ਨਾਈਟ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਸੜਕਾਂ ’ਤੇ ਉਤਰੀ ਕਮਿਸ਼ਨਰੇਟ ਪੁਲਸ

04/17/2021 2:18:05 PM

ਜਲੰਧਰ (ਸੁਧੀਰ)– ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਲੈ ਕੇ ਨਾਈਟ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਹੁਕਮਾਂ ’ਤੇ ਸ਼ੁੱਕਰਵਾਰ ਰਾਤ ਨੂੰ ਕਮਿਸ਼ਨਰੇਟ ਪੁਲਸ ਦੇ ਅਧਿਕਾਰੀ ਪੂਰੇ ਲਾਮ-ਲਸ਼ਕਰ ਨਾਲ ਸ਼ਹਿਰ ਦੀਆਂ ਸੜਕਾਂ ’ਤੇ ਉਤਰੇ, ਜਿਸ ਦੇ ਨਾਲ ਹੀ ਨਾਈਟ ਕਰਫਿਊ ਦੌਰਾਨ ਸੜਕਾਂ ’ਤੇ ਬਿਨਾਂ ਵਜ੍ਹਾ ਘੁੰਮ ਰਹੇ ਕਈ ਲੋਕਾਂ ’ਤੇ ਕਮਿਸ਼ਨਰੇਟ ਪੁਲਸ ਨੇ ਸ਼ਿਕੰਜਾ ਕੱਸਿਆ ਅਤੇ ਕਈ ਵਾਹਨਾਂ ਦੇ ਚਲਾਨ ਕੱਟੇ, ਜਦੋਂ ਕਿ ਕਈ ਵਾਹਨਾਂ ਨੂੰ ਜ਼ਬਤ ਵੀ ਕੀਤਾ।

ਇਹ ਵੀ ਪੜ੍ਹੋ : ਅਮਰੀਕਾ ’ਚ ਗੋਲੀਆਂ ਮਾਰ ਕੇ ਕਤਲ ਕੀਤੇ ਸਿੱਖਾਂ ’ਚ ਹੁਸ਼ਿਆਰਪੁਰ ਦਾ ਜਸਵਿੰਦਰ ਵੀ ਸ਼ਾਮਲ, ਪਰਿਵਾਰ ਹਾਲੋ-ਬੇਹਾਲ

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਸੜਕਾਂ ’ਤੇ ਬਿਨਾਂ ਵਜ੍ਹਾ ਘੁੰਮ ਰਹੇ ਅਤੇ ਕੋਵਿਡ-19 ਪ੍ਰੋਟੋਕਾਲਜ਼ ਦਾ ਉਲੰਘਣ ਕਰਨ ਵਾਲੇ ਲੋਕਾਂ ’ਤੇ ਸਖ਼ਤੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਇਸੇ ਕੜੀ ਅਧੀਨ ਏ. ਡੀ. ਸੀ. ਪੀ. ਸਿਟੀ-1 ਜਗਜੀਤ ਸਿੰਘ ਸਰੋਆ ਅਤੇ ਏ. ਸੀ. ਪੀ. ਮਾਡਲ ਟਾਊਨ ਹਰਿੰਦਰ ਸਿੰਘ ਗਿੱਲ ਨੇ ਪੁਲਸ ਪਾਰਟੀ ਅਤੇ ਐੱਸ. ਓ. ਜੀ. ਦੇ ਜਵਾਨਾਂ ਨਾਲ ਸ਼ਹਿਰ ਦੇ ਕਈ ਹਿੱਸਿਆਂ ਵਿਚ ਫਲੈਗ ਮਾਰਚ ਕੱਢਿਆ। ਇਸ ਦੌਰਾਨ ਰਾਤ ਨੂੰ ਬਿਨਾਂ ਵਜ੍ਹਾ ਘੁੰਮ ਰਹੇ ਕਈ ਅਮੀਰ ਘਰਾਣਿਆਂ ਦੇ ਲੜਕਿਆਂ ’ਤੇ ਵੀ ਪੁਲਸ ਨੇ ਸ਼ਿਕੰਜਾ ਕੱਸਦਿਆਂ ਉਨ੍ਹਾਂ ਦੀਆਂ ਲਗਜ਼ਰੀ ਗੱਡੀਆਂ ਦੇ ਚਲਾਨ ਕੱਟੇ ਅਤੇ ਕਈ ਗੱਡੀਆਂ ਨੂੰ ਜ਼ਬਤ ਕੀਤਾ।

ਇਹ ਵੀ ਪੜ੍ਹੋ : ਕਲਯੁਗੀ ਅਧਿਆਪਕ ਦਾ ਸ਼ਰਮਨਾਕ ਕਾਰਾ, ਕੁੜੀ ਨੂੰ ਅਸ਼ਲੀਲ ਵੀਡੀਓ ਵਿਖਾ ਕੀਤੀ ਇਹ ਘਿਨਾਉਣੀ ਹਰਕਤ

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਉਹ ਕੋਵਿਡ-19 ਦੇ ਪ੍ਰੋਟੋਕਾਲਜ਼ ਦੀ ਪਾਲਣਾ ਕਰਨ ਅਤੇ ਘਰਾਂ ਵਿਚੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਅਤੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨੀ ਨਾ ਭੁੱਲਣ। ਉਨ੍ਹਾਂ ਕਿਹਾ ਕਿ ਨਾਈਟ ਕਰਫਿਊ ਦੌਰਾਨ ਨਿਯਮਾਂ ਦਾ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ ਅਤੇ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਮਾਮਲੇ ਵੀ ਦਰਜ ਕੀਤੇ ਜਾਣਗੇ।

ਮਾਸਕ ਨਾ ਪਹਿਨਣ ਵਾਲੇ 67568 ਲੋਕਾਂ ਕੋਲੋਂ ਪੁਲਸ ਨੇ ਵਸੂਲਿਆ 3 ਕਰੋੜ 87 ਲੱਖ ਜੁਰਮਾਨਾ
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ ਵਿਚ ਬਿਨਾਂ ਮਾਸਕ ਘੁੰਮਣ ਵਾਲੇ 67568 ਲੋਕਾਂ ਦੇ ਚਲਾਨ ਕੱਟ ਕੇ ਕਮਿਸ਼ਨਰੇਟ ਪੁਲਸ ਨੇ ਉਨ੍ਹਾਂ ਕੋਲੋਂ ਲਗਭਗ 3 ਕਰੋੜ 87 ਲੱਖ ਰੁਪਏ ਜੁਰਮਾਨਾ ਵਸੂਲਿਆ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਕੋਵਿਡ-19 ਦੇ ਪ੍ਰੋਟੋਕਾਲਜ਼ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਪੁਲਸ ਨੇ 1801 ਮਾਮਲੇ ਦਰਜ ਕਰ ਕੇ ਲਗਭਗ 2910 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ-ਨਾਲ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਕੋਲੋਂ ਵੀ ਭਾਰੀ ਜੁਰਮਾਨਾ ਵਸੂਲਿਆ ਗਿਆ ਸੀ।

ਇਹ ਵੀ ਪੜ੍ਹੋ : ਪਲਾਂ 'ਚ ਉੱਜੜੀਆਂ ਖ਼ੁਸ਼ੀਆਂ, 27 ਸਾਲਾ ਪੁੱਤ ਦੀ ਅਚਾਨਕ ਹੋਈ ਮੌਤ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

shivani attri

This news is Content Editor shivani attri