75ਵੇਂ ਆਜ਼ਾਦੀ ਦਿਹਾੜੇ ਮੌਕੇ ਅਨਮੋਲ ਗਗਨ ਮਾਨ ਨੇ ਨਵਾਂਸ਼ਹਿਰ ਵਿਖੇ ਲਹਿਰਾਇਆ ਤਿਰੰਗਾ ਝੰਡਾ

08/15/2022 12:58:21 PM

ਨਵਾਂਸ਼ਹਿਰ- ਅੱਜ ਦੇਸ਼ ਆਪਣੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ। ਜਿਸ ਦੀ ਖੁਸ਼ੀ ’ਚ ਅੱਜ ਪੂਰਾ ਭਾਰਤ ਤਿਰੰਗਾ ਲਹਿਰਾ ਰਿਹਾ ਹੈ। ਇਸ ਦੇ ਨਾਲ ਹੀ ‘ਹਰ ਘਰ ਤਿਰੰਗਾ’ ਮੁਹਿੰਮ ਦਾ ਅਸਰ ਹਰ ਗਲੀ-ਮੁਹੱਲੇ ’ਚ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦੇ ਦਿਨ ਆਮ ਲੋਕਾਂ ਤੋਂ ਲੈ ਕੇ ਸਿਆਸੀ ਆਗੂਆਂ ਵੱਲੋਂ ਵੀ ਇਸ ਖ਼ਾਸ ਮੌਕੇ ’ਤੇ ਰਾਸ਼ਟਰੀ  ਝੰਡਾ ਲਹਿਰਾ ਰਹੇ ਹਨ।

ਇਹ ਵੀ ਪੜ੍ਹੋ- 75ਵੇਂ ਆਜ਼ਾਦੀ ਦਿਹਾੜੇ ਮੌਕੇ ਤਰੁਣ ਚੁੱਘ ਨੇ ਸ਼ਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਹਾਲ ਹੀ ’ਚ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਇਸ ਆਜ਼ਾਦੀ ਦਿਵਸ ਮੌਕੇ ’ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਅਨਮੋਲ ਗਗਨ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ‘ਆਜ਼ਾਦੀ ਦਿਵਸ ਮੌਕੇ ਅੱਜ ਨਵਾਂ ਸ਼ਹਿਰ ਵਿਖੇ ਹੋ ਰਹੇ ਸਮਾਗਮ 'ਚ ਭਾਗ ਲਿਆ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।’

ਇਹ ਵੀ ਪੜ੍ਹੋ- ਆਜ਼ਾਦੀ ਦਿਵਸ ਮੌਕੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ

ਇਸ ਤੋਂ ਪਹਿਲਾ ਮੰਤਰੀ ਅਨਮੋਲ ਗਗਨ ਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਈ ਸੀ।

ਇਸ ਦੇ ਨਾਲ ਮੰਤਰੀ ਅਨਮੋਲ ਗਗਨ ਮਾਨ ਨੇ ਟਵੀਟ ਕੀਤਾ ਹੈ ਜਿਸ ’ਚ ਲਿਖਿਆ ਕਿ ‘ਆਜ਼ਾਦੀ ਦੇ ਇਸ ਪਾਵਨ ਦਿਨ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋ ਕੇ ਕੀਤੀ। ਅੱਜ ਵੀ ਇਸ ਮਿੱਟੀ ਚੋਂ ਉਨ੍ਹਾਂ ਦੀ ਸ਼ਹਾਦਤ ਦੀ ਖੁਸ਼ਬੂ ਆਉਣ ਦੇ ਨਾਲ-ਨਾਲ ਦੇਸ਼ ਲਈ ਮਰ ਮਿਟਣ ਦੀ ਪ੍ਰੇਰਨਾ ਮਿਲਦੀ ਹੈ। ਸਭ ਨੂੰ ਆਜ਼ਾਦੀ ਦਿਹਾੜੇ ਦੀਆਂ ਬਹੁਤ - ਬਹੁਤ ਸ਼ੁਭਕਾਮਨਾਵਾਂ।’


 

Shivani Bassan

This news is Content Editor Shivani Bassan