ਕਾਂਗਰਸ ਤੇ ''ਆਪ'' ਨੇ ਪਿੰਡ ’ਚ ਵੰਡੀਆਂ ਪਾਉਣ ਦੀ ਰਾਜਨੀਤੀ ਕੀਤੀ : ਨਿਮਿਸ਼ਾ ਮਹਿਤਾ
Friday, Jan 02, 2026 - 11:20 AM (IST)
ਗੜ੍ਹਸ਼ੰਕਰ (ਜ.ਬ.)- ਭਾਰਤੀ ਜਨਤਾ ਪਾਰਟੀ ਦੀ ਗੜ੍ਹਸ਼ੰਕਰ ਤੋਂ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਪਿੰਡ ਰਾਮਪੁਰ ਵਿਖੇ ਨਵੇਂ ਜਿੱਤੇ ਬਲਾਕ ਸੰਮਤੀ ਮੈਂਬਰ ਸਤੀਸ਼ ਕੁਮਾਰ ਪੀਟਾ ਵੱਲੋਂ ਆਯੋਜਿਤ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਬਲਾਕ ਸੰਮਤੀ ਰਾਮਪੁਰ ਤੋਂ ਪੌਣੇ 600 ਵੋਟਾਂ ਦੇ ਵੱਡੇ ਫਰਕ ਨਾਲ ਹੋਈ ਇਹ ਜਿੱਤ ਇਕੱਲੇ ਨਿਮਿਸ਼ਾ ਮਹਿਤਾ ਜਾਂ ਸਤੀਸ਼ ਕੁਮਾਰ ਦੀ ਨਹੀਂ, ਸਗੋਂ ਪਿੰਡ ਦੇ ਹਰ ਉਸ ਵਾਸੀ ਦੀ ਹੈ, ਜਿਸ ਨੇ ਸੱਚ ਦਾ ਸਾਥ ਦਿੱਤਾ ਹੈ।
ਵਿਰੋਧੀਆਂ ’ਤੇ ਨਿਸ਼ਾਨਾ ਵਿੰਨ੍ਹਦਿਆਂ ਨਿਮਿਸ਼ਾ ਮਹਿਤਾ ਨੇ ਵਿਰੋਧੀਆਂ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪਿੰਡ ਰਾਮਪੁਰ ਬੇਲੜੋਂ ਵਿਚ ਵੱਖ-ਵੱਖ ਉਮੀਦਵਾਰ ਖੜ੍ਹੇ ਕਰਕੇ ਫੁੱਟ ਪਾਉਣ ਦੀ ਰਾਜਨੀਤੀ ਖੇਡੀ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀਆਂ ਨੇ ਉਨ੍ਹਾਂ ਨੂੰ ਸਿਆਸੀ ਤੌਰ ’ਤੇ ਨੀਵਾਂ ਵਿਖਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਨੇ ਸੂਝ-ਬੂਝ ਤੋਂ ਕੰਮ ਲੈਂਦਿਆਂ ਸਰਕਾਰੀ ਦਬਾਅ ਅਤੇ ਕੋਝੀਆਂ ਚਾਲਾਂ ਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਸੰਗਤਾਂ ਨੇ ਆਪਣੀ ਬੇਟੀ ਵੱਲੋਂ ਖੜ੍ਹੇ ਕੀਤੇ ਭਾਜਪਾ ਉਮੀਦਵਾਰ ਸਤੀਸ਼ ਕੁਮਾਰ ਪੀਟਾ ਦਾ ਧੜੱਲੇ ਨਾਲ ਸਮਰਥਨ ਕਰਕੇ ਇਤਿਹਾਸਕ ਜਿੱਤ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ
ਸਰਬਪੱਖੀ ਵਿਕਾਸ ਦਾ ਭਰੋਸਾ ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵੋਟਾਂ ਪਾ ਕੇ ਕਾਮਯਾਬ ਬਣਾਇਆ ਹੈ, ਉਨ੍ਹਾਂ ਦਾ ਮਾਣ-ਸਤਿਕਾਰ ਬਹਾਲ ਰੱਖਿਆ ਜਾਵੇਗਾ ਅਤੇ ਜਿਨ੍ਹਾਂ ਨੇ ਵੋਟ ਨਹੀਂ ਵੀ ਪਾਈ, ਉਨ੍ਹਾਂ ਨਾਲ ਵੀ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪਿੰਡ ਨੂੰ ਆਪਣਾ ਪਰਿਵਾਰ ਸਮਝਦੇ ਹਨ ਅਤੇ ਇਥੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕੀਤੇ ਜਾਣਗੇ। ਇਸ ਮੌਕੇ ਨਵੇਂ ਜਿੱਤੇ ਮੈਂਬਰ ਸਤੀਸ਼ ਕੁਮਾਰ ਪੀਟਾ ਨੇ ਆਪਣੀ ਜਿੱਤ ਦਾ ਸਿਹਰਾ ਨਿਮਿਸ਼ਾ ਮਹਿਤਾ ਦੀ ਅਗਵਾਈ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨੂੰ ਦਿੱਤਾ।
ਇਹ ਵੀ ਪੜ੍ਹੋ: ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
