ਚੌਲਾਂਗ ਟੋਲ ਪਲਾਜ਼ਾ ਧਰਨੇ ਦੇ 82ਵੇਂ ਦਿਨ ਖੇਤੀ ਕਾਨੂੰਨਾਂ ਖਿਲਾਫ ਡਟੇ ਰਹੇ ਇਲਾਕੇ ਦੇ ਕਿਸਾਨ

12/25/2020 4:16:21 PM

ਟਾਂਡਾ ਉੜਮੁੜ(ਵਰਿੰਦਰ ਪੰਡਿਤ): ਹਾਈਵੇ ਤੇ ਚੌਲਾਂਗ ਟੋਲ ਪਲਾਜ਼ਾ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਲਾਇਆ ਗਿਆ ਰੋਸ ਧਰਨਾ ਅੱਜ 82ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਵਾਜ ਬੁਲੰਦ ਕੀਤੀ। ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪਿ੍ਰਥਪਾਲ ਸਿੰਘ ਅਤੇ ਰਣਜੀਤ ਸਿੰਘ ਦੀ ਅਗਵਾਈ ’ਚ ਅੱਜ ਦੇ ਰੋਸ ਵਿਖਾਵੇ ਦੌਰਾਨ ਬੁਲਾਰਿਆਂ ਨਿਰਮਲ ਸਿੰਘ ਲੱਕੀ ਅਤੇ ਗੁਰਮਿੰਦਰ ਸਿੰਘ ਨੇ ਆਖਿਆ ਕਿ ਮੋਦੀ ਸਰਕਾਰ ਖ਼ਿਲਾਫ਼ ਸ਼ੁਰੂ ਦੇਸ਼ ਵਿਆਪੀ ਕਿਸਾਨ ਅੰਦੋਲਨ ਹੁਣ ਕੌਮਾਂਤਰੀ ਬਣਦਾ ਜਾ ਰਿਹਾ ਹੈ।

ਮੋਦੀ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਅੱਜ ਦੁਨੀਆਂ ਦੇ ਵੱਖ-ਵੱਖ ਮੁਲਕਾਂ ’ਚ ਰੋਸ ਵਿਖਾਵੇ ਹੋ ਰਹੇ ਹਨ ਅਤੇ ਪੰਜਾਬ ਦੇ ਹਰੇਕ ਜ਼ਿਲ੍ਹੇ ’ਚੋਂ ਰੋਜ਼ਾਨਾ ਹਜ਼ਾਰਾਂ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਉਨਾਂ ਆਖਿਆ ਕਿ ਦਿੱਲੀ ਘੇਰ ਕੇ ਬੈਠੇ ਕਿਸਾਨਾਂ ’ਚੋਂ ਜੇਕਰ 200 ਵਾਪਿਸ ਆਉਂਦੇ ਹਨ ਤਾਂ 400 ਦਿੱਲੀ ਪਹੁੰਚ ਜਾਂਦੇ ਹਨ। ਅੰਨਦਾਤਿਆ ਦੇ ਇਸ ਜੋਸ਼ ਅੱਗੇ ਮੋਦੀ ਸਰਕਾਰ ਨੂੰ ਆਖਿਰ ਝੁਕਣਾ ਪਵੇਗਾ। ਇਸ ਮੌਕੇ ਪਿ੍ਰਤਪਾਲ ਸਿੰਘ, ਸੁਖਵਿੰਦਰ ਸਿੰਘ, ਦਰਬਾਰਾ ਸਿੰਘ, ਲਖਵੀਰ ਸਿੰਘ ਦਵਾਖਰੀ, ਸਰਬਜੀਤ ਸਿੰਘ, ਅੰਮਿ੍ਰਤਪਾਲ ਓਹੜਪੁਰ, ਜਸਪਾਲ ਸਿੰਘ, ਮਲਕੀਤ ਸਿੰਘ, ਸਾਧੂ ਸਿੰਘ ਪੁਲ ਪੁਖਤਾ, ਰਘਵੀਰ ਸਿੰਘ, ਮਾਸਟਰ ਦਰਸ਼ਨ ਸਿੰਘ, ਬਲਕਾਰ ਸਿੰਘ, ਹਰਨੇਕ ਸਿੰਘ, ਨਿਰੰਜਨ ਸਿੰਘ ਕਮਾਲਪੁਰ, ਹਰਬੰਸ ਸਿੰਘ,ਗੁਰਮੀਤ ਸਿੰਘ, ਸਵਰਨ ਸਿੰਘ, ਭੀਮਾ ਦੇਹਰੀਵਾਲ, ਸੁੱਖਾ ਨਰਵਾਲ ਆਦਿ ਮੌਜੂਦ ਸਨ।

Aarti dhillon

This news is Content Editor Aarti dhillon