ਕੇਂਦਰੀ ਜੇਲ੍ਹ ਕਪੂਰਥਲਾ ''ਚੋਂ 9 ਕੈਦੀ ਕੀਤੇ ਗਏ ਰਿਹਾਅ
Saturday, Aug 15, 2026 - 08:30 AM (IST)
ਜਲੰਧਰ (ਜਤਿੰਦਰ, ਭਾਰਦਵਾਜ)- ਮਾਣਯੋਗ ਪ੍ਰਿਆ ਸੂਦ ਜ਼ਿਲ੍ਹਾ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਡੀ. ਐੱਲ. ਐੱਸ. ਏ. ਜਲੰਧਰ ਦੀ ਰਹਿਨੁਮਾਈ ਹੇਠ ਕੇਂਦਰੀ ਜੇਲ੍ਹ, ਕਪੂਰਥਲਾ ਦੇ ਅੰਦਰ ਇਕ ਵਿਸ਼ੇਸ਼ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਕੋਰਟ ਰਾਹੁਲ ਕੁਮਾਰ ਆਜ਼ਾਦ ਮੁੱਖ ਨਿਆਇਕ ਮੈਜਿਸਟ੍ਰੇਟ-ਕਮ-ਸਕੱਤਰ ਡੀ. ਐੱਲ. ਐੱਸ. ਏ. ਜਲੰਧਰ ਵਲੋਂ ਲਾਈ ਗਈ। ਇਸ ਕਾਰਵਾਈ ਦੌਰਾਨ ਹਵਾਲਾਤੀ ਕੈਦੀਆਂ ਦੇ ਛੋਟੇ-ਮੋਟੇ ਅਪਰਾਧਾਂ ਅਤੇ ਬਕਾਇਆ ਮਾਮਲਿਆਂ ’ਤੇ ਵਿਚਾਰ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ

ਤੇਜ਼ੀ ਨਾਲ ਇਨਸਾਫ਼ ਦਿਵਾਉਣ ਅਤੇ ਜੇਲ੍ਹਾਂ ’ਚ ਭੀੜ ਘਟਾਉਣ ਦੇ ਮਕਸਦ ਨਾਲ 9 ਕੈਦੀਆਂ, ਹਵਾਲਾਤੀਆਂ ਵੱਲੋਂ ਛੋਟੇ-ਮੋਟੇ ਅਪਰਾਧਾਂ ’ਚ ਸਵੈ-ਇੱਛਾ ਨਾਲ ਆਪਣਾ ਦੋਸ਼ ਕਬੂਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੌਕੇ ’ਤੇ ਹੀ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ। ਜੇਲ੍ਹ ਦੌਰੇ ਦੌਰਾਨ ਸਕੱਤਰ ਡੀ. ਐੱਲ. ਐੱਸ. ਏ. ਜਲੰਧਰ ਨੇ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਰਹਿਣ-ਸਹਿਣ ਦੀਆਂ ਸਥਿਤੀਆਂ, ਰਸੋਈ ਦੀਆਂ ਸੁਵਿਧਾਵਾਂ, ਮੈਡੀਕਲ ਦੇਖਭਾਲ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ। ਕੈਂਪ ਕੋਰਟ ਦੇ ਸੁਚਾਰੂ ਆਯੋਜਨ ਦੌਰਾਨ ਸੀਨੀਅਰ ਜੇਲ੍ਹ ਅਧਿਕਾਰੀ, ਵਕੀਲ ਅਤੇ ਡੀ.ਐੱਲ.ਐੱਸ.ਏ. ਦਾ ਸਟਾਫ਼ ਮੌਜੂਦ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
