ਅਣਮਿੱਥੇ ਸਮੇਂ ਲਈ ਹੜਤਾਲ ''ਤੇ ਗਈਆਂ ਸਰਕਾਰੀ ਹਸਪਤਾਲਾਂ ਦੀਆਂ ਨਰਸਾਂ, ਮਰੀਜ਼ ਹੋਏ ਪਰੇਸ਼ਾਨ

11/10/2021 4:53:15 PM

ਰੋਪੜ (ਸੱਜਣ ਸੈਣੀ)- 6ਵੇਂ ਪੇਅ ਕਮਿਸ਼ਨ ਵਿਚ ਸੋਧ ਅਤੇ ਹੋਰ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀਆਂ ਨਰਸਾਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਬੈਠ ਗਈਆਂ ਹਨ। ਇਸੇ ਦੇ ਚਲਦਿਆਂ ਹੁਣ ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸਮੇਤ ਸਾਰੀਆਂ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਨਾਲ ਗ਼ਰੀਬ ਅਤੇ ਆਮ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੁਣ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾ ਰਹੇ ਜਾਂ ਇਲਾਜ ਕਰਵਾਉਣ ਆ ਰਹੇ ਆਮ ਅਤੇ ਗ਼ਰੀਬ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਸਿਹਤ ਮਹਿਕਮੇ ਦੇ ਅਧਿਕਾਰੀਆਂ ਨੇ ਕਿਹਾ ਕਿ ਫਿਲਹਾਲ ਉਹ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਦੇ ਨਾਲ ਹਸਪਤਾਲ ਦਾ ਕੰਮ ਚਲਾ ਰਹੇ ਹਨ ਪਰ ਜੇਕਰ ਇਹ ਹੜਤਾਲ ਜ਼ਿਆਦਾ ਲੰਮਾ ਸਮਾਂ ਚੱਲੀ ਤਾਂ ਮਜਬੂਰਨ ਉਨ੍ਹਾਂ ਨੂੰ ਹਸਪਤਾਲ ਬੰਦ ਕਰਨੇ ਪੈ ਸਕਦੇ ਹਨ।

ਇਹ ਵੀ ਪੜ੍ਹੋ: ਬੇਅਦਬੀ ਦੇ ਮੁੱਦੇ ਨੂੰ ਲੈ ਕੇ ਪਰਮਿੰਦਰ ਸਿੰਘ ਢੀਂਡਸਾ ਨੇ ਘੇਰੀ ਚੰਨੀ ਸਰਕਾਰ, ਦਿੱਤੀ ਇਹ ਚਿਤਾਵਨੀ

ਜ਼ਿਕਰਯੋਗ ਹੈ ਕਿ ਸੂਬੇ ਦੇ ਆਮ ਅਤੇ ਗ਼ਰੀਬ ਲੋਕ ਆਪਣਾ ਇਲਾਜ ਕਰਵਾਉਣ ਦੇ ਲਈ ਜ਼ਿਆਦਾਤਰ ਸਰਕਾਰੀ ਹਸਪਤਾਲਾਂ ਦੇ ਉੱਤੇ ਨਿਰਭਰ ਹਨ। ਅਜਿਹੇ ਵਿਚ ਸਰਕਾਰੀ ਹਸਪਤਾਲ ਦੀਆਂ ਨਰਸਾਂ ਦੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਕਾਰਨ ਇਨ੍ਹਾਂ ਆਮ ਅਤੇ ਗ਼ਰੀਬ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਹੁਣ ਦੇਖਣਾ ਹੋਵੇਗਾ ਅਜਿਹੇ ਵਿਚ ਪੰਜਾਬ ਸਰਕਾਰ ਗ਼ਰੀਬ ਅਤੇ ਆਮ ਲੋਕਾਂ ਦੀ ਸਿਹਤ ਸੰਭਾਲ ਨੂੰ ਲੈ ਕੇ ਧਰਨੇ 'ਤੇ ਬੈਠੀਆਂ ਨਰਸਾਂ ਦਾ ਮਸਲਾ ਕਿਵੇਂ ਹੱਲ ਕਰਦੀ ਹੈ। 

ਇਹ ਵੀ ਪੜ੍ਹੋ: ਕਬਰਾਂ ’ਚ ਦੀਵੇ ਨੇ, ਸ਼ਹੀਦਾਂ ਘਰੀਂ ਹਨੇਰੇ ਨੇ, ਸ਼ਹਾਦਤਾਂ ਦਾ ਸਿਆਸੀਕਰਨ ਕਰਨ ਵਾਲੇ ਮੁੜ ਨੀਂ ਲੈਂਦੇ ਪਰਿਵਾਰਾਂ ਦੀ ਸਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News