ਸੜਕ ਹਾਦਸੇ ਦਾ ਸ਼ਿਕਾਰ ਹੋਈ ਨਰਸਿੰਗ ਕਾਲਜ ਦੀ ਵਿਦਿਆਰਥਣ ਨੇ PGI 'ਚ ਤੋੜਿਆ ਦਮ

Wednesday, Feb 12, 2025 - 05:54 PM (IST)

ਸੜਕ ਹਾਦਸੇ ਦਾ ਸ਼ਿਕਾਰ ਹੋਈ ਨਰਸਿੰਗ ਕਾਲਜ ਦੀ ਵਿਦਿਆਰਥਣ ਨੇ PGI 'ਚ ਤੋੜਿਆ ਦਮ

ਗੜ੍ਹਸ਼ੰਕਰ (ਭਾਰਦਵਾਜ਼)-ਗੜ੍ਹਸ਼ੰਕਰ-ਚੰਡੀਗੜ੍ਹ ਰੋਡ 'ਤੇ 8 ਫਰਵਰੀ ਨੂੰ ਹੋਏ ਹਾਦਸੇ ਵਿਚ ਜ਼ਖ਼ਮੀ ਨਰਸਿੰਗ ਕਾਲਜ ਦੀ ਵਿਦਿਆਰਥਣ ਮਸਿਕਾ ਪੁੱਤਰੀ ਰਾਮ ਪਾਲ ਵਾਸੀ ਬਲੂਰ ਨਵਾਂਸ਼ਹਿਰ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਇਸ ਸੰਬਧੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਕੌਸ਼ਲ ਚੰਦਰ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰ ਵਾਲੇ ਉਸ ਦੀ ਲਾਸ਼ ਨੂੰ ਅਗਲੀ ਕਾਰਵਾਈ ਕਰਨ ਲਈ ਲੈ ਕੇ ਆ ਰਹੇ ਹਨ, ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ ਅਤੇ ਅੱਗੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 8 ਜ਼ਿਲ੍ਹਿਆਂ ਦਾ ਤਾਪਮਾਨ 25 ਡਿਗਰੀ ਪਾਰ, ਜਾਣੋ ਅਗਲੇ ਦਿਨਾਂ ਦਾ ਹਾਲ

ਦੱਸਣਯੋਗ ਹੈ ਕਿ 8 ਫਰਵਰੀ ਨੂੰ ਕਰੀਬ ਸਾਢੇ ਤਿੰਨ ਵਜੇ ਗੜ੍ਹਸ਼ੰਕਰ-ਚੰਡੀਗੜ੍ਹ ਰੋਡ 'ਤੇ ਪਿੰਡ ਇਬਰਾਹਿਮਪੁਰ ਨੇੜੇ ਲੱਕੜ ਨਾਲ ਲੱਦੇ ਟਰੱਕ ਦਾ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਗੁਰਸੇਵਾ ਨਰਸਿੰਗ ਕਾਲਜ ਦੀ ਵਿਦਿਆਰਥੀਆਂ ਦੀ ਬੱਸ ਨਾਲ ਟਕਰਾ ਗਿਆ ਸੀ ਅਤੇ ਇਸ ਦੀ ਚਪੇਟ ਵਿਚ ਇਕ ਮੋਟਰਸਾਈਕਲ ਸਵਾਰ ਆ ਗਿਆ ਸੀ।  ਇਸ ਹਾਦਸੇ ਵਿਚ ਕਾਲਜ ਬੱਸ ਡਰਾਈਵਰ ਗਗਨਦੀਪ ਸਿੰਘ ਅਤੇ ਮੋਟਰਸਾਈਕਲ ਸਵਾਰ ਗੋਲਡੀ ਪੁੱਤਰ ਕਿਸ਼ੋਰ ਕੁਮਾਰ ਜਾਲਵਾਹਾ ਨਵਾਂਸ਼ਹਿਰ ਦੀ ਮੌਤ ਹੋ ਗਈ ਸੀ ਜਦਕਿ 13 ਹੋਰ ਜ਼ਖ਼ਮੀ ਹੋ ਗਏ ਸਨ। ਜਿਨ੍ਹਾਂ ਚੋਂ 4 ਦਾ ਇਲਾਜ ਨਵਾਂਸ਼ਹਿਰ ਅਤੇ 1 ਦਾ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਚਲ ਰਿਹਾ ਹੈ।

ਇਹ ਵੀ ਪੜ੍ਹੋ : 10 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦੇ ਇਹ ਰਸਤੇ ਰਹਿਣਗੇ ਬੰਦ, ਜਾਣੋ ਕੀ ਹੈ ਕਾਰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News