ਪ੍ਰਕਾਸ਼ ਪੁਰਬ ਮੌਕੇ ਸੁੰਦਰ ਤੇ ਮਨਮੋਹਕ ਤਰੀਕੇ ਨਾਲ ਸਜਾਏ ਗਏ ਗੁਰੂ ਘਰ, ਕੀਤੀ ਗਈ ਅਲੌਕਿਕ ਦੀਪਮਾਲਾ (ਤਸਵੀਰਾਂ)
Friday, Feb 23, 2024 - 08:11 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) - ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ 647ਵਾਂ ਪ੍ਰਕਾਸ਼ ਦਿਹਾੜਾ ਟਾਂਡੇ ਇਲਾਕੇ ਵਿੱਚ ਸੰਗਤਾਂ ਵੱਲੋਂ ਸ਼ਰਧਾ ਸਤਿਕਾਰ ਤੇ ਸੇਵਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਅੰਦਰ ਜਿਥੇ ਟਾਂਡਾ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਗੁਰੂ ਘਰਾਂ ਵਿੱਚ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਉੱਥੇ ਹੀ ਗੁਰੂ ਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਗਏ ਹਨ, ਜਿਨਾਂ ਦੇ ਭੋਗ ਪੌਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ।
ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਵੱਖ-ਵੱਖ ਨਗਰਾਂ ਵਿੱਚ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ, ਉੱਥੇ ਹੀ ਇਲਾਕੇ ਦੇ ਗੁਰੂ ਘਰਾਂ ਨੂੰ ਬਹੁਤ ਹੀ ਸੁੰਦਰ ਤੇ ਸ਼ਾਨਦਾਰ ਤਰੀਕੇ ਨਾਲ ਸਜਾਉਂਦੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਅੰਦਰ ਦੀਪ ਮਾਲਾ ਕੀਤੀਆਂ 4ਗਈਆਂ ਹਨ।
ਬਹੁਤ ਹੀ ਮਨਮੋਹਕ ਅਤੇ ਸੁੰਦਰ ਤਰੀਕੇ ਨਾਲ ਸ਼ਿੰਗਾਰੇ ਹੋਏ ਗੁਰੂ ਘਰਾਂ ਦੀ ਸੋਭਾ ਦੇਖਦਿਆਂ ਹੀ ਬਣਦੀ ਹੈ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਪਵਿੱਤਰ ਪ੍ਰਕਾਸ਼ ਗੁਰਪੁਰਬ 'ਤੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਸਾਬਕਾ ਕੈਬਨਟ ਮੰਤਰੀ ਸੰਗਤ ਸਿੰਘ ਗਿਲਜੀਆ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਖਵਿੰਦਰ ਸਿੰਘ ਲੱਖੀ ,ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਸਾਬਕਾ ਸੰਸਦੀ ਮੈਂਬਰ ਜਥੇਦਾਰ ਦੇਸ਼ਰਾਜ ਸਿੰਘ ਧੁੱਗਾ, ਗਿਆਨੀ ਅਮਰਜੀਤ ਸਿੰਘ ਮੂਨਕਾ, ਪ੍ਰਧਾਨ ਤੀਰਥ ਸਿੰਘ ਮੂਨਕਾਂ, ਸਰਬਜੀਤ ਸਿੰਘ ਮੋਮੀ , ਚੇਅਰਮੈਨ ਹਰਮੀਤ ਸਿੰਘ ਔਲਖ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ ਹਨ।