ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਨਸ਼ਿਆਂ ਦੇ ਰਾਵਣ ਦੇ ਖਾਤਮੇ ਦੀ ਹੈ ਲੋੜ : ਨਿਮਿਸ਼ਾ ਮਹਿਤਾ
Friday, Oct 03, 2025 - 04:17 PM (IST)

ਮਾਹਿਲਪੁਰ- ਸ਼ਹਿਰ ਮਾਹਿਲਪੁਰ ਵਿਚ ਦੁਸਹਿਰੇ ਦੇ ਸਬੰਧ ਵਿਚ ਕਰਵਾਈ ਜਾ ਰਹੀ ਰਾਮਲੀਲਾ ਦੇ ਸਮਾਗਮ ਵਿਚ ਭਾਜਪਾ ਦੀ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੰਚ ਤੋਂ ਸੰਗਤਾਂ ਨੂੰ ਸੰਬੋਧਨ ਕਰਦੇ ਉਨ੍ਹਾਂ ਭਗਵਾਨ ਸ਼੍ਰੀ ਰਾਮ ਦੀ ਜਿੱਤ ਦੇ ਪਵਿੱਤਰ ਤਿਉਹਾਰ ਦੁਸਿਹਰੇ ਦੀ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ 'ਤੇ ਨੇਕੀ ਦੀ ਜਿੱਤ ਨੂੰ ਦਰਸਾਉਂਦਾ ਹੈ ਅਤੇ ਅੱਜ ਸਮਾਜ ਵਿਚ ਨਸ਼ਾ ਭ੍ਰਿਸ਼ਟਾਚਾਰ ਸਾਧਾਰਣ ਲੋਕਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਬੇਈਮਾਨੀ ਵਰਗੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ: ਜਲੰਧਰ ਦੀ PPR ਮਾਰਕਿਟ 'ਚ ਹੰਗਾਮਾ, ਮੁੰਡੇ ਦੀ ਲਾਹ ਦਿੱਤੀ 'ਪੱਗ', ਵੀਡੀਓ ਵਾਇਰਲ
ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ 'ਆਪ' ਸਰਕਾਰ ਸੂਬੇ ਵਿਚ ਆਈ ਹੈ, ਉਸੇ ਦਿਨ ਤੋਂ ਹਲਕਾ ਗੜ੍ਹਸ਼ੰਕਰ ਵਿਚ ਚਿੱਟਾ ਗੈਰ-ਕਾਨੂੰਨੀ ਮਾਈਨਿੰਗ, ਜੰਗਲਾਂ ਦੀ ਚੋਰੀ ਅਤੇ ਭ੍ਰਿਸ਼ਟਾਚਾਰ ਦਾ ਰਾਵਣ ਫਲ-ਫੁੱਲ ਰਿਹਾ ਹੈ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਜਿਸ ਹਿਸਾਬ ਨਾਲ ਚਿੱਟਾ ਗਲੀ-ਗਲੀ ਵਿਕ ਰਿਹਾ ਹੈ, ਉਸ ਹਿਸਾਬ ਨਾਲ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਿਲਕੁਲ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ ਅਤੇ ਨਸ਼ਿਆਂ ਦਾ ਰਾਵਣ ਲੋਕਾਂ ਦੇ ਘਰਾਂ ਦੇ ਚਿਰਾਗ ਨਿਗਲਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜੇਕਰ ਜਨਤਾ ਉਨ੍ਹਾਂ ਨੂੰ ਆਪਣਾ ਵਿਧਾਇਕ ਚੁਣੇਗੀ ਤਾਂ ਉਹ ਹਲਕਾ ਗੜ੍ਹਸ਼ੰਕਰ ਵਿਚੋਂ ਚਿੱਟੇ ਅਤੇ ਗੈਰ-ਕਾਨੂੰਨੀ ਜੰਗਲਾਂ ਦੀ ਚੋਰੀ ਅਤੇ ਨਾਜਾਇਜ਼ ਮਾਈਨਿੰਗ ਨੂੰ ਖ਼ਤਮ ਕਰਵਾਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਵਰਕਰ ਰਾਮ ਗੋਪਾਲ ਪਾਠਕ, ਰਾਜੇਸ਼ ਗੁਪਤਾ ਸੈਲਾ, ਚੌਧਰੀ ਰਾਕੇਸ਼ ਕੁਮਾਰ ਨੀਟੂ, ਹਰਜਿੰਦਰ ਰਾਣਾ ਅਤੇ ਹੋਰ ਸ਼ਾਮਲ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਮਹਿਲਾ ਨਾਲ ਤਹਿਖਾਨੇ 'ਚੋਂ ਫੜਿਆ ਗਿਆ 'ਡੇਰਾ ਮੁਖੀ' ! ਅੰਦਰ ਪਿਆ ਸਾਮਾਨ ਵੇਖ ਉੱਡੇ ਹੋਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8