ਨਿੱਕੂ ਪਾਰਕ ’ਚ ਵਿਕਾਸ ਕਾਰਜ ਕਰਵਾ ਕੇ ਦਿੱਤੀ ਜਾਵੇਗੀ ਨਵੀਂ ਦਿੱਖ : ਡੀ. ਸੀ.

1/10/2021 6:47:08 PM

ਜਲੰਧਰ (ਚੋਪੜਾ)— ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਨਿੱਕੂ ਪਾਰਕ ਦੀ ਹਾਈ-ਪਾਵਰ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਨਿੱਕੂ ਪਾਰਕ ਵਿਚ ਵਿਕਾਸ ਕਾਰਜ ਕਰਵਾ ਕੇ ਇਸ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਪਾਰਕ ਵਿਚ ਫੁੱਟਬਾਲ ਖੇਡਣ ਲਈ ਉਤਸ਼ਾਹਿਤ ਕਰਨ ਤੋਂ ਇਲਾਵਾ 32 ਸੀ. ਸੀ. ਟੀ. ਵੀ. ਕੈਮਰੇ ਲਾਉਣ, ਸਾਰੇ ਝੂਲਿਆਂ ਦੀ ਮੁਰੰਮਤ ਅਤੇ ਪੇਂਟਿੰਗ ਦੇ ਕੰਮ ਨੂੰ ਇਕ ਮਹੀਨੇ ਵਿਚ ਪੂਰਾ ਕਰਨ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਨੇ ਪਿਛਲੇ ਦਿਨੀਂ ਹਾਈ-ਪਾਵਰ ਕਮੇਟੀ ਨਾਲ ਨਿੱਕੂ ਪਾਰਕ ਦਾ ਦੌਰਾ ਕਰ ਕੇ ਕਮੇਟੀ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ।

ਇਕਲੌਤੇ ਪੁੱਤ ਦਾ ਵਿਛੋੜਾ ਨਾ ਸਹਾਰ ਸਕੀ ਮਾਂ, ਮੌਤ ਦੇ ਦੋ ਦਿਨਾਂ ਬਾਅਦ ਹੀ ਸਦਮੇ ’ਚ ਤੋੜਿਆ ਦਮ

ਘਨਸ਼ਾਮ ਥੋਰੀ ਨੇ ਨਿਰਦੇਸ਼ ਦਿੱਤੇ ਕਿ ਪਾਰਕ ਦੇ ਸਾਰੇ ਕੰਮਾਂ ਨੂੰ ਸਮੇਂ ’ਤੇ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ ਕਿਉਂਕਿ ਇਹ ਸ਼ਹਿਰ ਅਤੇ ਇਥੋਂ ਦੇ ਲੋਕਾਂ ਲਈ ਇਕ ਕੀਮਤੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਬੰਜੀ ਜੰਪਿੰਗ, ਬ੍ਰੇਕ ਡਾਂਸ ਬੁਲ ਰਾਈਡ, ਫਰਾਗ ਰਾਈਡ ਸਮੇਤ ਬਾਕੀ ਸਾਰੇ ਝੂਲਿਆਂ ਦੀ ਮੁਰੰਮਤ ਕੀਤੀ ਜਾਵੇਗੀ, ਜਿਸ ਲਈ ਹਾਈ-ਪਾਵਰ ਕਮੇਟੀ ਵੱਲੋਂ ਪਹਿਲਾਂ ਹੀ ਪ੍ਰਾਈਵੇਟ ਕੰਪਨੀ ਨੂੰ ਸੱਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :  ਜਲੰਧਰ ’ਚ ਮੋਦੀ ਦਾ ਪੁਤਲਾ ਸਾੜਨ ਪੁੱਜੇ ਕਾਂਗਰਸੀ ਆਗੂਆਂ ਦੀ ਪੁਲਸ ਨਾਲ ਧੱਕਾ-ਮੁੱਕੀ

ਉਨ੍ਹਾਂ ਕਿਹਾ ਕਿ ਪਾਰਕ ਦੀ ਚਾਰਦੀਵਾਰੀ ਅਤੇ ਸਾਰੇ ਢਾਂਚਿਆਂ ਦੀ ਪੇਂਟਿੰਗ, ਫਲੱਡ ਲਾਈਟਾਂ ਅਤੇ ਘਾਹ ਕੱਟਣ ਵਾਲੀਆਂ ਨਵੀਆਂ ਮਸ਼ੀਨਾਂ ਤੇ ਬਾਥਰੂਮਾਂ ਦੀ ਮੁਰੰਮਤ ਦਾ ਕੰਮ ਇਕ ਹੀ ਸਮੇਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਕੰਮਾਂ ’ਤੇ ਨਜ਼ਰ ਰੱਖਣਗੇ, ਜਿਸ ਨਾਲ ਪਾਰਕ ਦੀ ਸਹੀ ਤਰ੍ਹਾਂ ਸੰਭਾਲ ਕੀਤੀ ਜਾ ਸਕੇ ਅਤੇ ਲੋਕ ਤੇ ਬੱਚੇ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਪਾਰਕ ਵਿਚ ਆਨੰਦ ਮਾਣ ਸਕਣ। ਇਸ ਮੌਕੇ ਕਮੇਟੀ ਦੇ ਮੁਖੀ ਅਤੇ ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਿਸੰਘ, ਜੀ. ਓ. ਜੀ. ਜਲੰਧਰ ਦੇ ਮੁਖੀ ਮੇਜਰ ਜਨਰਲ (ਸੇਵਾਮੁਕਤ) ਬਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਜਲੰਧਰ ਵਿਖੇ ਅਸ਼ਵਨੀ ਕੁਮਾਰ ਸ਼ਰਮਾ ਨੇ ਕੈਪਟਨ ’ਤੇ ਕੀਤੇ ਤਿੱਖੇ ਸ਼ਬਦੀ ਹਮਲੇ (ਵੀਡੀਓ)


shivani attri

Content Editor shivani attri