ਨਸ਼ਾ ਸਮੱਗਲਰਾਂ ਖ਼ਿਲਾਫ਼ ਮਕਸੂਦਾਂ ਪੁਲਸ ਦੀ ਪਹਿਲਕਦਮੀ, ਹਰ ਪਿੰਡ ’ਚ ਲਾਏ ਜਾ ਰਹੇ ਜਾਰੀ ਕੀਤੇ ਨੰਬਰਾਂ ਦੇ ਪੋਸਟਰ
Saturday, Jan 13, 2024 - 10:59 AM (IST)
ਜਲੰਧਰ (ਜ.ਬ.)- ਦਿਹਾਤੀ ਪੁਲਸ ਵੱਲੋਂ ਨਸ਼ਾ ਸਮੱਗਲਰਾਂ, ਲੁਟੇਰਿਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਲਈ ਹਰ ਰੋਜ਼ ਮੁਹਿੰਮ ਚਲਾਈ ਜਾ ਰਹੀ ਹੈ। ਉੱਥੇ ਹੀ ਦਿਹਾਤੀ ਪੁਲਸ ਨੇ ਵੀ ਪਹਿਲ ਕਰਨੀ ਸ਼ੁਰੂ ਕਰ ਦਿੱਤੀ ਹੈ। ਦਿਹਾਤ ਦੇ ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡਾਂ ’ਚ ਐੱਸ. ਐੱਚ. ਓ. ਸਿਕੰਦਰ ਸਿੰਘ ਵਿਰਕ ਨੇ ਨਸ਼ਾ ਸਮੱਗਲਰਾਂ, ਚੋਰਾਂ, ਲੁਟੇਰਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜਾਰੀ ਕੀਤੇ ਗਏ ਨੰਬਰਾਂ ਦੇ ਪੋਸਟਰ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਪੁਲਸ ਵੱਲੋਂ ਪਿੰਡਾਂ ’ਚ ਪੋਸਟਰ ਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜੇਕਰ ਆਸ-ਪਾਸ ਦੇ ਇਲਾਕਿਆਂ ਤੇ ਪਿੰਡਾਂ ’ਚ ਨਸ਼ਾ ਵਿਕ ਰਿਹਾ ਹੈ ਤਾਂ ਉਹ ਪੋਸਟਰ ’ਤੇ ਦਿੱਤੇ ਨੰਬਰਾਂ ’ਤੇ ਕਾਲ ਕਰ ਕੇ ਜਾਣਕਾਰੀ ਦੇ ਸਕਦੇ ਹਨ।
ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਤੋਂ ਪਹਿਲਾਂ ਜ਼ਿਊਂਦਾ ਹੋਇਆ 80 ਸਾਲਾ ਬਜ਼ੁਰਗ, ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ
ਐੱਸ. ਐੱਚ. ਓ. ਸਿਕੰਦਰ ਸਿੰਘ ਵਿਰਕ ਨੇ ਦੱਸਿਆ ਜਿੰਨੇ ਵੀ ਪਿੰਡ ਥਾਣਾ ਮਕਸੂਦਾਂ ਅਧੀਨ ਆਉਂਦੇ ਹਨ, ਵੱਲੋਂ ਆਪਣੇ ਸਰਪੰਚਾਂ-ਪੰਚਾਂ ਨਾਲ ਮੀਟਿੰਗ ਕਰਕੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਲੋਕਾਂ ਨੂੰ ਪੁਲਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਦ ਹੀ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਮਕਸੂਦਾਂ ਪੁਲਸ ਵੱਲੋਂ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਤੇ ਲੋਕਾਂ ਦੇ ਦਿਲਾਂ ’ਚੋਂ ਲੁੱਟ-ਖੋਹ ਤੇ ਚੋਰੀ ਦੇ ਡਰ ਨੂੰ ਖ਼ਤਮ ਕਰਨ ਲਈ 98159-28928, 98146- 07015, 95179-87611 ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਮੁਹਿੰਮ ਤਹਿਤ ਪਿੰਡਾਂ ’ਚ ਵੀ ਚੈਕਿੰਗ ਕੀਤੀ ਜਾਵੇਗੀ। ਪਿੰਡਾਂ ’ਚ ਜਿੱਥੇ ਨਸ਼ੇ ਵੇਚਣ ਦੀ ਜਾਣਕਾਰੀ ਮਿਲੇਗੀ। ਉੱਥੇ ਤੁਰੰਤ ਕਾਰਵਾਈ ਕਰਕੇ ਨਸ਼ਾ ਸਮੱਗਲਰਾਂ ਨੂੰ ਫੜਿਆ ਜਾਵੇਗਾ। ਗੈਰ-ਕਾਨੂੰਨੀ ਕੰਮ ਕਿਸੇ ਵੀ ਹਾਲਤ ’ਚ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਨਾਭਾ ਜੇਲ੍ਹ 'ਚ ਬੰਦ ਸੁਖਪਾਲ ਖਹਿਰਾ ਨੂੰ ਦੇਵੇਂਦਰ ਯਾਦਵ, ਰਾਜਾ ਵੜਿੰਗ ਸਣੇ ਮਿਲਣ ਪਹੁੰਚੀ ਕਾਂਗਰਸ ਲੀਡਰਸ਼ਿਪ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।