ਇਸ ਦਿਨ ਪੇਂਡੂ ਮਜ਼ਦੂਰ ਯੂਨੀਅਨ ਕਰੇਗੀ ਰੇਲਾਂ ਦਾ ਚੱਕਾ ਜਾਮ, ਆ ਸਕਦੀ ਹੈ ਪਰੇਸ਼ਾਨੀ

Wednesday, Mar 06, 2024 - 05:54 PM (IST)

ਇਸ ਦਿਨ ਪੇਂਡੂ ਮਜ਼ਦੂਰ ਯੂਨੀਅਨ ਕਰੇਗੀ ਰੇਲਾਂ ਦਾ ਚੱਕਾ ਜਾਮ, ਆ ਸਕਦੀ ਹੈ ਪਰੇਸ਼ਾਨੀ

ਜਲੰਧਰ (ਮਹੇਸ਼)- ਪੇਂਡੂ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 11 ਮਾਰਚ ਨੂੰ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ, ਜਿਸ ਕਰਕੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।  ਦਰਅਸਲ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਵਿਰੁੱਧ, ਲੈਂਡ ਸੀਲਿੰਗ ਐਕਟ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ਵਿਚ ਵੰਡਣ, ਲਾਲ ਲਕੀਰ ਵਿੱਚ ਆਉਂਦੇ ਘਰਾਂ ਦੇ ਮਾਲਕੀ ਹੱਕ, ਘਰ, ਮਕਾਨ ਦੇਣ ਸਮੇਤ ਪੱਕਾ ਰੁਜ਼ਗਾਰ ਅਤੇ ਦਿਹਾੜੀ 1 ਹਜ਼ਾਰ ਰੁਪਏ ਕਰਨ, ਮਾਈਕਰੋ ਫਾਈਨਾਂਸ ਕੰਪਨੀਆਂ ਸਮੇਤ ਸਾਰੇ ਕਰਜ਼ੇ ਮੁਆਫ਼ ਕਰਨ ਆਦਿ ਦੇ ਸਵਾਲ ਨੂੰ ਲੈ ਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਪੰਜਾਬ ਭਰ 'ਚ 11 ਮਾਰਚ ਨੂੰ ਰੇਲਾਂ ਦੇ ਚੱਕਾ ਜਾਮ ਕੀਤਾ ਜਾ ਰਿਹਾ ਹੈ। 

PunjabKesari

ਇਸ ਵਿੱਚ ਪੇਂਡੂ ਮਜ਼ਦੂਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ, ਮੋਗਾ,ਮੁਕਤਸਰ, ਮਲੇਰਕੋਟਲਾ,ਸੰਗਰੂਰ ਅਤੇ ਪਟਿਆਲਾ ਆਦਿ ਜ਼ਿਲ੍ਹਿਆਂ ਅੰਦਰ ਸੈਂਕੜੇ ਪਿੰਡਾਂ ਵਿੱਚ ਮਜ਼ਦੂਰਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਸਬੰਧੀ ਪਿੰਡਾਂ ਮਜ਼ਦੂਰ ਰੈਲੀਆਂ, ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੰਧ ਲਿਖ਼ਤ ਇਸ਼ਤਿਹਾਰ ਲਗਾਇਆ ਜਾ ਰਿਹਾ ਹੈ। ਰੇਲਾਂ ਦਾ ਚੱਕਾ ਜਾਮ ਲਈ ਮਜ਼ਦੂਰਾਂ ਵਿੱਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:  ਸੁਲਤਾਨਪੁਰ ਲੋਧੀ 'ਚ ਰੂਹ ਕੰਬਾਊ ਘਟਨਾ, ਗੁੜ ਵਾਲੇ ਕੜਾਹੇ 'ਚ ਡਿੱਗਣ ਕਾਰਨ ਬਜ਼ੁਰਗ ਦੀ ਦਰਦਨਾਕ ਮੌਤ
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਤੇ ਬਿੱਕਰ ਸਿੰਘ ਹਥੋਆ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਜਗੀਰਦਾਰਾਂ, ਕਾਰਪੋਰੇਟ ਘਰਾਣਿਆਂ ਪੱਖੀ ਫਾਸ਼ੀਵਾਦੀ ਨੀਤੀਆਂ ਲਾਗੂ ਕਰ ਰਹੀਆਂ ਹਨ। ਇਹਨਾਂ ਸਰਕਾਰਾਂ ਨੇ ਅੱਖੋਂ ਪਰੋਖੇ ਹੀ ਨਹੀਂ ਕੀਤਾ ਹੋਇਆ ਸਗੋਂ ਮਜ਼ਦੂਰਾਂ ਦੇ ਬੁਨਿਆਦੀ ਮੁੱਦਿਆਂ ਨੂੰ ਪੂਰੀ ਤਰ੍ਹਾਂ ਵਿਸਾਰਿਆਂ ਹੋਇਆ ਹੈ।

ਉਨ੍ਹਾਂ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਬਜਟ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਤੀਸਰੇ ਬਜਟ ਵਿੱਚ ਮਜ਼ਦੂਰਾਂ ਨੂੰ ਬਿਲਕੁੱਲ ਹੀ ਅਣਗੌਲਿਆਂ ਗਿਆ ਹੈ। ਉਨ੍ਹਾਂ 11 ਮਾਰਚ ਨੂੰ ਰੇਲਾਂ ਦੇ ਚੱਕਾ ਜਾਮ ਨੂੰ ਸਫ਼ਲ ਬਣਾਉਣ ਲਈ ਪਰਿਵਾਰਾਂ ਸਮੇਤ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ:  ਸੁਲਤਾਨਪੁਰ ਲੋਧੀ 'ਚ ਵਾਪਰੀ ਦਿਲ ਨੂੰ ਵਲੂੰਧਰਣ ਵਾਲੀ ਘਟਨਾ, 2 ਮਾਸੂਮਾਂ ਨੂੰ ਆਵਾਰਾ ਕੁੱਤਿਆਂ ਨੇ ਬਣਾਇਆ ਨਿਸ਼ਾਨਾ


author

shivani attri

Content Editor

Related News