ਪਿਛਲੇ 20 ਦਿਨਾਂ ਤੋਂ ਹਨ੍ਹੇਰੇ ’ਚ ਡੁੱਬਿਆ ਹੋਇਆ ਹੈ ਓਲਡ ਰੇਲਵੇ ਰੋਡ ਇਲਾਕਾ, ਸਾਰੀਆਂ ਸਟਰੀਟ ਲਾਈਟਾਂ ਬੰਦ
Thursday, Jul 11, 2024 - 02:26 PM (IST)
ਜਲੰਧਰ (ਖੁਰਾਣਾ)–ਸਮਾਰਟ ਸਿਟੀ ਫੰਡ ਤੋਂ ਲਗਭਗ 60 ਕਰੋੜ ਰੁਪਏ ਖ਼ਰਚ ਕਰਕੇ ਜਲੰਧਰ ਨਿਗਮ ਨੇ ਸ਼ਹਿਰ ਵਿਚ 70 ਹਜ਼ਾਰ ਤੋਂ ਜ਼ਿਆਦਾ ਨਵੀਆਂ ਐੱਲ. ਈ. ਡੀ. ਸਟਰੀਟ ਲਾਈਟਾਂ ਲਗਵਾਈਆਂ ਹਨ। ਇਹ ਪ੍ਰਾਜੈਕਟ ਹਾਲੇ ਪੂਰਾ ਵੀ ਨਹੀਂ ਹੋਇਆ ਹੈ ਪਰ ਇਸ ਦੇ ਬਾਵਜੂਦ ਸ਼ਹਿਰ ਦੀਆਂ ਲਗਭਗ ਅੱਧੀਆਂ ਸਟਰੀਟ ਲਾਈਟਾਂ ਬੰਦ ਪਈਆਂ ਹਨ। ਰੇਲਵੇ ਸਟੇਸ਼ਨ ਦੇ ਨਾਲ ਲੱਗਦੇ ਓਲਡ ਰੇਲਵੇ ਰੋਡ ਦਾ ਪੂਰਾ ਇਲਾਕਾ ਪਿਛਲੇ ਲਗਭਗ 20 ਦਿਨਾਂ ਤੋਂ ਹਨ੍ਹੇਰੇ ਵਿਚ ਡੁੱਬਿਆ ਹੋਇਆ ਹੈ, ਜਿਸ ਕਾਰਨ ਅਪਰਾਧਿਕ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ ਪਰ ਨਾ ਤਾਂ ਨਗਰ ਨਿਗਮ, ਨਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਾ ਹੀ ਪੁਲਸ ਵੱਲੋਂ ਇਸ ਵੱਲ ਕੋਈ ਧਿਆਨ ਦਿੱਤਾ ਜਾ ਰਿਹਾ ਹੈ।
ਧਿਆਨ ਦੇਣ ਯੋਗ ਹੈ ਕਿ ਇਸ ਇਲਾਕੇ ਵਿਚ ਲਗਭਗ 100 ਸਟਰੀਟ ਲਾਈਟਾਂ ਲੱਗੀਆਂ ਹੋਈਆਂ ਹਨ, ਜਿਨ੍ਹਾਂ ਵਿਚੋਂ ਇਕ-ਅੱਧੀ ਸਟਰੀਟ ਲਾਈਟ ਹੀ ਜਗ ਰਹੀ ਹੈ। ਬਾਕੀ ਜਗ੍ਹਾ ਘੁੱਪ ਹਨੇਰਾ ਹੋਣ ਕਾਰਨ ਹਰ ਰੋਜ਼ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਪ੍ਰਾਚੀਨ ਸ਼ਿਵ ਮੰਦਰ ਦੇ ਪ੍ਰਧਾਨ ਅਤੇ ਓਲਡ ਰੇਲਵੇ ਰੋਡ ਵਾਸੀ ਯਾਦਵ ਖੋਸਲਾ ਨੇ ਦੱਸਿਆ ਕਿ ਉਨ੍ਹਾਂ ਨੇ ਬੰਦ ਸਟਰੀਟ ਲਾਈਟਾਂ ਨੂੰ ਲੈ ਕੇ ਨਿਗਮ ਕੋਲ 3 ਵਾਰ ਸ਼ਿਕਾਇਤ ਦਰਜ ਕਰਵਾਈ ਪਰ ਹਰ ਵਾਰ ਅਗਲੇ ਦਿਨ ਮੈਸੇਜ ਪ੍ਰਾਪਤ ਹੋਇਆ ਕਿ ਤੁਹਾਡੀ ਸ਼ਿਕਾਇਤ ਦਾ ਹੱਲ ਕਰ ਦਿੱਤਾ ਗਿਆ ਹੈ, ਜਦਕਿ ਅਸਲੀਅਤ ਇਹ ਹੈ ਕਿ ਸਟਰੀਟ ਲਾਈਟਾਂ ਨੂੰ ਕਦੇ ਠੀਕ ਹੀ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਵੈਸ਼ਨੋ ਦੇਵੀ ਤੋਂ ਆ ਰਹੀ ਵੰਦੇ ਭਾਰਤ ਐਕਸਪ੍ਰੈੱਸ 'ਤੇ ਹੋਈ ਪੱਥਰਬਾਜ਼ੀ, ਸਹਿਮੇ ਲੋਕ
ਯਾਦਵ ਖੋਸਲਾ ਨੇ ਦੋਸ਼ ਲਗਾਇਆ ਹੈ ਕਿ ਨਗਰ ਨਿਗਮ ਸਟਾਫ ਉਸ ਕੰਪਨੀ ਨਾਲ ਮਿਲਿਆ ਹੋਇਆ ਹੈ, ਜਿਸ ਕੋਲ ਸਟਰੀਟ ਲਾਈਟਾਂ ਨੂੰ ਮੇਨਟੇਨ ਕਰਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨਗਰ ਨਿਗਮ ਉਸ ਕੰਪਨੀ ਨੂੰ ਸਟਰੀਟ ਲਾਈਟਾਂ ਦੀ ਮੇਨਟੀਨੈਂਸ ਸਬੰਧੀ ਭੁਗਤਾਨ ਕਰਦਾ ਹੈ ਤਾਂ ਉਸ ਕੰਪਨੀ ’ਤੇ ਇਹ ਜ਼ਿੰਮੇਵਾਰੀ ਪਾਈ ਜਾਵੇ ਕਿ ਉਹ ਸਾਰੀਆਂ ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿਚ ਰੱਖੇ, ਨਹੀਂ ਤਾਂ ਗਲਤ ਮੈਸੇਜ ਭੇਜਣ ਵਾਲੇ ਨਿਗਮ ਅਧਿਕਾਰੀਆਂ ’ਤੇ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦੀ Latest Update, ਮੁੜ ਕਹਿਰ ਵਰ੍ਹਾਏਗੀ ਗਰਮੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।