ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ

02/23/2021 4:55:25 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਮੁਲਾਜ਼ਮ ਜਥੇਬੰਦੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਹੋਏ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ।ਸਥਾਨਕ ਆਰਮੀ ਗਰਾਊਂਡ ਟਾਂਡਾ ਵਿਚ ਹੋਈ ਮੀਟਿੰਗ ਉਪਰੰਤ ਜਥੇਬੰਦੀ ਦੇ ਬਲਾਕ ਟਾਂਡਾ ਕਨਵੀਨਰ ਬਲਦੇਵ ਸਿੰਘ ਝਾਵਾਂ ਜੀ.ਟੀ.ਯੂ ਦੇ ਆਗੂ ਮਾਸਟਰ ਅਮਰ ਸਿੰਘ, ਅਧਿਆਪਕ ਆਗੂ ਰਮੇਸ਼ ਓਹਡ਼ਪੁਰੀ  ਨੇ ਇਸ ਮੌਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਦੱਸਿਆ ਕਿ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਜੋ ਸਰਕਾਰਾਂ ਨੇ ਨਵੀਂ ਪੈਨਸ਼ਨ ਸਕੀਮ ਰੱਖੀ ਹੈ ਉਸ ਦੇ ਵਿਰੋਧ ਵਿਚ ਸਮੂਹ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ  ਰਿਹਾ ਹੈ ਅਤੇ ਇਸੇ ਪ੍ਰਤੀ ਹੀ ਆਵਾਜ਼ ਬੁਲੰਦ ਕਰਨ ਲਈ ਸਮੂਹ ਮੁਲਾਜ਼ਮ ਜਥੇਬੰਦੀਆਂ ਦੀ ਇਕ ਵਿਸ਼ਾਲ ਰੋਸ ਰੈਲੀ 28 ਫਰਵਰੀ ਨੂੰ ਪਟਿਆਲਾ ਵਿਖੇ ਹੋਵੇਗੀ, ਜਿਸ ਵਿੱਚ ਪੰਜਾਬ ਭਰ ਤੋਂ ਮੁਲਾਜ਼ਮ ਪਹੁੰਚ ਕੇ ਸਰਕਾਰਾਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨਗੇ ਅਤੇ ਇਸ ਰੋਸ ਰੈਲੀ ਵਿੱਚ ਟਾਂਡਾ ਤੋਂ ਭਾਗ ਲੈਣ ਲਈ ਹਜ਼ਾਰਾਂ ਮੁਲਾਜ਼ਮਾਂ ਦਾ ਜਥਾ ਰਵਾਨਾ ਹੋਵੇਗਾ।

ਇਸ ਮੌਕੇ ਉਕਤ ਆਗੂਆਂ ਨੇ ਸੂਬਾ ਸਰਕਾਰ ਕੋਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਵੀ ਇਹ ਫ਼ੈਸਲਾ ਕਰ ਚੁੱਕੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ  ਮੁਲਾਜ਼ਮਾਂ ਦਾ ਹੱਕ ਹੈ ਅਤੇ ਇਸ ਨੂੰ ਕੋਈ ਵੀ ਰੱਦ ਨਹੀਂ ਕਰ ਸਕਦਾ। ਇਸ ਤੋਂ ਇਲਾਵਾ ਮੌਜੂਦਾ ਸੱਤਾਧਾਰੀ ਪਾਰਟੀ ਨੇ ਚੋਣਾਂ ਸਮੇਂ ਸਮੂਹ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਰੱਖਣ ਦਾ ਵਾਅਦਾ ਕੀਤਾ ਸੀ  ਜੋ ਕਿ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ  ਭਜਨੀਕ ਸਿੰਘ, ਰਾਕੇਸ਼ ਰੋਸ਼ਨ ,ਸੰਦੀਪ ਸਿੰਘ, ਹਰਪ੍ਰੀਤ ਸਿੰਘ, ਰਿੰਕੂ ਭਾਟੀਆ, ਗੁਰਨਾਮ ਸਿੰਘ ,ਗੁਰਚਰਨ ਸਿੰਘ, ਸੁਖਜੀਤ ਸਿੰਘ ਪਾਬਲਾ, ਸੁਰਿੰਦਰਪਾਲ ਸਿੰਘ ,ਹਰਪ੍ਰੀਤ ਜ਼ਹੂਰਾ ,ਨਰਿੰਦਰ ਅਰੋਡ਼ਾ ,ਭਰਤ ਤਲਵਾਡ਼ ,ਨਰਿੰਦਰ ਮੰਗਲ,  ਨਰਿੰਦਰ ਪਾਲ ਸਿੰਘ ,ਮਨਜੀਤ ਸਿੰਘ ,ਮੈਡਮ ਸ਼ੀਤਲ ਕੌਰ  ਤੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ।


Shyna

Content Editor

Related News