ਸੰਤ ਸੀਚੇਵਾਲ ਨੇ ਲੋੜਵੰਦਾਂ ਦੀ ਸੇਵਾ ਲਈ ਖ਼ਰੀਦੀ ਐਬੂਲੈਂਸ ਕੀਤੀ ਲੋਕ ਅਰਪਣ

Friday, Jun 18, 2021 - 11:17 AM (IST)

ਸੰਤ ਸੀਚੇਵਾਲ ਨੇ ਲੋੜਵੰਦਾਂ ਦੀ ਸੇਵਾ ਲਈ ਖ਼ਰੀਦੀ ਐਬੂਲੈਂਸ ਕੀਤੀ ਲੋਕ ਅਰਪਣ

ਸੁਲਤਾਨਪੁਰ ਲੋਧੀ/ਜਲੰਧਰ ( ਜੋਸ਼ੀ)- ਕੋਵਿਡ-19 ਦੇ ਚੱਲਦਿਆਂ ਦੋਨੇ ਦੇ ਪੇਂਡੂ ਇਲਾਕੇ ਦੇ ਲੋਕਾਂ ਨੂੰ ਹਸਪਤਾਲਾਂ ਵਿੱਚ ਜਾਣ ਲਈ ਆ ਰਹੀ ਸਮੱਸਿਆ ਦੇ ਮੱਦੇਨਜ਼ਰ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਇਲਾਕੇ ਦੇ ਮਹਾਂਪੁਰਸ਼ਾਂ ਅਤੇ ਸ਼ਾਹਕੋਟ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੀਚੇਵਾਲ ਪਿੰਡ ਵਿੱਚ ਐਬੂਲੈਂਸ ਦੀਆਂ ਸੇਵਾਵਾਂ ਸ਼ੁਰੂ ਕਰਨ ਦਾ ਉਦਘਾਟਨ ਨਿਰਮਲ ਕੁਟੀਆ ਪਿੰਡ ਸੀਚੇਵਾਲ ਵਿਖੇ ਕੀਤਾ ਗਿਆ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ ਜਨਮਦਿਨ 'ਤੇ ਕਾਂਗਰਸ ਕਰੇਗੀ ਕੋਵਿਡ ਪੀੜਤਾਂ ਦੀ ਸੇਵਾ : ਜਾਖੜ

PunjabKesari

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸੰਗਤਾਂ ਨੇ ਕਾਫ਼ੀ ਸਮਾਂ ਪਹਿਲਾਂ ਨਿਰਮਲ ਕੁਟੀਆ ਸੀਚੇਵਾਲ ਦੀ ਨਵੀਂ ਬਣੀ ਇਮਾਰਤ ਦੇ ਗੁੰਬਦ ‘ਤੇ ਸੋਨੇ ਦੀ ਪਰਤ ਵਾਲਾ ਕਲਸ਼ ਚੜ੍ਹਾਉਣ ਲਈ 465 ਗ੍ਰਾਮ ਸੋਨਾ ਦਾਨ ਕੀਤਾ ਸੀ ਪਰ ਕੋਵਿਡ-19 ਦੌਰਾਨ ਆਮ ਜਨਤਾ ਦੀਆਂ ਪ੍ਰੇਸ਼ਨੀਆਂ, ਆਕਸੀਜਨ ਅਤੇ ਦੋਨੇ ਇਲਾਕੇ ਵਿਚ ਐਬੂਲੈਂਸ ਦੀ ਕਮੀ ਨੂੰ ਵੇਖਦਿਆਂ ਮਹਾਂਮਾਰੀ ਵਿੱਚ ਲੋਕਾਂ ਦੀ ਮੱਦਦ ਵਾਸਤੇ ਇਕ ਓਕਾਂਰ ਚੈਰੀਟੇਬਲ ਟਰੱਸਟ ਸੀਚੇਵਾਲ ਵੱਲੋਂ ਐਬੂਲੈਂਸ ਖਰੀਦਣ ਨੂੰ ਪਹਿਲ ਦਿੱਤੀ ਗਈ। ਇਹ ਨਵੀਂ ਐਬੂਲੈਂਸ 19.25 ਲੱਖ ਦੀ ਆਈ ਹੈ ਜੋ ਇਲਾਕੇ ਦੇ ਲੋਕਾਂ ਲਈ 24 ਘੰਟੇ ਹਾਜ਼ਰ ਰਹੇਗੀ। ਇਸ ਵਿੱਚ ਆਕਸੀਜਨ ਸਿਲੰਡਰਾਂ ਅਤੇ ਮਰੀਜ਼ ਲਈ ਹੋਰ ਕਈ ਤਰ੍ਹਾਂ ਦਾ ਲੋੜੀਂਦਾ ਸਾਮਾਨ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹਾ ਹੋਇਆ 21 ਸਾਲਾ ਨੌਜਵਾਨ, ਮਾਂ ਤੋਂ ਵੀ ਵੱਧ ਉਮਰ ਦੀ ਔਰਤ ਨਾਲ ਪਿਆਰ ਦੀਆਂ ਪੀਘਾਂ ਪਾ ਕੇ ਕੀਤਾ ਇਹ ਕਾਰਾ

PunjabKesari

ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ ਮਰੀਜ਼ਾਂ ਲਈ ਪ੍ਰਵਾਸੀ ਪੰਜਾਬੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਵੇਂ 11 ਆਕਸੀਜਨ ਕੰਸਨਟਰੇਟਰ ਲਏ ਗਏ ਹਨ, ਜਿਨ੍ਹਾਂ ਵਿੱਚੋਂ 6 ਕੰਸਨਟਰੇਟਰ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮਰੀਜ਼ਾਂ ਨੂੰ ਦਿੱਤੇ ਹੋਏ ਹਨ। ਸੰਤ ਸੀਚੇਵਾਲ ਜੀ ਨੇ ਪ੍ਰਵਾਸੀ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਨ੍ਹਾਂ ਕੰਸਨਟਰੇਟਰਾਂ ਲਈ ਪਰਵਾਸੀ ਪੰਜਾਬੀਆਂ ਤੇ ਸੰਗਤਾਂ ਨੇ ਦਿਲ ਖੋਲ੍ਹ ਕੇ ਦਾਨ ਕੀਤਾ ਹੈ।

ਇਹ ਵੀ ਪੜ੍ਹੋ: ਪਿਓ-ਧੀ ਦਾ ਰਿਸ਼ਤਾ ਤਾਰ-ਤਾਰ, 3 ਸਾਲ ਤੱਕ ਧੀ ਨਾਲ ਮਿਟਾਉਂਦਾ ਰਿਹਾ ਹਵਸ ਦੀ ਭੁੱਖ, ਇੰਝ ਖੁੱਲ੍ਹਿਆ ਭੇਤ

ਇਸ ਮੌਕੇ ਸੰਤ ਗੁਰਮੇਜ ਸਿੰਘ ਸੈਦਰਾਣਾ ਸਾਹਿਬ, ਸੰਤ ਸੁਖਜੀਤ ਸਿੰਘ, ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਐੱਸ. ਐੱਚ. ਓ. ਲੋਹੀਆਂ ਬਲਵਿੰਦਰ ਸਿੰਘ ਭੁੱਲਰ, ਸਰਪੰਚ ਤੇਜਿੰਦਰ ਸਿੰਘ ਸੀਚੇਵਾਲ, ਸਰਪੰਚ ਜੋਗਾ ਸਿੰਘ ਚੱਕ ਚੇਲਾ, ਸਰਪੰਚ ਰਵਿੰਦਰ ਸਿੰਘ ਮਹਿਮੂਵਾਲ ਯੋਸਫ਼ਪੁਰ, ਨੰਬਰਦਾਰ ਸੁਰਜੀਤ ਸਿੰਘ ਰਾਈਵਾਲ ਦੋਨਾ, ਬੂਟਾ ਸਿੰਘ, ਸੁਲਖਣ ਸਿੰਘ, ਗੱਤਕਾ ਕੋਚ ਗੁਰਵਿੰਦਰ ਕੌਰ, ਗੁਰਦੇਵ ਸਿੰਘ ਫੌਜੀ ਅਤੇ ਹੋਰ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ: ਕਰਤਾਰਪੁਰ ਨੇੜੇ ਵਾਪਰੇ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਂ-ਪੁੱਤ ਦੀ ਮੌਕੇ 'ਤੇ ਮੌਤ ਤੇ ਧੀ ਜ਼ਖ਼ਮੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News