ਮਾਘੀ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਲੁਆਈ ਇਤਿਹਾਸਿਕ ਗੁਰਦੁਆਰਾ ਪੁਲ ਪੁਖਤਾ ਸਾਹਿਬ ਵਿਖੇ ਹਾਜ਼ਰੀ

01/14/2024 4:56:28 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਚਾਲੀ ਮੁਕਤਿਆਂ ਦੇ ਯਾਦ ਵਿਚ ਮਨਾਏ ਗਏ ਮਾਘੀ ਜੋੜ ਮੇਲੇ ਦੌਰਾਨ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਤਿਹਾਸਿਕ ਗੁਰਦੁਆਰਾ ਪੁਲ ਪੁਖਤਾ ਸਾਹਿਬ ਵਿਖੇ ਹਾਜ਼ਰੀ ਲੁਆਈ। ਸੰਗਤਾਂ ਨੇ ਪਵਿੱਤਰ ਕਾਲੀ ਬੇਈਂ ਵਿਚ ਇਸ਼ਨਾਨ ਕੀਤਾ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਸਜਾਏ ਗਏ ਦੀਵਾਨ ਵਿਚ ਹੈੱਡ ਗ੍ਰੰਥੀ ਗਿਆਨੀ ਜਗਦੀਪ ਸਿੰਘ ਬੁਰਜ, ਭਾਈ ਕੁਲਵਿੰਦਰ ਸਿੰਘ ਅਤੇ ਹੋਰਨਾਂ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਅਤੇ ਗੁਰ ਇਤਿਹਾਸ ਨਾਲ ਜੋੜਿਆ।

PunjabKesari

ਇਸ ਮੌਕੇ ਗਿਆਨੀ ਜਗਦੀਪ ਸਿੰਘ ਨੇ ਦੱਸਿਆ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮੁਗਲਾਂ ਨਾਲ ਅਨੇਕਾਂ ਲੜਾਈਆਂ ਲੜਨੀਆਂ ਪਈਆਂ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਖਿਦਰਾਣੇ ਦੀ ਢਾਬ ਵਿਚ ਡੇਰੇ ਲਾਏ ਤਾਂ ਹਜ਼ਾਰਾਂ ਦੀ ਗਿਣਤੀ ਵਿਚ ਮੁਗ਼ਲ ਫ਼ੌਜਾਂ ਨੇ ਖਿਦਰਾਣੇ ਦੀ ਢਾਬ ਨੂੰ ਆ ਘੇਰਿਆ ਅਤੇ ਇੱਥੇ ਸਿੱਖਾਂ ਮੁਗਲਾਂ ਵਿਚਕਾਰ ਭਿਅੰਕਰ ਲੜਾਈ ਹੋਈ। ਇਸ ਲੜਾਈ ਵਿਚ ਮਾਝੇ ਦੇ ਉਹ ਚਾਲੀ ਸਿੱਖ ਜਿਹੜੇ ਆਨੰਦਪੁਰ ਦੇ ਕਿਲ੍ਹੇਬੰਦੀ ਦੀ ਘੇਰਾ ਬੰਦੀ ਸਮੇਂ ਗੁਰੂ ਗੋਬਿੰਦ ਸਿੰਘ ਜੀ ਨੂੰ ਬੇਦਾਵਾ ਦੇ ਕੇ ਉਨ੍ਹਾਂ ਦਾ ਸਾਥ ਛੱਡ ਕੇ ਆਏ ਸਨ। ਇਸ ਲੜਾਈ ਵਿਚ ਲੜਦੇ ਹੋਏ ਸ਼ਹੀਦ ਹੋ ਗਏ।

PunjabKesari

ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਦੀ ਲਾਸਾਨੀ ਸ਼ਹੀਦੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੂੰ ਮੁਕਤੀ ਦਾ ਵਰ ਦਿੱਤਾ ਜਿਸ ਕਾਰਨ ਖਿਦਰਾਣੇ ਦੀ ਢਾਬ ਦਾ ਨਾਂ ਮੁਕਤਸਰ ਪੈ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Aarti dhillon

Content Editor

Related News