32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ

Thursday, Jul 09, 2026 - 02:25 PM (IST)

32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ

ਜਲੰਧਰ (ਖੁਰਾਣਾ)–ਸਰਕਾਰ ਵੱਲੋਂ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਨਿਯੁਕਤ ਕੀਤੇ ਗਏ 2020 ਬੈਚ ਦੇ ਆਈ. ਏ. ਐੱਸ. ਅਧਿਕਾਰੀ ਨਿਕਾਸ ਕੁਮਾਰ ਹਾਲੇ 32 ਸਾਲ ਦੇ ਵੀ ਨਹੀਂ ਹੋਏ ਹਨ। ਉਨ੍ਹਾਂ ਦਾ ਜਨਮ 7 ਅਕਤੂਬਰ 1994 ਨੂੰ ਹੋਇਆ। ਘੱਟ ਉਮਰ ਵਿਚ ਹੀ ਉਨ੍ਹਾਂ ਨੂੰ ਜਲੰਧਰ ਵਰਗੇ ਵੱਡੇ ਨਗਰ ਨਿਗਮ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਨਿਕਾਸ ਕੁਮਾਰ ਨੇ ਸਿਵਲ ਇੰਜੀਨੀਅਰਿੰਗ ਵਿਚ ਬੀ. ਈ./ਬੀ. ਟੈੱਕ ਦੀ ਡਿਗਰੀ ਹਾਸਲ ਕੀਤੀ ਹੈ। ਉਹ ਸਤੰਬਰ 2024 ਤੋਂ ਹੁਸ਼ਿਆਰਪੁਰ ਵਿਚ ਏ. ਡੀ. ਸੀ. (ਦਿਹਾਤੀ ਵਿਕਾਸ) ਦੇ ਅਹੁਦੇ ’ਤੇ ਆਪਣੀਆਂ ਸੇਵਾਵਾਂ ਦੇ ਰਹੇ ਸਨ। ਇਸ ਤੋਂ ਪਹਿਲਾਂ ਉਹ ਅੰਡਰ ਸੈਕ੍ਰੇਟਰੀ ਅਤੇ ਸਬ-ਡਿਵੀਜ਼ਨਲ ਮੈਜਿਸਟਰੇਟ (ਐੱਸ. ਡੀ. ਐੱਮ.) ਵਰਗੇ ਮਹੱਤਵਪੂਰਨ ਅਹੁਦਿਆਂ ’ਤੇ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਨੂੰ ਹਿੰਦੀ ਅਤੇ ਪੰਜਾਬੀ ਦੋਵਾਂ ਭਾਸ਼ਾਵਾਂ ਦਾ ਚੰਗਾ ਗਿਆਨ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਜਲੰਧਰ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਆਈ. ਏ. ਐੱਸ. ਸੰਦੀਪ ਰਿਸ਼ੀ ਦੀ ਜਗ੍ਹਾ ਲਈ ਹੈ, ਜਿਨ੍ਹਾਂ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਿਟੀ (ਗਮਾਡਾ) ਦਾ ਪ੍ਰਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ

ਜਲੰਧਰ ਨਗਰ ਨਿਗਮ ਦੀ ਕਮਾਨ ਸੰਭਾਲਣ ਦੇ ਨਾਲ ਹੀ ਨੌਜਵਾਨ ਆਈ. ਏ. ਐੱਸ. ਅਧਿਕਾਰੀ ਨਿਕਾਸ ਕੁਮਾਰ ਦੇ ਸਾਹਮਣੇ ਕਈ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਚੁਣੌਤੀ ਹੋਵੇਗੀ। ਇਨ੍ਹਾਂ ਵਿਚ ਸਰਫੇਸ ਵਾਟਰ ਪ੍ਰਾਜੈਕਟ, ਬਰਲਟਨ ਪਾਰਕ ਸਪੋਰਟਸ ਹੱਬ, ਬਾਇਓ ਮਾਈਨਿੰਗ ਪ੍ਰਾਜੈਕਟ ਅਤੇ ਪਟੇਲ ਚੌਕ ਤੋਂ ਬਿਧੀਪੁਰ ਫਾਟਕ ਤਕ ਗ੍ਰੀਨ ਕਾਰੀਡੋਰ ਪ੍ਰਮੁੱਖ ਹਨ। ਇਸ ਤੋਂ ਇਲਾਵਾ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪ੍ਰਸ਼ਤਾਵਿਤ 607 ਕਰੋੜ ਰੁਪਏ ਦੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਨੂੰ ਲਾਗੂ ਕਰਨਾ ਵੀ ਉਨ੍ਹਾਂ ਦੀਆਂ ਤਰਜੀਹਾਂ ਵਿਚ ਸਾਮਲ ਹੋਵੇਗਾ। ਨਗਰ ਨਿਗਮ ਨਾਲ ਜੁੜੇ ਅਧਿਕਾਰੀਆਂ ਅਤੇ ਸ਼ਹਿਰ ਦੇ ਲੋਕਾਂ ਨੂੰ ਉਮੀਦ ਹੈ ਕਿ ਨੌਜਵਾਨ ਅਤੇ ਤਕਨੀਕੀ ਪਿਛੋਕੜ ਵਾਲੇ ਅਧਿਕਾਰੀ ਦੀ ਅਗਵਾਈ ਵਿਚ ਵਿਕਾਸ ਕੰਮਾਂ ਵਿਚ ਤੇਜ਼ੀ ਆਵੇਗੀ ਅਤੇ ਸ਼ਹਿਰ ਦੀਆਂ ਨਾਗਰਿਕ ਸਮੱਸਿਆਵਾਂ ਦੇ ਹੱਲ ਨੂੰ ਨਵੀਂ ਰਫ਼ਤਾਰ ਮਿਲੇਗੀ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News