ਆਜ਼ਾਦੀ ਦਿਹਾੜੇ ਮੌਕੇ ਕਿਸਾਨਾਂ ਨੇ ਫੂਕੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ
Sunday, Aug 15, 2021 - 03:16 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਲਾਏ ਗਏ ਧਰਨੇ ਦੇ 314ਵੇਂ ਦਿਨ ਅੱਜ ਆਜ਼ਾਦੀ ਵਾਲੇ ਦਿਨ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਦੇ ਹੋਏ ਖੇਤੀ ਕਾਨੂੰਨਾਂ ਨੂੰ ਕਾਪੀਆਂ ਫੂਕਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਰੋਹਭਰੀ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸਭ ਤੋਂ ਪਹਿਲਾਂ ਕਿਸਾਨਾਂ ਨੇ ਕੌਮੀ ਤਿਰੰਗੇ ਦੇ ਨਾਲ-ਨਾਲ ਕਿਸਾਨੀ ਝੰਡਾ ਵੀ ਚੜ੍ਹਾਇਆ।
ਪੜ੍ਹੋ ਇਹ ਅਹਿਮ ਖਬਰ -ਅਫਗਾਨਿਸਤਾਨ : ਰਾਜਧਾਨੀ ਕਾਬੁਲ 'ਚ ਦਾਖਲ ਹੋਏ ਤਾਲਿਬਾਨੀ ਅੱਤਵਾਦੀ, ਬਾਰਡਰ 'ਤੇ ਵੀ ਕੀਤਾ ਕਬਜ਼ਾ
ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਾਏ ਗਏ ਧਰਨੇ ਦੌਰਾਨ ਕਿਸਾਨ ਆਗੂਆਂਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ, ਅਮਰਜੀਤ ਸਿੰਘ, ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ ਗੁਰਾਇਆ, ਹਰਭਜਨ ਸਿੰਘ ਰਾਪੁਰ, ਰਤਨ ਸਿੰਘ ਖੋਖਰ, ਹੈਪੀ ਸੰਧੂ, ਮਲਕੀਤ ਸਿੰਘ, ਸਤਨਾਮ ਸਿੰਘ ਢਿੱਲੋਂ, ਗੁਰਮਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕਦੇ ਹੋਏ ਆਖਿਆ ਕਿ ਦੇਸ਼ ਦੀ ਆਜ਼ਾਦੀ ਲਈ ਦੇਸ਼ ਦੇ ਯੋਧਿਆਂ ਨੇ ਕੁਰਬਾਨੀਆਂ ਦਿੱਤੀਆਂ ਸਨ ਅਤੇ ਹੁਣ ਪ੍ਰਧਾਨ ਮੰਤਰੀ ਮੋਦੀ ਉਸ ਆਜ਼ਾਦੀ ਤੇ ਗ੍ਰਹਿਣ ਲਗਾਕੇ ਦੇਸ਼ ਦੇ ਅੰਨਦਾਤਿਆ ਦੇ ਹੱਕਾਂ 'ਤੇ ਡਾਕਾ ਮਾਰਨ ਦੇ ਫ਼ਿਰਾਕ ਵਿੱਚ ਹੈ ਜਿਸਨੂੰ ਉਹ ਕਾਮਯਾਬ ਨਹੀਂ ਹੋਣ ਦੇਣਗੇ। ਇਸ ਮੌਕੇ ਅਮਰਜੀਤ ਸਿੰਘ ਸਿੱਧੂ, ਸਵਰਨ ਸਿੰਘ, ਸਤਨਾਮ ਸਿੰਘ ਢਿੱਲੋਂ, ਸੁਖਵੀਰ ਸਿੰਘ, ਅਵਤਾਰ ਸਿੰਘ, ਬਲਕਾਰ ਸਿੰਘ, ਦਲਜੀਤ ਸਿੰਘ, ਓਂਕਾਰ ਸਿੰਘ, ਸ਼ਮਸ਼ੇਰ ਸਿੰਘ, ਜਸਪ੍ਰੀਤ ਸਿੰਘ, ਰਣਜੀਤ ਸਿੰਘ, ਹਰਬੰਸ ਸਿੰਘ, ਚੰਨਣ ਸਿੰਘ ਆਦਿ ਮੌਜੂਦ ਸਨ।