ਚੋਣ ਜ਼ਾਬਤੇ ਦੀ ਉਲੰਘਣਾ, ਕਾਰ ਦੀ ਤਲਾਸ਼ੀ ਲੈਣ ’ਤੇ ਮਿਲੀਆਂ 12 ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ
Saturday, Apr 01, 2023 - 05:47 PM (IST)

ਜਲੰਧਰ (ਮਹੇਸ਼)– 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਲਾਗੂ ਕੀਤੇ ਗਏ ਚੋਣ ਜ਼ਾਬਤੇ ਦਾ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਲੈ ਕੇ ਪਰਾਗਪੁਰ ਚੌਂਕੀ ਦੇ ਮੁਖੀ ਸੁਰਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਏ. ਐੱਸ. ਆਈ. ਸਤਵਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਜੀ. ਐੱਨ. ਏ. ਚੌਂਕ ਦੀਪ ਨਗਰ ਰੋਡ ’ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ।
ਏ. ਸੀ. ਪੀ. ਜਲੰਧਰ ਕੈਂਟ ਹਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਨਾਕੇ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਨੂੰ ਚੈਕਿੰਗ ਲਈ ਰੋਕਿਆ, ਜਿਸ ਦੇ ਚਾਲਕ ਨੇ ਆਪਣਾ ਨਾਂ ਲਖਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਨਿਵਾਸੀ ਪਿੰਡ ਦੋਸਾਂਝ ਕਲਾਂ, ਥਾਣਾ ਗੋਰਾਇਆ, ਜ਼ਿਲ੍ਹਾ ਜਲੰਧਰ ਦੱਸਿਆ। ਪਰਾਗਪੁਰ ਪੁਲਸ ਵੱਲੋਂ ਕਾਰ ਦੀ ਤਲਾਸ਼ੀ ਲੈਣ ’ਤੇ 12 ਪੇਟੀਆਂ ਨਾਜਾਇਜ਼ ਸ਼ਰਾਬ ਮਾਰਕਾ ਫਸਟ ਚੁਆਇਸ ਬਰਾਮਦ ਹੋਈ।
ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਰਾਜਾ ਵੜਿੰਗ ਨੇ ਕੀਤਾ ਟਵੀਟ
ਸ਼ਰਾਬ ਅਤੇ ਕਾਰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਚਾਲਕ ਲਖਵੀਰ ਸਿੰਘ ਖ਼ਿਲਾਫ਼ ਥਾਣਾ ਜਲੰਧਰ ਕੈਂਟ ਵਿਚ 40 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਏ. ਸੀ. ਪੀ. ਹਰਸ਼ਪ੍ਰੀਤ ਨੇ ਕਿਹਾ ਕਿ ਕਾਰ ਚਾਲਕ ਕੋਲ ਸ਼ਰਾਬ ਲਿਜਾਣ ਸਬੰਧੀ ਕੋਈ ਵੀ ਪਰਮਿਟ, ਲਾਇਸੈਂਸ ਅਤੇ ਮਨਜ਼ੂਰੀ ਕਾਗਜ਼ ਨਹੀਂ ਸੀ ਅਤੇ ਉਪਰੋਂ ਚੋਣ ਜ਼ਾਬਤਾ ਵੀ ਲੱਗਾ ਹੋਇਆ ਹੈ, ਇਸ ਲਈ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਥਾਣਾ ਜਲੰਧਰ ਕੈਂਟ ਦੇ ਇੰਚਾਰਜ ਐੱਸ. ਆਈ. ਮੰਗਲ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਪੁੱਜੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਕੀਤਾ ਬੰਦ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।