ਚੋਰੀ ਦੇ ਮੋਟਰਸਾਈਕਲ ਸਮੇਤ ਇਕ ਅੜਿੱਕੇ
Saturday, Aug 17, 2019 - 01:17 AM (IST)

ਸੁਭਾਨਪੁਰ (ਸਤਨਾਮ)-ਥਾਣਾ ਸੁਭਾਨਪੁਰ ਦੀ ਪੁਲਸ ਵੱਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਕਿ ਬਲਵੰਤ ਸਿੰਘ ਨੇ ਥਾਣਾ ਸੁਭਾਨਪੁਰ ਵਿਖੇ ਲਿਖਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਸ ਦਾ ਮੋਟਰਸਾਈਕਲ ਖਾਨਪੁਰ ਦੇ ਨਜ਼ਦੀਕ ਮੋਟਰ ਤੋਂ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ ਹੈ। ਥਾਣਾ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਏ. ਐੱਸ. ਆਈ. ਸੂਰਤ ਸਿੰਘ, ਹੌਲਦਾਰ ਜਸਬੀਰ ਸਿੰਘ ਸਮੇਤ ਪੁਲਸ ਪਾਰਟੀ ਨੇ ਤਾਜਪੁਰ ਦੇ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ ਤਾਂ ਇਕ ਵਿਅਕਤੀ ਸਪਲੈਂਡਰ ਮੋਟਰਸਾਈਕਲ 'ਤੇ ਆ ਰਿਹਾ ਸੀ, ਜਦੋਂ ਪੁਲਸ ਪਾਰਟੀ ਨੇ ਰੋਕ ਕੇ ਉਸ ਨੂੰ ਕਾਗਜ਼ ਦਿਖਾਉਣ ਲਈ ਕਿਹਾ ਤਾਂ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ।
ਸ਼ੱਕ ਪੈਣ 'ਤੇ ਸਖਤੀ ਨਾਲ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਇਹ ਮੋਟਰਸਾਈਕਲ ਉਸ ਨੇ ਖਾਨਪੁਰ ਦੇ ਨਜ਼ਦੀਕ ਇਕ ਮੋਟਰ ਤੋਂ ਚੋਰੀ ਕੀਤਾ ਹੈ ਤੇ ਅੱਜ ਉਹ ਮੋਟਰਸਾਈਕਲ ਨੂੰ ਵੇਚਣ ਜਾ ਰਿਹਾ ਸੀ। ਥਾਣਾ ਮੁਖੀ ਨੇ ਦੱਸਿਆ ਕੇ ਕਥਿਤ ਦੋਸ਼ੀ ਨੇ ਆਪਣਾ ਨਾਂ ਬਲਵਿੰਦਰ ਸਿੰਘ ਉਰਫ਼ ਜਿੰਦਾ ਵਾਸੀ ਖਾਨਪੁਰ ਦੱਸਿਆ। ਮੁਲਜ਼ਮ ਖਿਲਾਫ ਥਾਣਾ ਸੁਭਾਨਪੁਰ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।