ਸੱਪ ਦੇ ਡੰਗਣ ਕਾਰਣ ਬਜ਼ੁਰਗ ਔਰਤ ਦੀ ਮੌਤ

08/24/2019 12:39:02 AM

ਸ੍ਰੀ ਕੀਰਤਪੁਰ ਸਾਹਿਬ, (ਬਾਲੀ)- ਇਕ ਬਜ਼ੁਰਗ ਔਰਤ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਣ ਦਾ ਸਮਾਚਾਰ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਛਿੰਦੋ ਦੇਵੀ (75) ਪਤਨੀ ਚੰਨਣ ਸਿੰਘ ਵਾਸੀ ਪਿੰਡ ਰਾਏਪੁਰ ਸਾਹਨੀ ਥਾਣਾ ਸ੍ਰੀ ਕੀਰਤਪੁਰ ਸਾਹਿਬ ਆਪਣੇ ਘਰ ਵਿਚ ਪਏ ਕਣਕ ਦੇ ਢੋਲ ਵਿਚੋਂ ਕਣਕ ਕੱਢ ਰਹੀ ਸੀ ਕਿ ਉਸ ਸਮੇਂ ਉਸ ਨੂੰ ਇਕ ਸੱਪ ਨੇ ਡੰਗ ਲਿਆ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਇਲਾਜ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈਣ ਤੋਂ ਬਾਅਦ ਮ੍ਰਿਤਕ ਔਰਤ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।

Bharat Thapa

This news is Content Editor Bharat Thapa