ਇੰਤਕਾਲਾਂ ਤੇ ਅਦਾਲਤੀ ਮਾਮਲਿਆਂ ਦਾ ਸਮੇਂ ’ਤੇ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਡੀ. ਸੀ.

Saturday, Apr 17, 2021 - 02:39 PM (IST)

ਇੰਤਕਾਲਾਂ ਤੇ ਅਦਾਲਤੀ ਮਾਮਲਿਆਂ ਦਾ ਸਮੇਂ ’ਤੇ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਡੀ. ਸੀ.

ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਮਾਲ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਜਾਣਬੁੱਝ ਕੇ ਕਰਜ਼ੇ ਦੀ ਅਦਾਇਗੀ ਨਾ ਕਰਨ ਵਾਲਿਆਂ ਕੋਲੋਂ ਰਿਕਵਰੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ। ਡਿਪਟੀ ਕਮਿਸ਼ਨਰ ਨੇ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ’ਚ ਰਿਕਵਰੀ, ਮਾਲ ਰਿਕਾਰਡ, ਈ-ਕੋਰਟ ਮੈਨੇਜਮੈਂਟ ਵਿਵਸਥਾ ਅਤੇ ਇੰਤਕਾਲਾਂ ਦਾ ਸਮੇਂ ’ਤੇ ਇੰਦਰਾਜ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਲ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੇ ਰੈਵੇਨਿਊ ’ਚ ਵਿਸਤਾਰ ਕਰਨ ਲਈ ਪਹਿਲ ਦੇ ਆਧਾਰ ’ਤੇ ਰਿਕਵਰੀਆਂ ਨੂੰ ਕਰਨ ਲਈ ਕਿਹਾ।
ਉਨ੍ਹਾਂ ਸਾਰੇ ਐੱਸ. ਡੀ. ਐੱਮਜ਼ ਨੂੰ ਕਿਹਾ ਕਿ ਉਹ ਰਿਕਵਰੀ ਦੇ ਮਾਮਲਿਆਂ ਵੱਲ ਨਿੱਜੀ ਧਿਆਨ ਦਿੰਦਿਆਂ ਇਸ ਪ੍ਰਕਿਰਿਆ ਨੂੰ ਤੇਜ਼ ਕਰਦਿਆਂ ਨਿਰਧਾਰਿਤ ਸਮੇਂ ’ਚ ਪੂਰਾ ਕਰਨ।
ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਮਾਲ ਰਿਕਾਰਡ ਨੂੰ ਅਪਡੇਟ ਅਤੇ ਈ-ਕੋਰਟ ਮੈਨੇਜਮੈਂਟ ਪ੍ਰਣਾਲੀ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐੱਸ .ਡੀ. ਐੱਮ. ਗੌਤਮ ਜੈਨ, ਵਿਨੀਤ ਕੁਮਾਰ, ਸੰਜੀਵ ਕੁਮਾਰ ਸ਼ਰਮਾ, ਪੀ. ਜੀ. ਓ. ਰਣਦੀਪ ਸਿੰਘ ਗਿੱਲ, ਜ਼ਿਲ੍ਹਾ ਰੈਵੇਨਿਊ ਅਧਿਕਾਰੀ ਜਸ਼ਨਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

ਯੂ. ਈ. ਆਈ. ਪੀ. ਦੇ ਦੂਜੇ ਪੜਾਅ ਅਧੀਨ ਚੱਲ ਰਹੇ ਕੰਮਾਂ ਨੂੰ ਜਲਦ ਪੂਰਾ ਕਰਵਾਉਣ ਅਧਿਕਾਰੀ
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ. ਈ. ਆਈ. ਪੀ.) ਦੇ ਦੋਵਾਂ ਪੜਾਵਾਂ ਅਧੀਨ ਹੋ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਅੱਜ ਉਨ੍ਹਾਂ ਵਿਭਾਗਾਂ ਨੂੰ ਪਹਿਲੇ ਪੜਾਅ ਅਧੀਨ ਪੂਰੇ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ।
 
150 ਜੀ. ਓ. ਜੀ. ਮੰਡੀਆਂ ’ਚ ਕਣਕ ਦੀ ਖਰੀਦ ਅਤੇ ਕੋਰੋਨਾ ਵਾਇਰਸ ਦੀ ਰੋਕਥਾਮ ਨੂੰ ਬਣਾਵਾਂਗੇ ਯਕੀਨੀ
ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ’ਚ ਕਿਸਾਨਾਂ ਵੱਲੋਂ ਲਿਆਂਦੀ ਗਈ ਕਣਕ ਦੀ ਫਸਲ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਦੇ ਨਾਲ-ਨਾਲ ਕੋਰੋਨਾ ਵਾਇਰਸ ਦੀ ਰੋਕਥਾਮ ਯਕੀਨੀ ਬਣਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਮੰਡੀਆਂ ’ਚ 150 ਗਾਰਡੀਅਨਸ ਆਫ ਗਵਰਨੈਂਸ (ਜੀ. ਓ. ਜੀ.) ਨੂੰ ਤਾਇਨਾਤ ਕੀਤਾ ਗਿਆ ਹੈ। ਜੀ. ਓ. ਜੀ. ਦੀ ਤਾਇਨਾਤੀ ਨਾਲ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੰਡੀਆਂ ’ਚ ਫਸਲ ਦੀ ਖਰੀਦ ਅਤੇ ਲਿਫਟਿੰਗ ਦੇ ਕੰਮ ਨੂੰ ਪੂਰਾ ਕਰਨ ’ਚ ਸਹਿਯੋਗ ਦਿੱਤਾ ਜਾਵੇਗਾ।


author

Anuradha

Content Editor

Related News