ਕੋਈ ਵੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਦਵਿੰਦਰ ਸਿੰਘ ਦਾ ਨਹੀਂ ਹੋਇਆ ਪੋਸਟਮਾਰਟਮ

Saturday, Aug 29, 2026 - 11:41 AM (IST)

ਕੋਈ ਵੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਦਵਿੰਦਰ ਸਿੰਘ ਦਾ ਨਹੀਂ ਹੋਇਆ ਪੋਸਟਮਾਰਟਮ

ਜਲੰਧਰ (ਮਹੇਸ਼)–5 ਦਿਨ ਬੀਤ ਜਾਣ ਦੇ ਬਾਅਦ ਵੀ ਕੋਈ ਵੀ ਮੁਲਜ਼ਮ ਫੜੇ ਨਾ ਜਾਣ ਕਾਰਨ ਪਿੰਡ ਜੰਡੂਸਿੰਘਾ ਵਿਚ ਸੁਸਾਈਡ ਕਰਨ ਵਾਲੇ 36 ਸਾਲਾ ਦਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਦਾ ਅਜੇ ਤਕ ਪੋਸਟਮਾਰਟਮ ਨਹੀਂ ਹੋਇਆ। ਉਸ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ 5 ਦਿਨਾਂ ਤੋਂ ਪਈ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ: ਨਸ਼ੇ ਨੇ ਉਜਾੜਿਆ ਘਰ! ਨੌਜਵਾਨ ਪੁੱਤ ਦੀ ਮੌਤ, ਦੋਸਤਾਂ ਨੇ ਖੇਤਾਂ 'ਚ ਦੱਬੀ ਲਾਸ਼

ਜੰਡੂਸਿੰਘਾ ਦੇ ਹੀ ਰਹਿਣ ਵਾਲੇ ਦਵਿੰਦਰ ਸਿੰਘ ਨੇ ਦਰੱਖ਼ਤ ਨਾਲ ਫਾਹਾ ਲਾ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ ਸੀ ਅਤੇ ਇਹ ਕਦਮ ਚੁੱਕਣ ਤੋਂ ਪਹਿਲਾਂ ਉਸ ਨੇ ਆਪਣੀ ਮੌਤ ਲਈ ਸੀ. ਆਈ. ਏ. ਸਟਾਫ਼ ਹੁਸ਼ਿਆਰਪੁਰ ਵਿਚ ਤਾਇਨਾਤ ਨਵਜੋਤ ਸਿੰਘ ਸੰਘਾ ਅਤੇ 2 ਔਰਤਾਂ ਸਮੇਤ 4 ਲੋਕਾਂ ਨੂੰ ਸੁਸਾਈਡ ਨੋਟ ਵਿਚ ਜ਼ਿੰਮੇਵਾਰ ਠਹਿਰਾਇਆ ਸੀ। ਉਸ ਦੇ ਸੁਸਾਈਡ ਨੋਟ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਜੰਡੂਸਿੰਘਾ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਸੁਭਾਸ਼ ਭਗਤ ਨੇ ਨਵਜੋਤ ਸਿੰਘ ਸੰਘਾ, ਤਨਵੀਰ ਕੌਰ, ਜਸਕਰਨ ਸਿੰਘ (ਤਿੰਨੋਂ ਨਿਵਾਸੀ ਪਿੰਡ ਜੰਡੂਸਿੰਘਾ, ਥਾਣਾ ਆਦਮਪੁਰ, ਜ਼ਿਲ੍ਹਾ ਜਲੰਧਰ) ਅਤੇ ਕਾਜਲਪ੍ਰੀਤ ਨਿਵਾਸੀ ਬੱਲ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਖ਼ਿਲਾਫ਼ ਥਾਣਾ ਆਦਮਪੁਰ ਵਿਚ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ 184 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਸੀ ਅਤੇ ਪਰਿਵਾਰ ਨੂੰ ਭਰੋਸਾ ਦਿੱਤਾ ਸੀ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜ ਲਿਆ ਜਾਵੇਗਾ ਪਰ ਅਜੇ ਤਕ ਕੋਈ ਵੀ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗਾ, ਜਿਸ ਕਾਰਨ ਪਰਿਵਾਰ ਨੇ ਦਵਿੰਦਰ ਸਿੰਘ ਦਾ ਪੁਲਸ ਨੂੰ ਪੋਸਟਮਾਰਟਮ ਨਹੀਂ ਕਰਵਾਉਣ ਦਿੱਤਾ ਹੈ।

ਹੁਣ ਪਤਾ ਲੱਗਾ ਹੈ ਕਿ ਸ਼ਨੀਵਾਰ ਨੂੰ ਇਸ ਸਬੰਧ ਵਿਚ ਪੀੜਤ ਪਰਿਵਾਰ ਇਨਸਾਫ਼ ਲੈਣ ਲਈ ਜ਼ਿਲ੍ਹਾ ਦਿਹਾਤੀ ਪੁਲਸ ਮੁਖੀ ਹਰਵਿੰਦਰ ਸਿੰਘ ਵਿਰਕ ਨੂੰ ਮਿਲੇਗਾ। ਪੁਲਸ ਪੀੜਤ ਪਰਿਵਾਰ ਨੂੰ ਦਵਿੰਦਰ ਸਿੰਘ ਦਾ ਪੋਸਟਮਾਰਟਮ ਕਰਵਾਉਣ ਲਈ ਮਨਾਉਣ ਵਿਚ ਲੱਗੀ ਹੋਈ ਹੈ ਤਾਂ ਕਿ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ, ਜਦਕਿ ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਮੁਲਜ਼ਮ ਫੜੇ ਜਾਣ ਅਤੇ ਉਸ ਦੇ ਬਾਅਦ ਹੀ ਉਹ ਦਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰਨਗੇ।

ਇਹ ਵੀ ਪੜ੍ਹੋ: ਰਾਸ਼ਨ ਕਾਰਡ ਧਾਰਕ ਦੇਣ ਧਿਆਨ! ਆਪਣਾ ਨਾਮ ਦਰਜ ਕਰਵਾਉਣ ਨੂੰ ਲੈ ਕੇ ਪੰਜਾਬ 'ਚ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News