ਸਡ਼ਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ

06/24/2019 5:00:52 AM

ਸ੍ਰੀ ਕੀਰਤਪੁਰ ਸਾਹਿਬ, (ਬਾਲੀ)  ਪਿਛਲੇ ਦਿਨੀਂ ਸ੍ਰੀ ਕੀਰਤਪੁਰ ਸਾਹਿਬ -ਸ੍ਰੀ ਅਨੰਦਪੁਰ ਸਾਹਿਬ ਰੋਡ ਉਪਰ ਪਿੰਡ ਭਟੋਲੀ ਥਾਣਾ ਵਿਖੇ ਵਾਪਰੇ ਸਡ਼ਕ ਹਾਦਸੇ ਦੌਰਾਨ ਜ਼ਖਮੀ ਹੋਏ ਬਜ਼ੁਰਗ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਂਚ ਅਧਿਕਾਰੀ ਹੌਲਦਾਰ ਜੁਝਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਰੱਖਾ ਸਿੰਘ (80) ਪੁੱਤਰ ਕਿਸ਼ਨ ਸਿੰਘ ਵਾਸੀ ਪਿੰਡ ਦੋਲੋਵਾਲ ਹੇਠਲਾ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਪਿੰਡ ਨੱਕੀਆਂ ਦੀ ਸਾਈਡ ਤੋਂ ਸ੍ਰੀ ਕੀਰਤਪੁਰ ਸਾਹਿਬ ਵੱਲ ਆ ਰਿਹਾ ਸੀ, ਜਦੋਂ ਉਹ ਤੇਲ ਪਵਾਉਣ ਲਈ ਪਿੰਡ ਭਟੋਲੀ ਡਿਵਾਈਡਰ ਕੱਟ ਤੋਂ ਪੈਟਰੋਲ ਪੰਪ ਨੂੰ ਜਾਣ ਲਈ ਮੁਡ਼ਨ ਲੱਗਾ ਤਾਂ ਉਸਦੀ ਸਕੂਟਰੀ ਨਾਲ ਪਿੱਛੇ ਆ ਰਿਹਾ ਮੋਟਰ ਸਾਈਕਲ ਟਕਰਾ ਗਿਆ ਸੀ ਜਿਸ ਕਾਰਨ ਰੱਖਾ ਸਿੰਘ ਜ਼ਖਮੀ ਹੋ ਗਿਆ ਸੀ ਜਿਸ ਨੂੰ ਪਹਿਲਾਂ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਪਹੁੰਚਾਇਆ ਗਿਆ ਜਿਥੇ ਉਸਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀ.ਜੀ.ਆਈ ਚੰਡੀਗਡ਼੍ਹ ਰੈਫਰ ਕਰ ਦਿੱਤਾ ਗਿਆ । ਉਸਦੇ ਭਰਾ ਭੋਲਾ ਸਿੰਘ ਨੇ ਕਿਹਾ ਕਿ ਇਹ ਹਾਦਸਾ ਅਚਾਨਕ ਵਾਪਰਿਆ ਹੈ ਇਸ ’ਚ ਮੋਟਰਸਾਈਕਲ ਸਵਾਰਾਂ ਦੀ ਕੋਈ ਗਲਤੀ ਨਹੀਂ ਹੈ ।ਜਿਸ ਤੋਂ ਬਾਅਦ ਪੁਲਸ ਨੇ 174 ਦੀ ਕਾਰਵਾਈ ਅਮਲ ’ਚ ਲਿਆਂਦੀ ਹੈ। ਅੱਜ ਛੁੱਟੀ ਹੋਣ ਕਾਰਣ ਮ੍ਰਿਤਕ ਦਾ ਕੱਲ ਪੋਸਟ-ਮਾਰਟਮ ਕਰਵਾ ਕਿ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।


Bharat Thapa

Content Editor

Related News