ਜਲੰਧਰ: ਨਰਸਿੰਗ ਸਟਾਫ਼ ਵੱਲੋਂ ਹੜਤਾਲ ਲਗਾਤਾਰ ਜਾਰੀ, ਮਰੀਜ਼ ਹੋ ਰਹੇ ਪਰੇਸ਼ਾਨ

11/12/2021 4:39:28 PM

ਜਲੰਧਰ (ਸੋਨੂੰ)- ਜਲੰਧਰ ਦੇ ਸਿਵਲ ਹਸਪਤਾਲ ਵਿਖੇ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਦੇ ਚਲਦਿਆਂ ਨਰਸਾਂ ਵੱਲੋਂ ਹੜਤਾਲ ਕਰਦਿਆਂ ਪੰਜਵਾਂ ਦਿਨ ਹੋ ਗਿਆ ਹੈ ਪਰ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀ ਸਾਰ ਨਹੀਂ ਲਈ ਗਈ। 

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਲ ਨਰਸ ਸਟਾਫ਼ ਯੁਗਰਾਜ ਸਿੰਘ ਨੇ ਦੱਸਿਆ ਕਿ ਕੱਲ੍ਹ ਦੇ ਦਿਨ ਪਹਿਲਾਂ ਉਨ੍ਹਾਂ ਦੀ ਹੈਲਥ ਮਹਿਕਮੇ ਦੇ ਉੱਚ ਅਧਿਕਾਰੀਆਂ ਦੇ ਨਾਲ ਬੈਠਕ ਹੋਈ ਸੀ, ਜਿਸ ਵਿਚ ਕਿ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਉਹ ਆਪਣੇ ਧਰਨੇ ਨੂੰ ਚੁੱਕ ਲੈਣ ਅਤੇ ਉਨ੍ਹਾਂ ਦੀਆਂ ਮੰਗਾਂ ਇਕ ਹਫ਼ਤੇ ਦੇ ਵਿੱਚ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਜਿਵੇਂ ਹੀ ਉਨ੍ਹਾਂ ਨੇ ਕਿਹਾ ਕਿ ਇਹ ਤਾਂ ਪਹਿਲੇ ਵੀ ਹੋਇਆ ਸੀ ਕਿ ਉਨ੍ਹਾਂ ਵੱਲੋਂ ਧਰਨਾ ਚੁੱਕ ਦਿੱਤਾ ਗਿਆ ਸੀ ਅਤੇ ਇਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ। ਇਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਇਹ ਹੜਤਾਲ ਜਾਰੀ ਰੱਖਣਗੇ। 

ਇਹ ਵੀ ਪੜ੍ਹੋ:  ਦਸੂਹਾ 'ਚ ਵੱਡੀ ਵਾਰਦਾਤ, ਪੁਜਾਰੀ ਨੇ ਰੋਟੀ ਦੇਣ ਤੋਂ ਕੀਤਾ ਇਨਕਾਰ ਤਾਂ ਨੌਜਵਾਨ ਨੇ ਕਰ 'ਤਾ ਕਤਲ

PunjabKesari

ਪ੍ਰਸ਼ਾਸਨ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਹੜਤਾਲ ਨਹੀਂ ਖ਼ਤਮ ਹੁੰਦੀ ਤਾਂ ਅਤੇ ਅਧਿਕਾਰੀਆਂ ਵੱਲੋਂ ਜਬਰਨ ਸਖ਼ਤ ਕਾਰਵਾਈ ਕਰਨੀ ਪਵੇਗੀ, ਇਸ 'ਤੇ ਇਨ੍ਹਾਂ ਦੀ ਜੁਆਇੰਟ ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਕੋਈ ਵੀ ਸਖ਼ਤ ਕਾਰਵਾਈ ਕਰ ਲਵੇ ਪਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਣਗੀਆਂ ਇਹ ਆਪਣੇ ਧਰਨੇ ਹੜਤਾਲ ਨੂੰ ਨਹੀਂ ਖ਼ਤਮ ਕਰਨਗੇ। ਨਰਸਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਨੂੰ ਲੈ ਕੇ ਮਰੀਜ਼ਾਂ ਨੂੰ ਵੀ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਸਿਵਲ ਹਸਪਤਾਲ 'ਚੋਂ ਮੁੜ ਕੇ ਨਿੱਜੀ ਹਸਪਤਾਲਾਂ 'ਚ ਇਲਾਜ ਲਈ ਜਾ ਰਹੇ ਹਨ। 

ਇਹ ਵੀ ਪੜ੍ਹੋ: ਕਪੂਰਥਲਾ ਦੇ ਪਿੰਡ ਸੁੰਨੜਵਾਲ ਦੇ ਨੌਜਵਾਨ ਦੀ ਮਨੀਲਾ 'ਚ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News