ਬੇਅਦਬੀ ਕਾਂਡ ਦੇ ਮੁਲਜ਼ਮਾਂ ਨੂੰ ਫੜਨ ''ਚ ਜੇਕਰ ਢਿੱਲ ਹੋਈ ਤਾਂ ਰੋਡ ਕਰਾਂਗੇ ਜਾਮ: ਨਿਮਿਸ਼ਾ ਮਹਿਤਾ

Saturday, Apr 19, 2025 - 03:15 PM (IST)

ਬੇਅਦਬੀ ਕਾਂਡ ਦੇ ਮੁਲਜ਼ਮਾਂ ਨੂੰ ਫੜਨ ''ਚ ਜੇਕਰ ਢਿੱਲ ਹੋਈ ਤਾਂ ਰੋਡ ਕਰਾਂਗੇ ਜਾਮ: ਨਿਮਿਸ਼ਾ ਮਹਿਤਾ

ਗੜ੍ਹਸ਼ੰਕਰ- ਇਲਾਕੇ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਭਾਜਪਾ ਦੀ ਹਲਕਾ ਗੜ੍ਹਸ਼ੰਕਰ ਤੋਂ ਇੰਚਾਰਜ ਨਿਮਿਸ਼ਾ ਮਹਿਤਾ ਨੇ ਇਕ ਪ੍ਰੈੱਸ ਬਿਆਨ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ਇਸ ਘਟਨਾ ਨੂੰ ਬਹੁਤ ਮੰਦਭਾਗਾ ਦੱਸਿਆ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਲਦਿਆਂ ਇਲਾਕਾ ਗੜ੍ਹਸ਼ੰਕਰ ਵਿਚ ਇਹ ਬੇਅਦਬੀ ਦਾ ਕੰਮ ਦੂਜੀ ਵਾਰ ਹੋਇਆ ਹੈ ਜਦਕਿ ਪਹਿਲੀ ਵਾਰ ਇਹ ਘਟਨਾ ਪਿੰਡ ਪੱਦੀਸੂਰਾ ਸਿੰਘ ਵਿਚ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਵਿਭਾਗ ਇਸ ਬੇਅਦਬੀ ਕਾਂਡ ਨੂੰ ਹਲਕੇ ਵਿਚ ਨਾ ਲਵੇ, ਕਿਉਂਕਿ ਇਹ ਸਮਾਜ ਵਿਚ ਸ਼ਾਂਤੀ ਅਤੇ ਭਾਈਚਾਰੇ ਨੂੰ ਭੰਗ ਕਰਨ ਦੀ ਸਾਜਿਸ਼ ਹੋ ਸਕਦੀ ਹੈ। 

ਇਹ ਵੀ ਪੜ੍ਹੋ:  ਪੰਜਾਬ ਦੇ ਕਿਸਾਨਾਂ 'ਤੇ ਮੰਡਰਾਇਆ ਵੱਡਾ ਖ਼ਤਰਾ! ਅਚਾਨਕ ਆ ਖੜ੍ਹੀ ਹੋਈ ਨਵੀਂ ਮੁਸੀਬਤ

ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਪੁਲਸ ਨੂੰ 7 ਦਿਨਾਂ ਦੇ ਅੰਦਰ-ਅੰਦਰ ਦੋਸ਼ੀਆਂ ਨੂੰ ਫੜਨ ਦੀ ਗੱਲ ਕਰਦੇ ਹੋਏ ਕਿਹਾ ਕਿ ਸੀ. ਸੀ. ਟੀ. ਵੀ. ਕੈਮਰੇ ਚੈੱਕ ਕਰਕੇ ਅਤੇ ਇਲਾਕੇ ਵਿਚ ਘਟਨਾ ਵੇਲੇ ਸਰਗਰਮ ਮੋਬਾਇਲ ਫੋਨ ਦਾ ਡਾਟਾ ਲੈ ਕੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਪੁਲਸ ਜਲਦੀ ਤੋਂ ਜਲਦੀ ਫੜ ਕੇ ਸਮਾਜ ਦੇ ਸਾਹਮਣੇ ਲੈ ਕੇ ਆਵੇ ਅਤੇ ਦੋਸ਼ੀਆਂ 'ਤੇ ਬਣਦੀ ਕਾਨੂੰਨੀ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਾਡੀ ਆਸਥਾ ਅਤੇ ਧਰਮ ਦਾ ਹੈ ਅਤੇ ਜੇਕਰ ਪੁਲਸ ਪ੍ਰਸ਼ਾਸਨ ਨੇ ਇਸ ਮਸਲੇ ਵਿਚ ਢਿੱਲ ਵਿਖਾਈ ਤਾਂ ਇਲਾਕੇ ਵਿਚ ਆਵਾਜਾਈ ਬੰਦ ਕਰਕੇ ਚੱਕਾ ਜਾਮ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਪੰਜਾਬ 'ਚ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਈ-ਰਿਕਸ਼ਾ 'ਚ ਸਵਾਰ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

shivani attri

Content Editor

Related News