ਐੱਨ. ਆਰ. ਆਈ. ਦੀ ਕੋਠੀ ’ਚ ਚੋਰੀ, ਲੱਖਾਂ ਦਾ ਕੀਮਤੀ ਸਾਮਾਨ ਚੋਰੀ

07/28/2021 5:46:56 PM

ਬੰਗਾ/ ਮੁਕੰਦਪੁਰ (ਚਮਨ ਲਾਲ / ਰਾਕੇਸ਼)- ਨਜ਼ਦੀਕੀ ਪੈਂਦੇ ਪਿੰਡ ਖ਼ਾਨਖਾਨਾ ਵਿਚ ਇਕ ਐੱਨ. ਆਰ. ਆਈ. ਦੀ ਬੰਦ ਪਈ ਕੋਠੀ ’ਚੋਂ ਚੋਰਾਂ ਵੱਲੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਬਲਵੀਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਤਲਵੰਡੀ ਸੀਬੂ ਥਾਣਾ ਰਾਹੋ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਉਸ ਦਾ ਕਰੀਬੀ ਰਿਸ਼ਤੇਦਾਰ ਦਵਿੰਦਰ ਸਿੰਘ ਜੋ ਕਾਫ਼ੀ ਸਾਲਾ ਤੋਂ ਵਿਦੇਸ਼ ’ਚ ਰਹਿ ਰਿਹਾ ਹੈ। ਉਸ ਦੀ ਪਿੰਡ ਖਾਨਖਾਨਾ ਵਿਖੇ ਬਣਾਈ ਕੋਠੀ ਦੀ ਸਾਂਭ-ਸੰਭਾਲ ਉਹ ਕਰਦਾ ਹੈ।

ਇਹ ਵੀ ਪੜ੍ਹੋ: ਪੁੱਤ ਨੂੰ ਵੇਖਣ ਲਈ ਤਰਸੇ ਮਾਪੇ, ਧੋਖਾਧੜੀ ਦਾ ਸ਼ਿਕਾਰ ਭੋਗਪੁਰ ਦਾ ਲੜਕਾ ਯੂਕਰੇਨ ਦੀ ਜੇਲ੍ਹ 'ਚ ਬੰਦ

ਅੱਜ ਜਦੋਂ ਉਹ ਕਾਫ਼ੀ ਸਮੇਂ ਬਾਅਦ ਉਕਤ ਕੋਠੀ ਦੀ ਸਾਫ਼-ਸਫ਼ਾਈ ਕਰਨ ਲਈ ਪਿੰਡ ਖ਼ਾਨਖ਼ਾਨਾ ਪੁੱਜਾ ਤਾਂ ਉਹ ਇਹ ਵੇਖ ਕੇ ਹੈਰਾਨ ਹੋ ਗਿਆ ਕਿ ਉਕਤ ਕੋਠੀ ’ਚੋਂ ਚੋਰ ਲੱਖਾਂ ਦਾ ਕੀਮਤੀ ਸਾਮਾਨ ਚੋਰੀ ਕਰ ਲੈ ਗਏ ਸਨ। ਉਸ ਨੇ ਉਕਤ ਵਾਰਦਾਤ ਦੀ ਸੂਚਨਾ ਥਾਣਾ ਮੁਕੰਦਪੁਰ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਮੁਕੰਦਪੁਰ ਦੇ ਏ. ਐੱਸ. ਆਈ. ਨਿਰਮਲ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ । ਇਸ ਸਬੰਧੀ ਪੁਲਸ ਨੇ ਬਲਵੀਰ ਸਿੰਘ ਪੁੱਤਰ ਸੁੱਚਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਚੋਰੀ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਫਿਲੌਰ ਤੋਂ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਕੱਪੜੇ ’ਚ ਬੰਨ੍ਹ ਕੇ ਸੁੱਟਿਆ ਨਵਜਨਮਿਆ ਬੱਚਾ

shivani attri

This news is Content Editor shivani attri