ਰਸਤੇ ''ਚ ਨੌਜਵਾਨ ਨੂੰ ਘੇਰ ਕੇ ਕੀਤੀ ਬੇਰਹਿਮੀ ਨਾਲ ਕੁੱਟਮਾਰ

Monday, Aug 19, 2024 - 01:30 PM (IST)

ਰਸਤੇ ''ਚ ਨੌਜਵਾਨ ਨੂੰ ਘੇਰ ਕੇ ਕੀਤੀ ਬੇਰਹਿਮੀ ਨਾਲ ਕੁੱਟਮਾਰ

ਸੁਲਤਾਨਪੁਰ ਲੋਧੀ (ਧੀਰ)-ਇਕ ਨੌਜਵਾਨ ਦੀ ਵੱਡੀ ਤਾਦਾਦ ਵਿਚ ਨੌਜਵਾਨਾਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਹਰਗੁਰਦੇਵ ਸਿੰਘ ਨੇ ਦੱਸਿਆ ਕਿ ਰੋਹਨਜੋਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਡਡਵਿੰਡੀ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਵੱਲੋਂ ਦਿੱਤੇ ਬਿਆਨ ’ਤੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿਚ ਉਸ ਨੇ ਦੱਸਿਆ ਕਿ ਉਹ ਆਪਣੇ ਨਿੱਜੀ ਕੰਮ ਲਈ ਆਪਣੇ ਘਰ ਤੋਂ ਅੱਡੇ ਨੂੰ ਜਾ ਰਿਹਾ ਸੀ।

ਇਹ ਵੀ ਪੜ੍ਹੋ-ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਗੰਨੇ ਦੇ ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼

ਇਸ ਦੌਰਾਨ ਜਦ ਉਹ ਮੋਟਰਸਾਈਕਲ ਏਜੰਸੀ ਦੇ ਨਜ਼ਦੀਕ ਪੁੱਜਾ ਤਾਂ ਅਮਨ ਉਰਫ਼ ਪੇਂਡੂ ਪੰਜਾਬ ਸਮੇਤ 16/17 ਅਣਪਛਾਤੇ ਵਿਅਕਤੀ ਜੋ ਹਥਿਆਰ ਲੈ ਕੇ ਖੜ੍ਹੇ ਸਨ, ਜਿਨ੍ਹਾਂ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਉਨ੍ਹਾਂ ਦੱਸਿਆ ਕਿ ਉਕਤ ਬਿਆਨ ਦੇ ਆਧਾਰ ’ਤੇ ਅਮਨ ਉਰਫ਼ ਪੇਂਡੂ, ਪੰਜਾਬ ਵਾਸੀ ਕਮਾਲਪੁਰ ਮੋਠਾਂਵਾਲ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ’ਤੇ ਮੁਕੱਦਮਾ ਦਰਜ ਕਰ ਲਿਆ ਹੈ। ਦੋਵੇਂ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਗਏ ਹਨ।
 

ਇਹ ਵੀ ਪੜ੍ਹੋ-ਰੱਖੜੀ ਦੇ ਦਿਨ ਪੰਜਾਬ 'ਚ ਵੱਡਾ ਹਾਦਸਾ, ਹਾਈਵੇਅ 'ਤੇ ਪਲਟੀ ਸਵਾਰੀਆਂ ਨਾਲ ਭਰੀ ਬੱਸ, ਮਚਿਆ ਚੀਕ-ਚਿਹਾੜਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News