ਮਨੀ ਚੇਂਜਰ ਦੀ ਦੁਕਾਨ ’ਚ ਹੋਈ ਡਕੈਤੀ ਦੇ ਮਾਮਲੇ ’ਚ ਪੁਲਸ ਨੂੰ ਹਾਲੇ ਤੱਕ ਕੁਝ ਨਹੀਂ ਮਿਲਿਆ?

Thursday, Mar 14, 2024 - 12:26 PM (IST)

ਮਨੀ ਚੇਂਜਰ ਦੀ ਦੁਕਾਨ ’ਚ ਹੋਈ ਡਕੈਤੀ ਦੇ ਮਾਮਲੇ ’ਚ ਪੁਲਸ ਨੂੰ ਹਾਲੇ ਤੱਕ ਕੁਝ ਨਹੀਂ ਮਿਲਿਆ?

ਫਗਵਾੜਾ (ਜਲੋਟਾ)- ਫਗਵਾੜਾ ਦੇ ਹਦੀਆਬਾਦ ਇਲਾਕੇ ’ਚ ਨਕੋਦਰ ਰੋਡ ’ਤੇ ਮਨੀ ਚੇਂਜਰ ਦੀ ਦੁਕਾਨ ’ਤੇ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਨਾਲ ਹੋਈ ਡਕੈਤੀ ਦੇ ਮਾਮਲੇ ’ਚ ਥਾਣਾ ਸਤਨਾਮਪੁਰ ਫਗਵਾੜਾ ਦੀ ਪੁਲਸ ਨੂੰ ਵਾਰਦਾਤ ਦੇ ਕਈ ਘੰਟਿਆਂ ਬਾਅਦ ਵੀ ਕੁਝ ਖ਼ਾਸ ਸਫ਼ਲਤਾ ਹੱਥ ਨਹੀਂ ਲੱਗ ਸਕੀ ਹੈ। ਅਜਿਹੀ ਸਥਿਤੀ ਵਿਚ ਉਪਰੋਕਤ ਮਾਮਲਾ ਵੱਡੀ ਡੂੰਘੀ ਪਹੇਲੀ ਹੀ ਬਣਿਆ ਹੋਇਆ ਹੈ।

ਦੱਸ ਦੇਈਏ ਕਿ ਬੀਤੇ ਦਿਨ ਸੰਜੀਵ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਹਦੀਆਬਾਦ ਨੇ ਪੁਲਸ ਨੂੰ ਦਿੱਤੀ ਜਾਣਕਾਰੀ ’ਚ ਖ਼ੁਲਾਸਾ ਕੀਤਾ ਸੀ ਕਿ ਉਹ ਐੱਮ. ਐਂਡ ਆਰ. ਐਂਟਰਪ੍ਰਾਈਜ਼ ਨਾਂ ਦੀ ਮਨੀ ਚੇਂਜਰ ਦੀ ਦੁਕਾਨ ’ਤੇ ਕੰਮ ਕਰਦਾ ਹੈ ਅਤੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਲੁਟੇਰਿਆਂ ਨੇ ਉਸ ਪਾਸੋਂ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਨਾਲ ਕਰੀਬ ਦੋ ਲੱਖ ਰੁਪਏ ਲੁੱਟ ਲਏ ਹਨ। ਪੁਲਸ ਨੇ ਸੰਜੀਵ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਥਾਣਾ ਸਤਨਾਮਪੁਰਾ ਵਿਖੇ ਧਾਰਾ 382, 506 ਅਤੇ 25-54-59 ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਇੰਸਟਾਗ੍ਰਾਮ ਦੀ ਫੇਕ ID ਬਣਾ ਕੁੜੀ ਨੂੰ ਭੇਜੀਆਂ ਅਸ਼ਲੀਲ ਤਸਵੀਰਾਂ ਤੇ ਮੈਸੇਜ, ਫਿਰ ਕੀਤਾ ਸ਼ਰਮਨਾਕ ਕਾਰਾ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News