ਬੱਸ ਅੱਡੇ ਨੇੜੇ ਚੱਲੀਆਂ ਗੋਲ਼ੀਆਂ ਦੇ ਮਾਮਲੇ ’ਚ ਨਹੀਂ ਹੋਈ ਕੋਈ ਗ੍ਰਿਫ਼ਤਾਰੀ
Tuesday, Dec 17, 2024 - 02:15 PM (IST)
ਜਲੰਧਰ (ਮਹੇਸ਼)- ਬੱਸ ਅੱਡੇ ਨੇੜੇ ਮੋਤਾ ਸਿੰਘ ਨਗਰ ਵਿਚ ਐਤਵਾਰ ਨੂੰ ਚੱਲੀਆਂ ਗੋਲ਼ੀਆਂ ਦੇ ਮਾਮਲੇ ਵਿਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਹਾਲਾਂਕਿ ਬੱਸ ਅੱਡਾ ਚੌਕੀ ਦੀ ਪੁਲਸ ਨੇ ਉਕਤ ਸਬੰਧ ਵਿਚ ਸ਼ਿਵਮ ਪੁੱਤਰ ਅਸ਼ਵਨੀ ਨਿਵਾਸੀ 556 ਬੀ ਮੋਤਾ ਸਿੰਘ ਨਗਰ ਸਮੇਤ ਅੱਧੀ ਦਰਜ਼ਨ ਦੇ ਕਰੀਬ ਲੋਕਾਂ ’ਤੇ ਮਾਮਲਾ ਦਰਜ ਕਰ ਲਿਆ ਸੀ। ਗੋਲ਼ੀਆਂ ਲੱਗਣ ਨਾਲ ਮਨਮੀਤ ਸਿੰਘ ਉਰਫ਼ ਹਨੀ ਚਾਹਲ ਅਤੇ ਕਰਨਵੀਰ ਸਿੰਘ ਉਰਫ਼ ਕਰਨ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਦੋਵਾਂ ਦੇ ਗਿੱਟਿਆਂ, ਬਾਂਹ ਅਤੇ ਪੇਟ ਵਿਚ ਗੋਲ਼ੀਆਂ ਮਾਰੀਆਂ ਗਈਆਂ ਸਨ।
ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਘਰ 'ਚ ਦਾਖ਼ਲ ਹੋ 'ਆਪ' ਵਰਕਰ 'ਤੇ ਚਲਾ ਦਿੱਤੀਆਂ ਗੋਲ਼ੀਆਂ
ਹਨੀ ਅਤੇ ਕਰਨ ਦੀ ਹਾਲਤ ਪਹਿਲਾਂ ਤੋਂ ਕਾਫ਼ੀ ਬੇਹਤਰ ਦੱਸੀ ਜਾ ਰਹੀ ਹੈ। ਉੱਧਰ ਬੱਸ ਅੱਡਾ ਪੁਲਸ ਚੌਂਕੀ ਦੀ ਪੁਲਸ ਤੋਂ ਇਲਾਵਾ ਹੋਰ ਥਾਣਿਆਂ ਦੀਆਂ ਪੁਲਸ ਪਾਰਟੀਆਂ ਵੱਲੋਂ ਐੱਫ਼. ਆਈ. ਆਰ. ਵਿਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਸ਼ਿਵਮ ਦੇ ਘਰ ਵਿਚ ਚੱਲੀਆਂ ਗੋਲੀਆਂ ਦੇ ਖੋਲ ਵੀ ਪੁਲਸ ਨੇ ਮੌਕੇ ਤੋਂ ਬਰਾਮਦ ਕਰ ਲਿਆ ਸੀ। ਬੱਸ ਅੱਡਾ ਚੌਂਕੀ ਇੰਚਾਰਜ ਸੁਸ਼ੀਲ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਮਾਮਲੇ ਦੇ ਸਾਰੇ ਮੁਲਜ਼ਮ ਬਹੁਤ ਜਲਦ ਹੀ ਬੇਨਕਾਬ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਹਿਲਾਂ ਇਕੱਠੇ ਬੈਠ ਪੀਤੀ ਸ਼ਰਾਬ, ਫਿਰ ਕਰ 'ਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8