ਸਿਆਸਤ ''ਚ ਵੀ ਸਾਕਾਰਾਤਮਕ ਖੇਡ ਭਾਵਨਾ ਦਾ ਆਉਣਾ ਜ਼ਰੂਰੀ : ਸੋਨੀ

12/21/2019 12:26:28 PM

ਜਲੰਧਰ (ਧਵਨ)— ਪੰਜਾਬ ਦੇ ਹਾਇਰ ਮੈਡੀਕਲ ਐਜੂਕੇਸ਼ਨ ਮਨਿਸਟਰ ਓ. ਪੀ. ਸੋਨੀ ਨੇ ਕਿਹਾ ਕਿ ਸਿਆਸਤ 'ਚ ਵੀ ਸਾਕਾਰਾਤਮਕ ਖੇਡ ਭਾਵਨਾ ਦਾ ਆਉਣਾ ਜ਼ਰੂਰੀ ਹੈ। ਸੋਨੀ ਨੇ ਬੀਤੇ ਦਿਨ 30ਵੇਂ ਅਖਿਲ ਭਾਰਤੀ ਲਾਲ ਬਹਾਦਰ ਸ਼ਾਸਤਰੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ 'ਚ ਖਿਡਾਰੀਆਂ ਨੂੰ ੰਸੰਬੋਧਨ ਕਰਦੇ ਕਿਹਾ ਕਿ ਖੇਡ ਭਾਵਨਾ ਨਾਲ ਮਨੁੱਖ ਦੇ ਅੰਦਰ ਮੁਕਾਬਲੇਬਾਜ਼ੀ ਦੀ ਭਾਵਨਾ ਪੈਦਾ ਹੁੰਦੀ ਹੈ, ਜੋ ਕਿਸੇ ਵੀ ਵਿਅਕਤੀ ਜਾਂ ਸੰਸਥਾ ਲਈ ਅੱਗੇ ਵਧਣ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਿਕ ਖੇਡਾਂ ਵਿਅਕਤੀ ਦੇ ਜੀਵਨ ਦਾ ਸਰਬਪੱਖੀ ਵਿਕਾਸ ਕਰਦੀਆਂ ਹਨ ਅਤੇ ਵਿਅਕਤੀ ਦੇ ਜੀਵਨ 'ਚ ਅਨੁਸ਼ਾਸਨ ਲੈ ਕੇ ਆਉਂਦੀਆਂ ਹਨ।

ਸੋਨੀ ਨੇ ਕਿਹਾ ਕਿ ਹਰੇਕ ਖੇਡ ਨੂੰ ਖੇਡ ਭਾਵਨਾ ਨਾਲ ਖੇਡਿਆ ਜਾਣਾ ਚਾਹੀਦਾ ਹੈ। ਘਰੇਲੂ ਖੇਡ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਮਨੋਬਲ ਉਚਾ ਹੁੰਦਾ ਹੈ ਅਤੇ ਉਸ ਤੋਂ ਬਾਅਦ ਖਿਡਾਰੀ ਖੁਦ ਨੂੰ ਕੌਮਾਂਤਰੀ ਮੁਕਾਬਲੇਬਾਜ਼ੀ ਲਈ ਤਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕਾਫੀ ਕਦਮ ਚੁੱਕੇ ਗਏ ਹਨ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ 'ਚ ਖੇਡਾਂ ਨਾਲ ਸਬੰਧਤ ਮੁੱਢਲਾ ਢਾਂਚੇ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ।

ਸੋਨੀ ਜਿਨ੍ਹਾਂ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਅਨਿਲ ਸ਼ਾਸਤਰੀ, ਚੇਅਰਮੈਨ ਅਤੇ ਸਾਬਕਾ ਸੰਸਦ ਕਮਲ ਚੌਧਰੀ, ਸਕੱਤਰ ਕੇ. ਡੀ. ਪਰਾਸ਼ਰ, ਬ੍ਰਿਗੇਡੀਅਰ ਹਰਚਰਨ ਸਿੰਘ, ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ, ਗੁਰਮੀਤ ਸਿੰਘ ਮੀਤਾ ਤੇ ਹੋਰ ਵੀ ਸਨ, ਨੇ ਕਿਹਾ ਕਿ ਖੇਡਾਂ ਨਾਲ ਵਿਅਕਤੀ ਦੇ ਸਰੀਰਕ ਤੇ ਬੌਧਿਕ ਪੱਧਰ 'ਚ ਸੁਧਾਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਹਿੱਸਾ ਲੈਣ ਨਾਲ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਵੀ ਦੂਰ ਰੱਖਿਆ ਜਾ ਸਕੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਿਸੰਘ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਲਗਾਤਾਰ ਯਤਨ ਕਰ ਰਹੇ ਹਨ। ਸੋਨੀ ਨੇ ਕਿਹਾ ਕਿ ਅਗਲੇ ਇਕ ਸਾਲ ਵਿਚ ਪੰਜਾਬ ਖੇਡਾਂ ਦੇ ਖੇਤਰ ਿਵਚ ਤੇਜ਼ੀ ਨਾਲ ਉਭਰ ਕੇ ਸਾਹਮਣੇ ਆਵੇਗਾ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਸਵ. ਲਾਲ ਬਹਾਦੁਰ ਸ਼ਾਸਤਰੀ ਨੂੰ ਅਨਿਲ ਸ਼ਾਸਤਰੀ ਅਤੇ ਸੋਨੀ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।

shivani attri

This news is Content Editor shivani attri