾਰਜ ਯੋਜਨਾ ’ਚ ਨਿਗਮ ਕਮਿਸ਼ਨਰ ਦੱਸਣਗੇ ਕਿ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ ਅਤੇ ਟੀਚੇ ਨੂੰ ਪ੍ਰਾਪਤ ਕਰਨ ਲਈ ਫੰਡਾਂ ਦੇ ਕਿਹੜੇ ਸਰੋਤ ਹਨ। ਮਾਮਲੇ ਦੀ ਅਗਲੀ ਸੁਣਵਾਈ 6 ਦਸੰਬਰ ਨੂੰ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਐਕਟਿਵਾ ਤੇ ਟਰੱਕ ਦੀ ਟੱਕਰ ਦੌਰਾਨ RCF ਦੇ ਮੁਲਾਜ਼ਮ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ