ਰੋਪੜ ’ਚ ਨਰੇਗਾ ਵਰਕਰ ਫਰੰਟ ਵੱਲੋਂ ਦਿੱਤਾ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

02/19/2021 3:12:39 PM

ਰੂਪਨਗਰ/ਰੋਪੜ (ਸੱਜਣ ਸੈਣੀ)— ਰੂਪਨਗਰ ’ਚ ਨਰੇਗਾ ਵਰਕਰ ਫਰੰਟ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਕਾਂਗਰਸ ਨੇ ਜੋ ਵਾਅਦੇ ਕੀਤੇ ਸੀ ਉਹ ਪੂਰੇ ਨਹੀਂ ਕੀਤੇ।

ਇਹ ਵੀ ਪੜ੍ਹੋ : ਲੁਧਿਆਣਾ ਦੇ ਹੋਟਲ ’ਚੋਂ ਸ਼ੱਕੀ ਹਾਲਾਤ ’ਚ ਵਿਅਕਤੀ ਦੀ ਲਾਸ਼ ਬਰਾਮਦ

PunjabKesari

ਦਿੱਲੀ ਦੀਆਂ ਸਰਹੱਦਾਂ ’ਤੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਵੱਲੋਂ ਅਤੇ ਪੰਜਾਬ ਵਿੱਚ ਵੱਖ-ਵੱਖ ਵਰਗਾਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ਼ ਧਰਨੇ ਲਗਾਏ ਜਾ ਰਹੇ ਹਨ। 
ਇਸ ਦੇ ਚੱਲਦੇ ਨਰੇਗਾ ਵਰਕਰ ਫਰੰਟ ਵੱਲੋਂ ਰੂਪਨਗਰ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਦਿੰਦੇ ਹੋਏ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਿੱਥੇ ਵੱਖ-ਵੱਖ ਬੁਲਾਰਿਆਂ ਨੇ ਨਰੇਗਾ ਵਰਕਰਾਂ ਦੀਆਂ ਮੰਗਾਂ ਦੇ ਉਤੇ ਗੱਲਬਾਤ ਕੀਤੀ ਉੱਥੇ ਹੀ ਪੰਜਾਬ ਸਰਕਾਰ ਦੇ ਖ਼ਿਲਾਫ਼ ਵਾਅਦਾ ਖ਼ਿਲਾਫ਼ੀ ਦੇ ਦੋਸ਼ ਵੀ ਲਗਾਏ। ਧਰਨੇ ਦੇ ਬਾਅਦ ਨਰੇਗਾ ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਪੰਜਾਬ ਅਤੇ ਰਾਸ਼ਟਰਪਤੀ ਦੇ ਨਾਮ ’ਤੇ ਮੰਗ ਪੱਤਰ ਵੀ ਸੌਂਪਿਆ ਗਿਆ ।

ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਗੱਭਰੂ ਪੁੱਤਰਾਂ ਦੀ ਹੋਈ ਮੌਤ


shivani attri

Content Editor

Related News