ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ ਗਮਸ਼ੂਜ਼ ਵੰਡੇ

Thursday, Jul 30, 2026 - 06:53 AM (IST)

ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ ਗਮਸ਼ੂਜ਼ ਵੰਡੇ

ਜਲੰਧਰ (ਸ. ਹ.) : ਜਲੰਧਰ ਟ੍ਰੈਫਿਕ ਪੁਲਸ ਹੁਣ ਬਰਸਾਤ ਵਿਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ। ਇਸ ਦੇ ਮੱਦੇਨਜ਼ਰ ਪੁਲਸ ਅਧਿਕਾਰੀਆਂ ਵਲੋਂ ਬੁੱਧਵਾਰ ਨੂੰ ਈ. ਆਰ. ਐੱਸ. ਆਫਿਸ-ਕਮ-ਟ੍ਰੈਫਿਕ ਪੁਲਸ ਵਿਚ ਮੁਲਾਜ਼ਮਾਂ ਨੂੰ ਰੇਨਕੋਟ ਅਤੇ ਗਮਸ਼ੂਜ਼ ਵੰਡੇ ਗਏ।

ਇਹ ਵੀ ਪੜ੍ਹੋ : ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਵਿਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ

ਏ. ਡੀ. ਸੀ. ਪੀ. ਟ੍ਰੈਫਿਕ ਗੁਰਬਾਜ਼ ਸਿੰਘ ਨੇ ਦੱਸਿਆ ਕਿ ਇਨ੍ਹੀਂ ਦਿਨੀਂ ਮੌਸਮ ਵਿਚ ਬਦਲਾਅ ਹੁੰਦਾ ਰਹਿੰਦਾ ਹੈ, ਜਿਸ ਕਾਰਨ ਅਚਾਨਕ ਮੀਂਹ ਪੈਣ ’ਤੇ ਟ੍ਰੈਫਿਕ ਨੂੰ ਕੰਟਰੋਲ ਕਰਨਾ ਮੁਸ਼ਕਲ ਹੋ ਜਾਂਦਾ ਹੈ। ਮੁਲਾਜ਼ਮਾਂ ਦੀ ਸਿਹਤ ਅਤੇ ਸ਼ਹਿਰ ਦੀ ਟ੍ਰੈਫਿਕ ਨੂੰ ਧਿਆਨ ਵਿਚ ਰੱਖਦੇ ਹੋਏ ਮੁਲਾਜ਼ਮਾਂ ਵਿਚ 100-100 ਰੇਨਕੋਟ ਅਤੇ ਗਮਸ਼ੂਜ਼ ਵੰਡੇ ਗਏ, ਤਾਂ ਜੋ ਬਰਸਾਤ ਹੋਣ ’ਤੇ ਵੀ ਪੁਲਸ ਮੁਲਾਜ਼ਮ ਟ੍ਰੈਫਿਕ ਨੂੰ ਕੰਟਰੋਲ ਕਰ ਸਕਣ ਅਤੇ ਜਾਮ ਨਾ ਲੱਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News