NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
Wednesday, Aug 19, 2026 - 06:46 PM (IST)
ਜਲੰਧਰ (ਵੈੱਬ ਡੈਸਕ)- ਡਾ. ਬੀ. ਆਰ. ਅੰਬੇਡਕਰ ਰਾਸ਼ਟਰੀ ਪ੍ਰੌਦਯੋਗਿਕੀ ਸੰਸਥਾਨ (ਐਨਆਈਟੀ) ਜਲੰਧਰ ਵਿੱਚ ਅਕਾਦਮਿਕ ਸੈਸ਼ਨ 2026-27 ਲਈ ਹੁਣ ਤੱਕ 50 ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਦਾਖ਼ਲਾ ਲਿਆ ਹੈ। ਇਹ ਵਿਦਿਆਰਥੀ ਵਿਸ਼ਵ ਦੇ 6 ਵੱਖ-ਵੱਖ ਦੇਸ਼ਾਂ, ਬੰਗਲਾਦੇਸ਼, ਨੇਪਾਲ, ਭੂਟਾਨ, ਮਿਆਂਮਾਰ, ਅਮਰੀਕਾ ਅਤੇ ਕੈਨੇਡਾ ਤੋਂ ਪਹੁੰਚੇ ਹਨ।
ਇਨ੍ਹਾਂ 50 ਵਿਦਿਆਰਥੀਆਂ 'ਚੋਂ 28 ਵਿਦਿਆਰਥੀ ਭਾਰਤੀ ਸੱਭਿਆਚਾਰਕ ਸਬੰਧ ਪਰਿਸ਼ਦ (ICCR) ਸਕੀਮ ਅਧੀਨ ਅਤੇ 22 ਵਿਦਿਆਰਥੀ 'ਸਟੱਡੀ ਇਨ ਇੰਡੀਆ' ਪ੍ਰੋਗਰਾਮ ਰਾਹੀਂ ਸੰਸਥਾਨ ਦਾ ਹਿੱਸਾ ਬਣੇ ਹਨ। ਨਵੇਂ ਆਏ ਵਿਦਿਆਰਥੀਆਂ ਦੀ ਸਹੂਲਤ ਅਤੇ ਜਾਣ-ਪਛਾਣ ਲਈ ਸੰਸਥਾਨ 'ਚ ਇਕ ਵਿਸ਼ੇਸ਼ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
ਇਸ ਮੌਕੇ ਸੰਸਥਾਨ ਦੇ ਡਾਇਰੈਕਟਰ ਪ੍ਰੋ. ਬਿਨੋਦ ਕੁਮਾਰ ਕਨੌਜੀਆ ਨੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਉਨ੍ਹਾਂ ਨੂੰ 'ਵੈਲਕਮ ਕਿਟ' ਪ੍ਰਦਾਨ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਸੰਸਥਾਨ ਵੱਲੋਂ ਉਨ੍ਹਾਂ ਨੂੰ ਪੜ੍ਹਾਈ ਅਤੇ ਰਹਿਣ-ਸਹਿਣ 'ਚ ਹਰ ਸੰਭਵ ਮਦਦ ਦਿੱਤੀ ਜਾਵੇਗੀ। ਰਜਿਸਟਰਾਰ ਪ੍ਰੋ. ਅਨਿਸ਼ ਸਚਦੇਵਾ ਅਤੇ ਡੀਨ (DIIA) ਪ੍ਰੋ. ਅਜੈ ਬੰਸਲ ਨੇ ਵੀ ਵਿਦਿਆਰਥੀਆਂ ਨੂੰ ਸੰਸਥਾਨ ਦੀਆਂ ਅਕਾਦਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਤ ਕੀਤਾ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ਦੇ ਖੋਲ੍ਹੇ ਫਲੱਡ ਗੇਟ, BBMB ਦੀ ਵੱਡੀ ਚਿਤਾਵਨੀ
ਇੰਟਰਨੈਸ਼ਨਲ ਸਟੂਡੈਂਟ ਸੈੱਲ ਦੇ ਚੇਅਰਮੈਨ ਡਾ. ਵਿਨੋਦ ਅਸ਼ੋਕਨ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸੰਸਥਾਨ ਦੇ ਨਿਯਮਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਦੇਣ ਲਈ 20 ਅਗਸਤ 2026 ਨੂੰ ਇੱਕ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਸਾਂਝਾ ਕੀਤਾ ਕਿ ਐਨਆਈਟੀ ਜਲੰਧਰ ਆਉਣ ਵਾਲੇ ਸਮੇਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਧਾਉਣ 'ਤੇ ਕੰਮ ਕਰ ਰਿਹਾ ਹੈ ਅਤੇ ਅਗਲੇ ਅਕਾਦਮਿਕ ਸਾਲ ਤੱਕ 100-150 ਵਿਦਿਆਰਥੀਆਂ ਦੇ ਦਾਖ਼ਲੇ ਦਾ ਟੀਚਾ ਮਿੱਥਿਆ ਗਿਆ ਹੈ। ਇਸ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਇੰਟਰਨੈਸ਼ਨਲ ਸਟੂਡੈਂਟ ਸੈੱਲ ਨੇ ਸਮੂਹ ਫੈਕਲਟੀ ਮੈਂਬਰਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਨਵੇਂ ਵਿਦਿਆਰਥੀਆਂ ਨੂੰ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
