ਚੌਲਾਂਗ ਟੋਲ ਪਲਾਜ਼ਾ ਧਰਨੇ ਦੇ 86ਵੇਂ ਦਿਨ ਵੀ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

12/29/2020 3:52:29 PM

ਟਾਂਡਾ ਉੜਮੁੜ(ਵਰਿੰਦਰ ਪੰਡਿਤ): ਚੌਲਾਂਗ ਟੋਲ ਪਲਾਜ਼ਾ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਅਤੇ ਇਲਾਕੇ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਲਗਾਤਾਰ ਜਾਰੀ ਹੈ। ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਲਾਏ ਗਏ ਧਰਨੇ ਦੇ 86ਵੇਂ ਦਿਨ ਵੀ ਇਲਾਕੇ ਦੇ ਕਿਸਾਨਾਂ ਅਤੇ ਪਿੰਡ ਜਾਜਾ ਵਾਸੀਆਂ ਨੇ ਕਿਸਾਨ ਮਾਰੂ ਖੇਤੀ ਕਾਨੂੰਨ ਲੈ ਕੇ ਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਸਤਪਾਲ ਸਿੰਘ ਮਿਰਜ਼ਾਪੁਰ ਅਤੇ ਗੁਰਮਿੰਦਰ ਸਿੰਘ ਦੀ ਅਗਵਾਈ ’ਚ ਹੋਏ ਅੱਜ ਦੇ ਰੋਸ ਵਿਖਾਵੇ ਦੌਰਾਨ ਪਿ੍ਰੰਸੀਪਲ ਪਰਮਵੀਰ ਸਿੰਘ ਬੈਰਮਪੁਰ, ਹੈਪੀ ਸੰਧੂ, ਮਨਜੀਤ ਸਿੰਘ ਖਾਲਸਾ ਆਦਿ ਬੁਲਾਰਿਆਂ ਨੇ  ਖੇਤੀ ਕਾਨੂੰਨਾਂ ਖ਼ਿਲਾਫ਼ ਭੜਾਸ ਕੱਢਦੇ ਹੋਏ ਆਖਿਆ ਦੇਸ਼ ਵਿਆਪੀ ਕਿਸਾਨ ਅੰਦੋਲਨ ’ਚ ਦਿੱਲੀ ਦੇ ਬਾਰਡਰ ਤੇ ਡਟੇ ਦੇਸ਼ ਦੇ ਲੱਖਾਂ ਕਿਸਾਨਾਂ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਜੇਕਰ ਸਰਕਾਰ ਨੇ 30 ਦਸੰਬਰ ਦੀ ਮੀਟਿੰਗ ’ਚ ਵੀ ਨਜ਼ਰ ਅੰਦਾਜ ਕਰਦੇ ਹੋਏ ਵੀ ਆਪਣੇ ਕਾਰਪੋਰੇਟ ਘਰਾਣਿਆਂ ਦੇ ਹਿਤੈਸ਼ੀ ਅਤੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਤਾਂ ਦੇਸ਼ ਵਿਆਪੀ ਕਿਸਾਨ ਅੰਦੋਲਨ ਹੋਰ ਤਿੱਖਾ ਕਰ ਦਿੱਤਾ ਜਾਵੇਗਾ।

ਇਸ ਮੌਕੇ ਹਰਪ੍ਰੀਤ ਸਿੰਘ ਸੰਧੂ, ਡਾ. ਭੀਮਾ ਦੇਹਰੀਵਾਲ, ਅਸ਼ੋਕ ਜਾਜਾ, ਹਰਨੇਕ ਸਿੰਘ ਟਾਂਡਾ, ਜੋਗਿੰਦਰ ਸਿੰਘ ਕੋਟਲੀ, ਹਰਦੀਪ ਸਿੰਘ ਚੌਲਾਂਗ, ਸਵਰਨ ਸਿੰਘ, ਮਨਜੋਤ ਸਿੰਘ, ਕਰਨੈਲ ਸਿੰਘ, ਹਰਦੀਪ ਖੁੱਡਾ, ਗੁਰਨਾਮ ਸਿੰਘ, ਹਰਬੰਸ ਸਿੰਘ, ਅਵਤਾਰ ਸਿੰਘ, ਦਿਲਬਾਗ ਸਿੰਘ, ਦੀਦਾਰ ਸਿੰਘ, ਨਿਰਮਲ ਸਿੰਘ, ਬਲਰਾਜ ਸਿੰਘ, ਮੋਦੀ ਕੁਰਾਲਾ, ਦੀਦਾਰ ਸਿੰਘ, ਰਜਿੰਦਰ ਸਿੰਘ, ਰਛਪਾਲ ਸਿੰਘ, ਹਰਦੀਪ ਸਿੰਘ, ਮੱਸਾ ਸਿੰਘ ਆਦਿ ਮੌਜੂਦ ਸਨ। 


Aarti dhillon

Content Editor

Related News