ਫਗਵਾੜਾ ''ਚ ਪੁਰਾਣੀ ਰੰਜਿਸ਼ ਦਾ ਖ਼ੂਨੀ ਅੰਜਾਮ, ਭੂਆ ਨੂੰ ਮਿਲਣ ਜਾ ਰਹੇ ਵਿਦਿਆਰਥੀ ਨੂੰ ਘੇਰ ਕੇ ਵੱਢਿਆ
Friday, Jul 03, 2026 - 07:35 AM (IST)
ਫਗਵਾੜਾ (ਜਲੋਟਾ) : ਥਾਣਾ ਸਿਟੀ ਫਗਵਾੜਾ ਦੇ ਅਧੀਨ ਪੈਂਦੀ ਸੰਪੂਰਨਾਂ ਸਲਿਪ ਰੋਡ 'ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ 16 ਸਾਲਾ ਵਿਦਿਆਰਥੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਪੀੜਤ ਨਿਤੀਸ਼ ਬੰਗੜ ਨਿਵਾਸੀ ਗੋਹਾਵਰ, ਗੁਰਾਇਆ, ਜ਼ਿਲ੍ਹਾ ਜਲੰਧਰ ਨੇ ਦੱਸਿਆ ਕਿ ਉਹ +2 ਦਾ ਵਿਦਿਆਰਥੀ ਹੈ। ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਗਵਾੜਾ ਵਿਖੇ ਆਪਣੀ ਭੂਆ ਨੂੰ ਮਿਲਣ ਜਾ ਰਿਹਾ ਸੀ ਤਾਂ ਰਸਤੇ ਵਿੱਚ ਸੁਮਿਤ, ਬੱਗਾ, ਰਿੰਕੂ ਅਤੇ ਇੱਕ ਹੋਰ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਜ਼ਬਰਦਸਤੀ ਘੇਰ ਲਿਆ।
ਇਹ ਵੀ ਪੜ੍ਹੋ : ਸ਼ਾਪਿੰਗ ਕਰਨ ਆਈ ਔਰਤ ਨਾਲ ਹੋਈ ਲੁੱਟ! ਗਲੇ 'ਚੋਂ ਸੋਨੇ ਦੀ ਚੇਨ ਲਾਹ ਕੇ ਲੈ ਗਏ ਲੁਟੇਰੇ
ਉਕਤ ਮੁਲਜ਼ਮਾਂ ਨੇ ਬਿਨਾਂ ਕਿਸੇ ਕਾਰਨ ਗਾਲੀ-ਗਲੋਚ ਕਰਦਿਆਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਤੇਜ਼ਧਾਰ ਕਿਰਪਾਨ, ਬੇਸਬਾਲ ਬੈਟ ਤੇ ਹੋਰ ਹਥਿਆਰਾਂ ਨਾਲ ਨਿਤੀਸ਼ 'ਤੇ ਤਾਬੜਤੋੜ ਵਾਰ ਕਰ ਦਿੱਤੇ। ਇਸ ਹਮਲੇ ਕਾਰਨ ਪੀੜਤ ਦੀ ਖੱਬੀ ਬਾਂਹ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਥਾਣਾ ਸਿਟੀ ਫਗਵਾੜਾ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਬੀ.ਐੱਨ.ਐੱਸ. (BNS) ਦੀਆਂ ਧਾਰਾਵਾਂ 118(1), 115(2), 351(2), 126(2), 3(5) ਅਤੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਸਾਰੇ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਅਤੇ ਪੁਲਸ ਵੱਲੋਂ ਉਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
