ਨਾਮਜ਼ਦਗੀ ਪੱਤਰ ਦਾਖਲ ਕਰਾਉਣ ਦੇ ਦੂਜੇ ਦਿਨ ਵੀ ਕੋਈ ਉਮੀਦਵਾਰ ਮੈਦਾਨ ’ਚ ਨਹੀਂ ਨਿੱਤਰਿਆ
Friday, May 15, 2026 - 12:56 AM (IST)
ਟਾਂਡਾ ਉੜਮੁੜ (ਮੋਮੀ) - ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨ ਕੀਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਟਾਂਡਾ ਤੇ 15 ਵਾਰਡ ਲਈ ਭਾਵੇਂ ਕਿ 13 ਮਈ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਪ੍ਰੰਤੂ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਦੇ ਦੂਸਰੇ ਦਿਨ ਵੀ ਕਿਸੇ ਵੀ ਸਿਆਸੀ ਪਾਰਟੀ ਦੇ ਉਮੀਦਵਾਰ ਵੱਲੋਂ ਅਜੇ ਤੱਕ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ।
ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਨਿਗਰਾਨੀ ਹੇਠ ਹੋ ਰਹੀਆਂ ਇਨ੍ਹਾਂ ਚੋਣਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਸਟਰੇਟ ਲਵਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਭਾਵੇ ਕਿ ਸ਼ਹਿਰ ਅੰਦਰ ਚੋਣ ਸਰਗਰਮੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ ਪ੍ਰੰਤੂ ਅਜੇ ਤੱਕ ਕਿਸੇ ਵੀ ਸਿਆਸੀ ਪਾਰਟੀ ਦੇ ਨੁਮਾਇੰਦੇ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ। ਉਨ੍ਹਾਂ ਦੱਸਿਆ ਕਿ 13 ਮਈ ਤੋਂ 16 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਤਰੀਕ ਨਿਰਧਾਰਤ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਟਾਂਡਾ ਦੇ 15 ਵਾਰਡਾਂ ਲਈ ਪ੍ਰਮੁੱਖ ਪਾਰਟੀਆਂ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਵੱਲੋਂ ਵੀ ਕਿਸਮਤ ਅਜ਼ਮਾਈ ਜਾਵੇਗੀ ਪ੍ਰੰਤੂ ਹਾਲੇ ਤੱਕ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਨਹੀਂ ਕਰਵਾਏ ਗਏ। ਆਉਣ ਵਾਲੇ ਦਿਨਾਂ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਸਿਆਸੀ ਪਾਰਟੀਆਂ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਦੀ ਸੰਭਾਵਨਾ ਹੈ ਤੇ ਹੌਲੀ-ਹੌਲੀ ਇਸ ਵਿਚ ਤੇਜ਼ੀ ਦੀ ਸੰਭਾਵਨਾ ਵੀ ਸੰਭਵ ਹੈ।
