ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਤੇ ਗਰਭਪਾਤ ਕਰਨ ਵਾਲੀ ਨਰਸ ਗ੍ਰਿਫ਼ਤਾਰ

Wednesday, Mar 13, 2024 - 11:45 AM (IST)

ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਤੇ ਗਰਭਪਾਤ ਕਰਨ ਵਾਲੀ ਨਰਸ ਗ੍ਰਿਫ਼ਤਾਰ

ਜਲੰਧਰ (ਸੋਨੂੰ)- ਜਲੰਧਰ 'ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਦੋਸ਼ੀ ਨੂੰ ਨਰਸ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਦੋਸ਼ੀ ਨੂੰ ਗਰਭਪਾਤ ਕਰਵਾਉਣ 'ਚ ਮਦਦ ਕੀਤੀ ਸੀ ਅਤੇ ਨਰਸ ਵੱਲੋਂ ਨਾਬਾਲਗ ਕੁੜੀ ਨੂੰ ਦਵਾਈ ਦੇਣ ਕਾਰਨ ਬੱਚੇ ਦੀ ਕੁੱਖ ਵਿੱਚ ਮੌਤ ਦੇ ਗੰਭੀਰ ਦੋਸ਼ ਵੀ ਲਾਏ ਗਏ ਹਨ। ਪੁਲਸ ਨੇ ਦੋਵਾਂ ਦੋਸ਼ੀਆਂ ਖ਼ਿਲਾਫ਼ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਸਦਰ ਹਲਕਾ ਨਕੋਦਰ ਦੇ ਇੰਚਾਰਜ ਜੈ ਪਾਲ ਨੇ ਦੱਸਿਆ ਕਿ ਨਕੋਦਰ ਦੇ ਇਕ ਪਿੰਡ ਦੀ ਇਕ ਔਰਤ ਨੇ ਬਿਆਨ ਦਰਜ ਕਰਵਾਏ ਸਨ ਕਿ ਹਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਸੰਗੋਵਾਲ ਨੇ ਉਸ ਦੀ ਨਾਬਾਲਗ ਕੁੜੀ ਨਾਲ ਜ਼ਬਰਦਸਤੀ ਕੀਤੀ। ਜਬਰ-ਜ਼ਿਨਾਹ ਤੋਂ ਬਾਅਦ ਬੇਟੀ ਗਰਭਵਤੀ ਹੋ ਗਈ ਅਤੇ ਇਸ ਦੌਰਾਨ ਦੋਸ਼ੀ ਨੇ ਨਰਸ ਊਸ਼ਾ ਨਾਲ ਸੰਪਰਕ ਕੀਤਾ। ਉਸੇ ਨਰਸ ਊਸ਼ਾ ਨੇ ਦੋਸ਼ੀ ਦੀ ਮਦਦ ਲਈ ਨਕੋਦਰ 'ਚ ਬੱਚੀ ਦੀ ਡਿਲੀਵਰੀ ਕਰਵਾਉਣੀ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ: ਪਤੀ ਨੇ ਪਤਨੀ ਨੂੰ ਦਿੱਤੀ ਬੇਰਹਿਮ ਮੌਤ, ਕਤਲ ਕਰਨ ਮਗਰੋਂ ਲਾਸ਼ ਖੇਤਾਂ 'ਚ ਮੋਟਰ 'ਤੇ ਸੁੱਟੀ

ਜਣੇਪੇ ਦੌਰਾਨ ਨਰਸ ਨੇ ਬੱਚੀ ਨੂੰ ਦਵਾਈ ਪਿਲਾਉਣੀ ਸ਼ੁਰੂ ਕਰ ਦਿੱਤੀ ਅਤੇ ਨਰਸ ਦੀ ਅਣਗਹਿਲੀ ਕਾਰਨ ਗਰਭ 'ਚ ਪਲ ਰਹੇ ਬੱਚੇ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਦੋਸ਼ੀ ਹਰਪ੍ਰੀਤ ਸਿੰਘ ਖ਼ਿਲਾਫ਼ ਥਾਣਾ ਨਕੋਦਰ ਸਦਰ 'ਚ ਮਾਮਲਾ ਦਰਜ ਕਰ ਲਿਆ ਗਿਆ, ਜਿਸ 'ਤੇ ਥਾਣਾ ਇੰਚਾਰਜ ਸ. ਨੇ ਦੱਸਿਆ ਕਿ ਦੋਸ਼ੀ ਹਰਪ੍ਰੀਤ ਸਿੰਘ ਅਤੇ ਨਰਸ ਊਸ਼ਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਲੋਕ ਰਾਤ ਨੂੰ ਘਰਾਂ 'ਚੋਂ ਨਾ ਨਿਕਲਣ ਬਾਹਰ, ਜਾਰੀ ਹੋ ਗਿਆ ਅਲਰਟ (ਵੀਡੀਓ)

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News