ਹੁਣ ਫਗਵਾੜਾ ਦੀ ਇਸ ਮਸ਼ਹੂਰ ਯੂਨੀਵਰਸਿਟੀ ਕੈਂਪਸ ''ਚ ਨਹੀਂ ਮਿਲਣਗੇ ਅਮਰੀਕੀ ਉਤਪਾਦ, ਲਿਆ ਗਿਆ ਸਖ਼ਤ ਫੈਸਲਾ
Sunday, Aug 17, 2025 - 04:48 PM (IST)

ਫਗਵਾੜਾ (ਸੋਨੂੰ)- ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ ਇਕ ਵੱਡਾ ਕਦਮ ਚੁੱਕਿਆ ਹੈ। ਜਾਣਕਾਰੀ ਅਨੁਸਾਰ ਯੂਨੀਵਰਸਿਟੀ ਕੈਂਪਸ ਵਿੱਚ ਅਮਰੀਕੀ ਸਾਮਾਨ ਦੀ ਵਿਕਰੀ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਚਾਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਐਲਾਨ ਕੀਤਾ ਹੈ ਕਿ ਹੁਣ ਕੈਂਪਸ ਵਿੱਚ ਕੋਈ ਵੀ ਅਮਰੀਕੀ ਉਤਪਾਦ ਨਹੀਂ ਵੇਚਿਆ ਜਾਵੇਗਾ।
ਅਸ਼ੋਕ ਮਿੱਤਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਅਮਰੀਕੀ ਰਾਸ਼ਟਰਪਤੀ ਨੂੰ ਅਪੀਲ ਕੀਤੀ ਸੀ ਵਪਾਰਕ ਮੁੱਦਿਆਂ ਨੂੰ ਹੱਲ ਗੱਲਬਾਤ ਨਾਲ ਕੱਢਿਆ ਜਾਵੇ ਪਰ ਇਸ ਦਾ ਕੋਈ ਸਕਾਰਾਤਮਕ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਹੁਣ ਮਿੱਤਲ ਨੇ ਇਕ ਵੀਡੀਓ ਜਾਰੀ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਅਮਰੀਕਾ 27 ਅਗਸਤ ਤੋਂ ਬਾਅਦ ਵੀ ਟੈਰਿਫ਼ ਲਗਾਉਣ ‘ਤੇ ਅੜਿਆ ਰਹਿੰਦਾ ਹੈ ਅਤੇ ਐੱਲ. ਪੀ. ਯੂ. ਦੇ ਪੂਰੇ ਕੈਂਪਸ ‘ਚ ਅਮਰੀਕੀ ਵਸਤੂਆਂ ਦਾ ਬਾਇਕਾਟ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਭਾਰਤ 'ਤੇ 50 ਫ਼ੀਸਦੀ ਤੱਕ ਦਾ ਟੈਰਿਫ ਲਗਾਇਆ ਜਾਂਦਾ ਹੈ ਤਾਂ ਇਸ ਦਾ ਸਿੱਧਾ ਅਸਰ ਆਈ. ਟੀ. ਸਿੱਖਿਆ ਅਤੇ ਹੋਰ ਖੇਤਰਾਂ 'ਤੇ ਪੈ ਸਕਦਾ ਹੈ।
ਇਹ ਵੀ ਪੜ੍ਹੋ: ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ
ਐੱਮ. ਪੀ. ਮਿੱਤਲ ਨੇ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਉਤਪਾਦਾਂ ਦਾ ਬਾਇਕਾਟ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਮਿਲ ਕੇ ਇਸ ਦਾ ਵਿਰੋਧ ਕਰੀਏ ਤਾਂ ਇਹ ਅਮਰੀਕਾ ਨੂੰ ਸਬਕ ਸਿਖਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੋਵੇਗਾ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਸ ਵਿਵਾਦ ਦਾ ਜਲਦੀ ਹੱਲ ਨਾ ਹੋਇਆ ਤਾਂ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧਾਂ 'ਤੇ ਗੰਭੀਰ ਅਸਰ ਪੈ ਸਕਦਾ ਹੈ।
ਇਹ ਵੀ ਪੜ੍ਹੋ: ਕਿਸ਼ਤਵਾੜ 'ਚ ਫਟੇ ਬੱਦਲ ਨੇ ਪੰਜਾਬ ਤੱਕ ਮਚਾਈ ਤਬਾਹੀ ! ਜਲੰਧਰ ਦੀਆਂ 2 ਕੁੜੀਆਂ ਹੋਈਆਂ ਲਾਪਤਾ
ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਅਮਰੀਕਾ ਨੇ ਭਾਰਤ ‘ਤੇ 50 ਫ਼ੀਸਦੀ ਟੈਰਿਫ਼ ਲਗਾਉਣ ਦਾ ਫ਼ੈਸਲਾ ਕੀਤਾ ਸੀ। ਅਮਰੀਕੀ ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਘਰੇਲੂ ਉਦਯੋਗਾਂ ਨੂੰ ਸੁਰੱਖਿਆ ਮਿਲੇਗੀ। ਉੱਥੇ ਹੀ ਭਾਰਤ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਵਰਲਡ ਟ੍ਰੇਡ ਆਰਗੇਨਾਈਜ਼ੇਸ਼ਨ (ਡਬਲਯੂਟੀਓ) ਦੇ ਨਿਯਮਾਂ ਦੇ ਖ਼ਿਲਾਫ਼ ਹੈ ਇਸ ਨਾਲ ਦੋਵੇਂ ਦੇਸ਼ਾਂ ਦੇ ਵਪਾਰਕ ਰਿਸ਼ਤਿਆਂ ‘ਤੇ ਬੁਰਾ ਅਸਰ ਪਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਾਨਾ-ਨਾਨੀ ਨੇ ਦੋਹਤੀ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e